ਸਰਕਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕਿਆਂ ''ਚ ਵਾਧਾ ਕਰ ਰਹੀ ਹੈ ਯਕੀਨੀ : PM ਮੋਦੀ

Saturday, Apr 26, 2025 - 12:59 PM (IST)

ਸਰਕਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕਿਆਂ ''ਚ ਵਾਧਾ ਕਰ ਰਹੀ ਹੈ ਯਕੀਨੀ : PM ਮੋਦੀ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕਿਆਂ ਨੂੰ ਵਧਾਉਣ ਲਈ ਕਈ ਕਦਮ ਚੁੱਕ ਰਹੀ ਹੈ। ਕੇਂਦਰ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚ ਚੁਣੇ ਗਏ 51,000 ਤੋਂ ਵੱਧ ਲੋਕਾਂ ਨੂੰ ਨਿਯੁਕਤੀ ਪੱਤਰ ਵੰਡਣ ਤੋਂ ਬਾਅਦ ਰੁਜ਼ਗਾਰ ਮੇਲੇ ਦੇ 15ਵੇਂ ਐਡੀਸ਼ਨ ਨੂੰ ਸੰਬੋਧਨ ਕਰਦਿਆਂ, ਉਨ੍ਹਾਂ ਕਿਹਾ ਕਿ ਇਹ ਨੌਜਵਾਨਾਂ ਲਈ ਬੇਮਿਸਾਲ ਮੌਕਿਆਂ ਦਾ ਸਮਾਂ ਹੈ। ਉਨ੍ਹਾਂ ਡਿਜੀਟਲ ਮਾਧਿਅਮ ਰਾਹੀਂ ਆਯੋਜਿਤ ਇਕ ਪ੍ਰੋਗਰਾਮ 'ਚ ਕਿਹਾ ਕਿ ਅੰਤਰਰਾਸ਼ਟਰੀ ਮੁਦਰਾ ਫੰਡ (IMF) ਨੇ ਕਿਹਾ ਹੈ ਕਿ ਭਾਰਤ ਸਭ ਤੋਂ ਤੇਜ਼ੀ ਨਾਲ ਵਧ ਰਹੀ ਵੱਡੀ ਅਰਥਵਿਵਸਥਾ ਬਣਿਆ ਰਹੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰ ਖੇਤਰ 'ਚ ਰੁਜ਼ਗਾਰ ਦੇ ਮੌਕੇ ਵਧਣਗੇ। ਪੀ.ਐੱਮ. ਮੋਦੀ ਨੇ ਕਿਹਾ ਕਿ ਆਟੋਮੋਬਾਈਲ ਅਤੇ ਫੁੱਟਵੀਅਰ ਉਦਯੋਗਾਂ 'ਚ ਉਤਪਾਦਨ ਅਤੇ ਨਿਰਯਾਤ ਨੇ ਨਵੇਂ ਰਿਕਾਰਡ ਕਾਇਮ ਕੀਤੇ ਹਨ, ਜਿਸ ਨਾਲ ਵੱਡੀ ਗਿਣਤੀ 'ਚ ਨੌਕਰੀਆਂ ਪੈਦਾ ਹੋਈਆਂ ਹਨ।

ਇਹ ਵੀ ਪੜ੍ਹੋ : 'ਕਸ਼ਮੀਰੀਆਂ ਨੇ ਬਚਾਈ ਇੱਜ਼ਤ...', ਪਹਿਲਗਾਮ ਹਮਲੇ ਦੇ ਚਸ਼ਮਦੀਦ BJP ਵਰਕਰ ਨੇ ਸੁਣਾਈ ਹੱਡਬੀਤੀ, ਕੰਬ ਜਾਵੇਗੀ ਰੂਹ

ਪ੍ਰਧਾਨ ਮੰਤਰੀ ਨੇ ਆਪਣੀ ਸਰਕਾਰ ਵਲੋਂ ਕੀਤੀਆਂ ਗਈਆਂ ਤਬਦੀਲੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਅੰਦਰੂਨੀ ਜਲ ਮਾਰਗਾਂ ਦੇ ਮਾਧਿਅਮ ਨਾਲ ਢੋਆ-ਢੁਆਈ ਦੀ ਮਾਤਰਾ 2014 'ਚ 1.8 ਕਰੋੜ ਟਨ ਸੀ, ਜੋ ਵੱਧ ਕੇ 14.5 ਕਰੋੜ ਟਨ ਹੋ ਗਈ ਹੈ, ਜਦੋਂ ਕਿ ਨੈਸ਼ਨਲ ਹਾਈਵੇਅ ਦੀ ਗਿਣਤੀ 5 ਤੋਂ ਵਧ ਕੇ 110 ਹੋ ਗਈ ਹੈ ਅਤੇ ਉਨ੍ਹਾਂ ਦੀ ਲੰਬਾਈ 2,700 ਕਿਲੋਮੀਟਰ ਤੋਂ ਵੱਧ ਕੇ 5,000 ਕਿਲੋਮੀਟਰ ਤੋਂ ਵੱਧ ਵੱਧ ਹੋ ਗਈ ਹੈ। ਪੀ.ਐੱਮ. ਮੋਦੀ ਨੇ ਕਿਹਾ ਕਿ ਸਭ ਤੋਂ ਵੱਡੀ ਗੱਲ ਇਹ ਰਹੀ ਹੈ ਕਿ ਵਿਕਾਸ ਸਮਾਵੇਸ਼ੀ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰ ਖੇਤਰ 'ਚ ਔਰਤਾਂ ਦੀ ਹਿੱਸੇਦਾਰੀ ਵਧੀ ਹੈ। ਪੀ.ਐੱਮ. ਮੋਦੀ ਨੇ ਕਿਹਾ ਕਿ ਇਸ ਸਾਲ ਸੰਘ ਲੋਕ ਸੇਵਾ ਕਮਿਸ਼ਨ (ਯੂਪੀਐੱਸਸੀ) ਦੀ ਪ੍ਰੀਖਿਆ 'ਚ ਟਾਪਰ 5 'ਚੋਂ ਤਿੰਨ 'ਟਾਪਰ' ਔਰਤਾਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ 90 ਲੱਖ ਤੋਂ ਵੱਧ ਸਵੈ-ਸਹਾਇਤਾ ਸਮੂਹਾਂ 'ਚ 10 ਕਰੋੜ ਤੋਂ ਵੱਧ ਔਰਤਾਂ ਕੰਮ ਕਰ ਰਹੀਆਂ ਹਨ। ਪੀ.ਐੱਮ. ਮੋਦੀ ਨੇ ਕਿਹਾ ਕਿ ਇਸ ਦਹਾਕੇ 'ਚ ਨੌਜਵਾਨਾਂ ਨੇ ਤਕਨਾਲੋਜੀ, ਡਾਟਾ ਅਤੇ ਨਵੀਨਤਾ ਦੇ ਖੇਤਰ 'ਚ ਭਾਰਤ ਦੇ ਉਭਾਰ ਨੂੰ ਗਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ 'ਰੀਅਲ ਟਾਈਮ' ਡਿਜੀਟਲ ਲੈਣ-ਦੇਣ 'ਚ ਮੋਹਰੀ ਹੈ।

ਇਹ ਵੀ ਪੜ੍ਹੋ : 'ਅਜਿਹੀ ਸਜ਼ਾ ਦੇਵਾਂਗੇ ਕਿ ਉਨ੍ਹਾਂ ਸੋਚਿਆ ਵੀ ਨਹੀਂ ਹੋਵੇਗਾ...', ਪਹਿਲਗਾਮ ਹਮਲੇ 'ਤੇ ਬੋਲੇ PM ਮੋਦੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News