PM ਮੋਦੀ ਨੇ ਹੜ੍ਹ ਪ੍ਰਭਾਵਿਤ ਸੂਬਿਆਂ ਨੂੰ ਮਦਦ ਦਾ ਦਿੱਤਾ ਭਰੋਸਾ

Tuesday, Jun 03, 2025 - 11:15 AM (IST)

PM ਮੋਦੀ ਨੇ ਹੜ੍ਹ ਪ੍ਰਭਾਵਿਤ ਸੂਬਿਆਂ ਨੂੰ ਮਦਦ ਦਾ ਦਿੱਤਾ ਭਰੋਸਾ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰੀ ਮੀਂਹ ਤੋਂ ਬਾਅਦ ਹੜ੍ਹ ਨਾਲ ਜੂਝ ਰਹੇ ਪੂਰਬ-ਉੱਤਰੀ ਸੂਬਿਆਂ ਨੂੰ ਹਰ ਸੰਭਵ ਮਦਦ ਦੀ ਪੇਸ਼ਕਸ਼ ਕੀਤੀ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੀ.ਐੱਮ. ਮੋਦੀ ਨੇ ਆਸਾਮ ਅਤੇ ਸਿੱਕਮ ਦੇ ਮੁੱਖ ਮੰਤਰੀਆਂ ਹਿਮੰਤ ਬਿਸਵਾ ਸਰਮਾ ਅਤੇ ਪ੍ਰੇਮ ਸਿੰਘ ਤਮਾਂਗ ਤੇ ਮਣੀਪੁਰ ਦੇ ਰਾਜਪਾਲ ਅਜੇ ਭੱਲਾ ਨਾਲ ਗੱਲਬਾਤ ਕਰ ਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਉਨ੍ਹਾਂ ਨੂੰ ਕੇਂਦਰ ਵਲੋਂ ਹਰ ਸੰਭਵ ਮਦਦ ਅਤੇ ਸਮਰਥਨ ਦਾ ਭਰੋਸਾ ਦਿੱਤਾ। 

ਇਹ ਵੀ ਪੜ੍ਹੋ : ਹੁਣ ਕਾਲਾ ਕੋਟ ਨਹੀਂ ਪਾਉਣਗੇ ਵਕੀਲ !

ਪੂਰਬ-ਉੱਤਰ 'ਚ ਹੜ੍ਹ ਦੀ ਸਥਿਤੀ ਗੰਭੀਰ ਬਣੀ ਹੋਈ ਹੈ। ਪਿਛਲੇ ਕੁਝ ਦਿਨਾਂ 'ਚ ਭਾਰੀ ਮੀਂਹ ਕਾਰਨ ਆਏ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਸੋਮਵਾਰ ਨੂੰ 36 ਹੋ ਗਈ, ਜਦੋਂ ਕਿ ਖੇਤਰ ਦੇ ਕਈ ਸੂਬਿਆਂ 'ਚ 5.5 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News