ਕੋਰੋਨਾ ਤੋਂ ਬਾਅਦ ਪਹਿਲਾ ਵਿਦੇਸ਼ ਦੌਰਾ, PM ਮੋਦੀ 2 ਦਿਨਾ ਯਾਤਰਾ ''ਤੇ ਬੰਗਲਾਦੇਸ਼ ਲਈ ਹੋਏ ਰਵਾਨਾ

03/26/2021 9:09:56 AM

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਦਿਨਾ ਯਾਤਰਾ 'ਤੇ ਸ਼ੁੱਕਰਵਾਰ ਨੂੰ ਬੰਗਲਾਦੇਸ਼ ਲਈ ਰਵਾਨਾ ਹੋ ਗਏ, ਜਿੱਥੇ ਉਹ ਦੋਹਾਂ ਦੇਸ਼ਾਂ ਵਿਚਾਲੇ ਸਹਿਯੋਗ ਨੂੰ ਅੱਗੇ ਵਧਾਉਣ ਦੇ ਮਕਸਦ ਨਾਲ ਕਈ ਪ੍ਰੋਗਰਾਮਾਂ 'ਚ ਹਿੱਸਾ ਲੈਣਗੇ। ਪ੍ਰਧਾਨ ਮੰਤਰੀ ਦਫ਼ਤਰ (ਪੀ.ਐੱਮ.ਓ.) ਨੇ ਜਹਾਜ਼ 'ਚ ਸਵਾਰ ਮੋਦੀ ਦੀ ਇਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ,''ਪ੍ਰਧਾਨ ਮੰਤਰੀ ਨਰਿੰਦਰ ਮੋਦੀ ਢਾਕਾ ਲਈ ਰਵਾਨਾ। ਆਪਣੀ ਬੰਗਲਾਦੇਸ਼ ਯਾਤਰਾ ਦੌਰਾਨ ਉਹ ਸਾਡੇ ਦੋਸਤ ਗੁਆਂਢੀ ਨਾਲ ਸਹਿਯੋਗ ਨੂੰ ਅੱਗੇ ਵਧਾਉਣ ਦੇ ਮਕਸਦ ਨਾਲ ਕਈ ਪ੍ਰੋਗਰਾਮਾਂ 'ਚ ਹਿੱਸਾ ਲੈਣਗੇ।''

ਪ੍ਰਧਾਨ ਮੰਤਰੀ ਨੇ ਵੀਰਵਾਰ ਨੂੰ ਕਿਹਾ ਸੀ ਕਿ ਉਹ ਯਾਤਰਾ ਦੌਰਾਨ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਕਈ ਮੁੱਦਿਆਂ 'ਤੇ ਚਰਚਾ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਖੁਸ਼ੀ ਜਤਾਈ ਕਿ ਕੋਵਿਡ 19 ਮਹਾਮਾਰੀ ਦੀ ਸ਼ੁਰੂਆਤ ਤੋਂ ਬਾਅਦ ਉਨਾਂ ਦਾ ਪਹਿਲਾ ਵਿਦੇਸ਼ੀ ਦੌਰਾ ਇਕ ਕਰੀਬੀ ਗੁਆਂਢੀ ਦੇਸ਼ 'ਚ ਹੋਵੇਗਾ, ਜਿਸ ਨਾਲ ਭਾਰਤ ਦੇ ਡੂੰਘੇ ਸੰਬੰਧ ਹਨ।

ਨੋਟ : ਪੀਐੱਮ ਮੋਦੀ ਦੇ ਵਿਦੇਸ਼ ਦੌਰੇ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ

DIsha

This news is Content Editor DIsha