PM ਮੋਦੀ ਨੇ ਐਲਨ ਮਸਕ ਨਾਲ ਕੀਤੀ ਗੱਲ, ਜਾਣੋ ਕਿਹੜੇ ਮੁੱਦਿਆਂ ''ਤੇ ਹੋਈ ਚਰਚਾ

Friday, Apr 18, 2025 - 03:14 PM (IST)

PM ਮੋਦੀ ਨੇ ਐਲਨ ਮਸਕ ਨਾਲ ਕੀਤੀ ਗੱਲ, ਜਾਣੋ ਕਿਹੜੇ ਮੁੱਦਿਆਂ ''ਤੇ ਹੋਈ ਚਰਚਾ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਪ੍ਰਸ਼ਾਸਨ 'ਚ ਚੰਗਾ ਪ੍ਰਭਾਵ ਰੱਖਣ ਵਾਲੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਐਲਨ ਮਸਕ ਨਾਲ ਸ਼ੁੱਕਰਵਾਰ ਨੂੰ ਗੱਲ ਕੀਤੀ ਅਤੇ ਤਕਨਾਲੋਜੀ ਅਤੇ ਨਵੀਨਤਾ ਦੇ ਖੇਤਰਾਂ 'ਚ ਸਹਿਯੋਗ ਦੀਆਂ ਅਥਾਹ ਸੰਭਾਵਨਾਵਾਂ 'ਤੇ ਉਨ੍ਹਾਂ ਨਾਲ ਚਰਚਾ ਕੀਤੀ। ਪੀ.ਐੱਮ. ਮੋਦੀ ਨੇ ਮਸਕ ਨਾਲ ਗੱਲ ਕਰਨ ਤੋਂ ਬਾਅਦ ਸੋਸ਼ਲ ਮੀਡੀਆ ਮੰਚ 'ਐਕਸ' ਰਾਹੀਂ ਦੱਸਿਆ ਕਿ ਉਨ੍ਹਾਂ ਨੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ। ਮਸਕ ਦੇ ਵਪਾਰਕ ਸਾਮਰਾਜ 'ਚ 'ਟੈਸਲਾ' ਅਤੇ 'ਸਪੇਸਐਕਸ' ਵਰਗੀਆਂ ਕੰਪਨੀਆਂ ਸ਼ਾਮਲ ਹਨ। 

PunjabKesari

ਪ੍ਰਧਾਨ ਮੰਤਰੀ ਨੇ ਕਿਹਾ,''ਐਲਨ ਮਸਕ ਨਾਲ ਗੱਲਬਾਤ ਦੌਰਾਨ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ। ਇਨ੍ਹਾਂ 'ਚ ਇਸ ਸਾਲ ਦੀ ਸ਼ੁਰੂਆਤ 'ਚ ਵਾਸ਼ਿੰਗਟਨ ਡੀਸੀ 'ਚ ਸਾਡੀ ਬੈਠਕ ਦੌਰਾਨ ਸ਼ਾਮਲ ਕੀਤੇ ਗਏ ਵਿਸ਼ੇ ਵੀ ਸ਼ਾਮਲ ਰਹੇ। ਅਸੀਂ ਤਕਨਾਲੋਜੀ ਅਤੇ ਨਵੀਨਤਾ ਦੇ ਖੇਤਰਾਂ 'ਚ ਸਹਿਯੋਗ ਦੀਆਂ ਸੰਭਾਵਨਾਵਾਂ 'ਤੇ ਚਰਚਾ ਕੀਤੀ।'' ਪੀ.ਐੱਮ. ਮੋਦੀ ਨੇ ਕਿਹਾ,''ਭਾਰਤ ਇਨ੍ਹਾਂ ਖੇਤਰਾਂ 'ਚ ਅਮਰੀਕਾ ਨਾਲ ਆਪਣੀ ਸਾਂਝੇਦਾਰੀ ਨੂੰ ਅੱਗੇ ਵਧਾਉਣ ਲਈ ਵਚਨਬੱਧ ਹੈ।'' ਮਸਕ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਗਵਾਈ ਵਾਲੇ ਪ੍ਰਸ਼ਾਸਨ 'ਚ ਸਭ ਤੋਂ ਪ੍ਰਭਾਵਸ਼ਾਲੀ ਵਿਅਕਤੀਆਂ 'ਚੋਂ ਇਕ ਮੰਨਿਆ ਜਾਂਦਾ ਹੈ। ਮਸਕ ਸਰਕਾਰੀ ਕੁਸ਼ਲਤਾ ਵਿਭਾਗ ਦੀ ਅਗਵਾਈ ਕ ਰਹੇ ਹਨ, ਜਿਸ ਦਾ ਮਕਸਦ ਸਰਕਾਰੀ ਖਰਚੇ 'ਚ ਕਟੌਤੀ ਅਤੇ ਕਾਰਜਬਲ ਨੂੰ ਘੱਟ ਕਰਨਾ ਹੈ।

ਇਹ ਵੀ ਪੜ੍ਹੋ : ਹੁਣ ਸੈਲਫ਼ੀ ਨਾਲ ਲੱਗੇਗੀ ਡਾਕਟਰਾਂ ਦੀ ਹਾਜ਼ਰੀ, ਲੋਕੇਸ਼ਨ ਦੱਸਣਾ ਵੀ ਜ਼ਰੂਰੀ, ਕੀਤੀ ਉਲੰਘਣਾ ਤਾਂ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News