PM ਮੋਦੀ ਦੇ ਪ੍ਰੋਗਰਾਮ ''ਚ ਜਾ ਰਹੇ ਪੁਲਸ ਮੁਲਾਜ਼ਮਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ

Wednesday, Jun 11, 2025 - 10:27 AM (IST)

PM ਮੋਦੀ ਦੇ ਪ੍ਰੋਗਰਾਮ ''ਚ ਜਾ ਰਹੇ ਪੁਲਸ ਮੁਲਾਜ਼ਮਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ

ਛਪਰਾ- ਬਿਹਾਰ 'ਚ ਸਾਰਨ ਜ਼ਿਲ੍ਹੇ ਦੇ ਡੋਰੀਗੰਜ ਥਾਣਾ ਖੇਤਰ 'ਚ ਬੱਸ ਅਤੇ ਟਰੱਕ ਦੀ ਟੱਕਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ 'ਚ ਸੀਵਾਨ ਜਾ ਰਹੇ 18 ਤੋਂ ਵੱਧ ਪੁਲਸ ਮੁਲਾਜ਼ਮ ਜ਼ਖ਼ਮੀ ਹੋ ਗਏ। ਪੁਲਸ ਸੂਤਰਾਂ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ 'ਚ ਸੁਰੱਖਿਆ ਵਿਵਸਥਾ ਲਈ 45 ਪੁਲਸ ਮੁਲਾਜ਼ਮਾਂ ਤੋਂ ਭਰੀ ਬੱਸ ਛਪਰਾ-ਆਰਾ ਬੀਰ ਕੁੰਵਰ ਸਿੰਘ ਸੇਤੂ ਤੋਂ ਹੋ ਕੇ ਸੀਵਾਨ ਜਾ ਰਹੀ ਸੀ। ਸੇਤੁ 'ਤੇ ਹੀ ਡੋਰੀਗੰਜ ਥਾਣਾ ਖੇਤਰ 'ਚ ਬੱਸ ਖਰਾਬ ਹੋਣ 'ਤੇ ਬੱਸ ਡਰਾਈਵਰ ਉਸ ਨੂੰ ਕਿਨਾਰੇ ਲਗਾ ਕੇ ਉਸ ਦੀ ਜਾਂਚ ਕਰ ਰਿਹਾ ਸੀ, ਉਸ ਸਮੇਂ ਇਕ ਬੇਕਾਬੂ ਟਰੱਕ ਨੇ ਬੱਸ 'ਚ ਜ਼ੋਰਦਾਰ ਟੱਕਰ ਮਾਰ ਦਿੱਤੀ। 

ਇਹ ਵੀ ਪੜ੍ਹੋ : ਭਿਆਨਕ ਗਰਮੀ ਤੋਂ ਮਿਲੇਗੀ ਰਾਹਤ, ਮੌਸਮ ਵਿਭਾਗ ਵਲੋਂ ਭਾਰੀ ਮੀਂਹ ਦਾ ਅਲਰਟ ਜਾਰੀ

ਸੂਤਰਾਂ ਨੇ ਦੱਸਿਆ ਕਿ ਇਸ ਘਟਨਾ 'ਚ 18 ਤੋਂ ਵੱਧ ਪੁਲਸ ਮੁਲਾਜ਼ਮ ਅਤੇ ਬੱਸ ਡਰਾਈਵਰ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਸਦਰ ਹਸਪਤਾਲ ਪਹੁੰਚਾਇਆ। ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਸੂਤਰਾਂ ਨੇ ਦੱਸਿਆ ਕਿ ਟੱਕਰ ਮਾਰਨ ਤੋਂ ਬਾਅਦ ਟਰੱਕ ਡਰਾਈਵਰ ਵਾਹਨ ਛੱਡ ਕੇ ਫਰਾਰ ਹੋ ਗਿਆ। ਪੁਲਸ ਟਰੱਕ ਨੂੰ ਜ਼ਬਤ ਕਰ ਕੇ ਥਾਣੇ ਲੈ ਆਈ ਹੈ, ਜਿਸ ਦੇ ਰਜਿਸਟਰੇਸ਼ਨ ਨੰਬਰ ਦੇ ਆਧਾਰ 'ਤੇ ਐੱਫਆਈਆਰ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News