ਦੇਸ਼ ’ਚ ਜਨਮ ਅਸ਼ਟਮੀ ਦੀ ਧੂਮ, PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
Monday, Aug 30, 2021 - 11:20 AM (IST)
ਨਵੀਂ ਦਿੱਲੀ— ਦੇਸ਼ ਭਰ ਵਿਚ ਅੱਜ ਜਨਮ ਅਸ਼ਟਮੀ ਮਨਾਈ ਜਾ ਰਹੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੇ ਦੇਸ਼ ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਅਜਿਹਾ ਮੰਨਿਆ ਜਾਂਦਾ ਹੈ ਕਿ ਇਸ ਦਿਨ ਭਗਵਾਨ ਕ੍ਰਿਸ਼ਨ ਦਾ ਜਨਮ ਹੋਇਆ ਸੀ ਅਤੇ ਉਨ੍ਹਾਂ ਦੇ ਜਨਮ ਦਾ ਜਸ਼ਨ ਮਨਾਉਣ ਲਈ ਦੇਸ਼ ਭਰ ਵਿਚ ਜਨਮ ਅਸ਼ਟਮੀ ਮਨਾਈ ਜਾਂਦੀ ਹੈ।
ਪੜ੍ਹੋ ਇਹ ਵੀ ਖ਼ਬਰ - ਜਨਮ ਅਸ਼ਟਮੀ ਦੀ ਰਾਤ ਕਰੋਂ ਇਹ ਉਪਾਅ, ਧਨ ਤੇ ਸੰਤਾਨ ਪ੍ਰਾਪਤੀ ਦੇ ਨਾਲ ਪੂਰੀਆਂ ਹੋਣਗੀਆਂ ਸਾਰੀਆਂ ਮਨੋਕਾਮਨਾਵਾਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਮੋਦੀ ਨੇ ਟਵੀਟ ਕੀਤਾ ਕਿ ਤੁਹਾਨੂੰ ਸਾਰਿਆਂ ਨੂੰ ਜਨਮ ਅਸ਼ਟਮੀ ਦੀਆਂ ਢੇਰ ਸਾਰੀਆਂ ਸ਼ੁੱਭਕਾਮਨਾਵਾਂ। ਜੈ ਸ਼੍ਰੀ ਕ੍ਰਿਸ਼ਨ!
ਪੜ੍ਹੋ ਇਹ ਵੀ ਖ਼ਬਰ - Janmashtami 2021: ਇਸ ‘ਸ਼ੁੱਭ ਮਹੂਰਤ’ ’ਤੇ ਕਰੋ ਸ਼੍ਰੀ ਕ੍ਰਿਸ਼ਨ ਜੀ ਦੀ ਪੂਜਾ, ਖੁੱਲ੍ਹਣਗੇ ਕਿਸਮਤ ਦੇ ਬੰਦ ਦਰਵਾਜ਼ੇ
ਓਧਰ ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਦੇਸ਼ ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਾਮਨਾ ਕੀਤੀ ਕਿ ਇਹ ਤਿਉਹਾਰ ਦੇਸ਼ ਵਿਚ ਸ਼ਾਂਤੀ, ਸਨੇਹ ਅਤੇ ਖੁਸ਼ਹਾਲੀ ਲੈ ਕੇ ਆਏ। ਨਾਇਡੂ ਨੇ ਲੜੀਵਾਰ ਟਵੀਟ ਕਰ ਕੇ ਕਿਹਾ ਕਿ ਜਨਮ ਅਸ਼ਟਮੀ ਦੇ ਪਾਵਨ ਮੌਕੇ ਸਾਰੇ ਦੇਸ਼ ਵਾਸੀਆਂ ਨੂੰ ਦਿਲੋਂ ਵਧਾਈ ਅਤੇ ਸ਼ੁੱਭਕਾਮਨਾਵਾਂ। ਸ਼੍ਰੀ ਭਗਵਦ ਗੀਤਾ ’ਚ ਭਗਵਾਨ ਕ੍ਰਿਸ਼ਨ ਦਾ ਕਾਰਜ ਭਾਵ ਤੋਂ ਕਰਮ ਕਰਨ ਦਾ ਸੰਦੇਸ਼ ਸਮੁੱਚੀ ਮਨੁੱਖਤਾ ਲਈ ਪ੍ਰੇਰਣਾ ਹੈ।
ਪੜ੍ਹੋ ਇਹ ਵੀ ਖ਼ਬਰ - Janmashtami 2021: ਦੈਵੀ ਸ਼ਕਤੀਆਂ ਦੇ ਮਾਲਕ ਅਤੇ ਭਗਵਾਨ ਵਿਸ਼ਨੂੰ ਜੀ ਦੇ ਅੱਠਵੇਂ ਅਵਤਾਰ ਸ੍ਰੀ ਕ੍ਰਿਸ਼ਨ ਜੀ