PM ਮੋਦੀ ਨੇ ਅੱਗ ਲੱਗਣ ਨਾਲ ਮਾਰੇ ਗਏ ਨਵਜੰਮੇ ਬੱਚਿਆਂ ਦੀ ਮੌ.ਤ ''ਤੇ ਜਤਾਇਆ ਸੋਗ
Saturday, Nov 16, 2024 - 10:16 AM (IST)
ਨਵੀਂ ਦਿੱਲੀ (ਵਾਰਤਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਂਸੀ ਮੈਡੀਕਲ ਕਾਲਜ 'ਚ ਅੱਗ ਲੱਗਣ ਨਾਲ ਨਵਜੰਮੇ ਬੱਚਿਆਂ ਦੀ ਮੌਤ 'ਤੇ ਸੋਗ ਜ਼ਾਹਰ ਕੀਤਾ। ਪੀ.ਐੱਮ. ਮੋਦੀ ਨੇ 'ਐਕਸ' 'ਤੇ ਸ਼ਨੀਵਾਰ ਨੂੰ ਕਿਹਾ ਕਿ ਉੱਤਰ ਪ੍ਰਦੇਸ਼ 'ਚ ਝਾਂਸੀ ਦੇ ਮੈਡੀਕਲ ਕਾਲਜ 'ਚ ਅੱਗ ਲੱਗਣ ਨਾਲ ਹੋਇਆ ਹਾਦਸਾ ਮਨ ਨੂੰ ਪਰੇਸ਼ਾਨ ਕਰਨ ਵਾਲਾ ਹੈ। ਇਸ 'ਚ ਜਿਨ੍ਹਾਂ ਨੇ ਆਪਣੇ ਮਾਸੂਮ ਬੱਚਿਆਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਦੇ ਪ੍ਰਤੀ ਮੇਰੀ ਡੂੰਘੀ ਹਮਦਰਦੀ। ਪਰਮਾਤਮਾ ਤੋਂ ਪ੍ਰਾਰਥਨਾ ਹੈ ਕਿ ਉਨ੍ਹਾਂ ਨੂੰ ਇਸ ਅਥਾਹ ਦੁੱਖ ਨੂੰ ਸਹਿਣ ਦੀ ਸ਼ਕਤੀ ਦੇਣ। ਰਾਜ ਸਰਕਾਰ ਦੀ ਦੇਖਰੇਖ 'ਚ ਸਥਾਨਕ ਪ੍ਰਸ਼ਾਸਨ ਰਾਹਤ ਅਤੇ ਬਚਾਅ ਦੇ ਹਰ ਸੰਭਵ ਕੋਸ਼ਿਸ਼ 'ਚ ਜੁਟੀ ਹੈ।''
ਸ਼੍ਰੀ ਮੋਦੀ ਨੇ ਇਸ ਹਾਦਸੇ 'ਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਦੇਰ ਰਾਤ ਝਾਂਸੀ ਸਥਿਤੀ ਮਹਾਰਾਣੀ ਲਕਸ਼ਮੀਬਾਈ ਮੈਡੀਕਲ ਕਾਲਜ ਦੇ ਨਵਜਾਤ ਸ਼ਿਸ਼ੂ ਕੇਅਰ ਯੂਨਿਟ (ਐੱਨ.ਆਈ.ਸੀ.ਯੂ.) 'ਚ ਅੱਗ ਲੱਗਣ ਨਾਲ 10 ਬੱਚਿਆਂ ਦੀ ਮੌਤ ਹੋ ਗਈ। ਮੁੱਖ ਮੰਤਰੀ ਯੋਗੀ ਨੇ ਵੀ ਇਸ ਘਟਨਾ 'ਤੇ ਡੂੰਘਾ ਦੁੱਖ ਜ਼ਾਹਰ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8