PM ਮੋਦੀ ਦਾ ਕਿਸਾਨਾਂ ਨੂੰ ਸੰਦੇਸ਼- ਹਰ ਮੁੱਦੇ ''ਤੇ ਸਿਰ ਝੁਕਾ ਕੇ ਗੱਲ ਕਰਨ ਨੂੰ ਤਿਆਰ ਹੈ ਸਰਕਾਰ

12/18/2020 3:31:17 PM

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਸਾਨਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਕਿਸਾਨਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਐੱਮ.ਐੱਸ.ਪੀ. ਖ਼ਤਮ ਨਹੀਂ ਕੀਤੀ ਜਾਵੇਗੀ, ਇਹ ਜਾਰੀ ਰਹੇਗੀ। ਵਿਰੋਧੀ ਧਿਰ ਇਸ ਬਾਰੇ ਝੂਠ ਬੋਲ ਰਿਹਾ ਹੈ। ਪੀ.ਐੱਮ. ਮੋਦੀ ਨੇ ਕਿਹਾ ਕਿ ਖੇਤੀਬਾੜੀ ਸੁਧਾਰਾਂ ਨਾਲ ਜੁੜਿਆ ਇਕ ਹੋਰ ਝੂਠ ਫੈਲਾਇਆ ਜਾ ਰਿਹਾ ਹੈ APMC (ਐਗਰੀਕਲਚਰ ਪ੍ਰੋਡਿਊਸ ਮਾਰਕੀਟ ਕਮੇਟੀ) ਯਾਨੀ ਸਾਡੀਆਂ ਮੰਡੀਆਂ ਨੂੰ ਲੈ ਕੇ। ਅਸੀਂ ਕਾਨੂੰਨ 'ਚ ਕੀ ਕੀਤਾ ਹੈ? ਅਸੀਂ ਕਾਨੂੰਨ 'ਚ ਕਿਸਾਨਾਂ ਨੂੰ ਆਜ਼ਾਦੀ ਦਿੱਤੀ ਹੈ, ਨਵਾਂ ਵਿਕਲਪ ਦਿੱਤਾ ਹੈ। ਮੋਦੀ ਨੇ ਕਿਹਾ ਕਿ ਮੈਂ ਦੇਸ਼ ਦੇ ਵਪਾਰੀ ਜਗਤ, ਉਦਯੋਗ ਜਗਤ ਤੋਂ ਅਪੀਲ ਕਰਾਂਗਾ ਕਿ ਭੰਡਾਰਨ ਦੀਆਂ ਆਧੁਨਿਕ ਵਿਵਸਥਾਵਾਂ ਬਣਾਉਣ 'ਚ, ਕੋਲਡ ਸਟੋਰੇਜ਼ ਬਣਾਉਣ 'ਚ, ਫੂਡ ਪ੍ਰੋਸੈਸੰਗ ਦੇ ਨਵੇਂ ਉੱਦਮ ਲਿਆਉਣ 'ਚ ਆਪਣਾ ਯੋਗਦਾਨ, ਆਪਣਾ ਨਿਵੇਸ਼ ਹੋਰ ਵਧਾਉਣ। ਇਹ ਸੱਚੇ ਅਰਥ 'ਚ ਕਿਸਾਨ ਦੀ ਸੇਵਾ ਕਰਨਾ ਹੋਵੇਗਾ, ਦੇਸ਼ ਦੀ ਸੇਵਾ ਕਰਨਾ ਹੋਵੇਗਾ।

ਇਹ ਵੀ ਪੜ੍ਹੋ : ਰਾਤੋ-ਰਾਤ ਨਹੀਂ ਆਏ ਹਨ ਖੇਤੀ ਕਾਨੂੰਨ, 20-25 ਸਾਲਾਂ ਤੋਂ ਹੋ ਰਹੀ ਹੈ ਚਰਚਾ : PM ਮੋਦੀ

ਇਕ ਵੀ ਮੰਡੀ ਬੰਦ ਨਹੀਂ ਹੋਈ ਹੈ
ਉਨ੍ਹਾਂ ਨੇ ਕਿਹਾ ਕਿ ਨਵੇਂ ਕਾਨੂੰਨ ਤੋਂ ਬਾਅਦ ਇਕ ਵੀ ਮੰਡੀ ਬੰਦ ਨਹੀਂ ਹੋਈ ਹੈ। ਫਿਰ ਕਿਉਂ ਇਹ ਝੂਠ ਫੈਲਾਇਆ ਜਾ ਰਿਹਾ ਹੈ। ਸੱਚਾਈ ਤਾਂ ਇਹ ਹੈ ਕਿ ਸਾਡੀ ਸਰਕਾਰ APMC ਨੂੰ ਆਧੁਨਿਕ ਬਣਾਉਣ 'ਤੇ, ਉਨ੍ਹਾਂ ਦੇ ਕੰਪਿਊਟੀਕਰਨ 'ਤੇ 500 ਕਰੋੜ ਰੁਪਏ ਤੋਂ ਵੱਧ ਖਰਚ ਕਰ ਰਹੀ ਹੈ। ਫਿਰ ਇਹ APMC ਬੰਦ ਕੀਤੇ ਜਾਣ ਦੀ ਗੱਲ ਕਿੱਥੋਂ ਆ ਗਈ। ਪੀ.ਐੱਮ. ਮੋਦੀ ਨੇ ਕਿਹਾ ਕਿ ਜੇਕਰ ਹੁਣ ਵੀ ਕਿਸੇ ਨੂੰ ਖ਼ਦਸ਼ਾ ਹੈ ਤਾਂ ਅਸੀਂ ਸਿਰ ਝੁਕਾ ਕੇ ਹੱਥ ਜੋੜ ਕੇ ਹਰ ਮੁੱਦੇ 'ਤੇ ਗੱਲ ਕਰਨ ਲਈ ਤਿਆਰ ਹਾਂ। ਦੇਸ਼ ਦਾ ਕਿਸਾਨ, ਕਿਸਾਨਾਂ ਦਾ ਹਿੱਤ ਸਾਡੇ ਲਈ ਸਭ ਤੋਂ ਉੱਪਰ ਹੈ। ਪੀ.ਐੱਮ. ਮੋਦੀ ਨੇ ਕਿਹਾ ਕਿ 25 ਦਸੰਬਰ ਨੂੰ ਇਕ ਵਾਰ ਫਿਰ ਮੈਂ ਦੇਸ਼ ਦੇ ਕਿਸਾਨਾਂ ਨਾਲ ਗੱਲ ਕਰਾਂਗਾ।

ਨੋਟ : ਕਿਸਾਨਾਂ ਦੇ ਨਾਂ ਪੀ.ਐੱਮ. ਮੋਦੀ ਦਾ ਸੰਦੇਸ਼, ਇਸ ਖ਼ਬਰ 'ਤੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


DIsha

Content Editor

Related News