ਪ੍ਰਧਾਨ ਮੰਤਰੀ ਨੇ ਹੜ੍ਹ ਸਥਿਤੀ ਦੀ ਸਮੀਖਿਆ ਲਈ 6 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕੀਤੀ

08/10/2020 4:57:45 PM

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੜ੍ਹ ਦੀ ਸਥਿਤੀ ਦੀ ਸਮੀਖਿਆ ਲਈ 6 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਸੋਮਵਾਰ ਨੂੰ ਇਕ ਆਨਲਾਈਨ ਬੈਠਕ ਕੀਤੀ। ਉਨ੍ਹਾਂ ਨੇ ਭਵਿੱਖਬਾਣੀ ਅਤੇ ਚਿਤਾਵਨੀ ਪ੍ਰਣਾਲੀ 'ਚ ਸੁਧਾਰ ਲਈ ਨਵੀਆਂ ਤਕਨਾਲੋਜੀਆਂ ਦੇ ਵਿਆਪਕ ਵਰਤੋਂ 'ਤੇ ਜ਼ੋਰ ਦਿੱਤਾ। ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੇਸ਼ 'ਚ ਦੱਖਣੀ-ਪੱਛਮੀ ਮਾਨਸੂਨ ਅਤੇ ਹੜ੍ਹ ਦੀ ਮੌਜੂਦਾ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦੀ ਸਮੀਖਿਆ ਲਈ ਆਸਾਮ, ਬਿਹਾਰ, ਉੱਤਰ ਪ੍ਰਦੇਸ਼, ਮਹਾਰਾਸ਼ਟਰ, ਕਰਨਾਟਕ ਅਤੇ ਕੇਰਲ ਬੈਠਕ 'ਚ ਸ਼ਾਮਲ ਹੋਏ।

PunjabKesariਪੀ.ਐੱਮ.ਓ. ਨੇ ਇਕ ਬਿਆਨ 'ਚ ਦੱਸਿਆ ਕਿ ਬੈਠਕ ਦੌਰਾਨ ਪ੍ਰਧਾਨ ਮੰਤਰੀ ਨੇ ਹੜ੍ਹ ਦੀ ਭਵਿੱਖਬਾਣੀ ਲਈ ਇਕ ਸਥਾਈ ਪ੍ਰਣਾਲੀ ਵਾਸਤੇ ਸਾਰੇ ਕੇਂਦਰੀ ਅਤੇ ਰਾਜ ਏਜੰਸੀਆਂ ਦਰਮਿਆਨ ਬਿਹਤਰ ਤਾਲਮੇਲ 'ਤੇ ਵੀ ਜ਼ੋਰ ਦਿੱਤਾ।


DIsha

Content Editor

Related News