ਨਰਿੰਦਰ ਮੋਦੀ ਨੇ ਸਾਬਕਾ PM ਐੱਚਡੀ ਦੇਵਗੌੜਾ ਨੂੰ 92ਵੇਂ ਜਨਮ ਦਿਨ ''ਤੇ ਦਿੱਤੀ ਵਧਾਈ
Sunday, May 18, 2025 - 11:06 AM (IST)

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਅਤੇ ਜਨਤਾ ਦਲ (ਸੈਕੂਲਰ) ਦੇ ਪ੍ਰਧਾਨ ਐੱਚਡੀ ਦੇਵਗੌੜਾ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਵਧਾਈ ਦਿੱਤੀ। ਜੂਨ 1996 ਤੋਂ ਅਪ੍ਰੈਲ 1997 ਤੱਕ ਪ੍ਰਧਾਨ ਮੰਤਰੀ ਰਹੇ ਦੇਵਗੌੜਾ ਐਤਵਾਰ ਨੂੰ 92 ਸਾਲ ਦੇ ਹੋ ਗਏ। ਗੌੜਾ ਦਾ ਜਨਮ 18 ਮਈ 1933 ਨੂੰ ਹਸਨ ਜ਼ਿਲ੍ਹੇ ਦੇ ਉਨ੍ਹਾਂ ਦੇ ਜੱਦੀ ਪਿੰਡ ਹਰਦਨਹੱਲੀ 'ਚ ਹੋਇਆ ਸੀ। ਜਨਤਾ ਦਲ (ਸੈਕੂਲਰ) ਦੇ ਪ੍ਰਧਾਨ ਗੌੜਾ ਨੇ 11 ਦਸੰਬਰ 1994 ਤੋਂ 31 ਮਈ 1996 ਤੱਕ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਵੀ ਸੇਵਾ ਨਿਭਾਈ। ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ, "ਸਾਬਕਾ ਪ੍ਰਧਾਨ ਮੰਤਰੀ ਐੱਚ.ਡੀ. ਦੇਵਗੌੜਾ ਜੀ ਨੂੰ ਜਨਮਦਿਨ ਮੁਬਾਰਕ। ਉਹ ਆਪਣੀ ਦੂਰਦਰਸ਼ੀ ਸੋਚ ਅਤੇ ਜਨਤਕ ਸੇਵਾ ਪ੍ਰਤੀ ਸਮਰਪਣ ਲਈ ਜਾਣੇ ਜਾਂਦੇ ਹਨ।"
ਉਨ੍ਹਾਂ ਕਿਹਾ,''ਵੱਖ-ਵੱਖ ਵਿਸ਼ਿਆਂ 'ਤੇ ਉਨ੍ਹਾਂ ਦੀ ਸਮਝ ਅਤੇ ਅਨੁਭਵ ਸਾਡੇ ਸਾਰਿਆਂ ਲਈ ਪ੍ਰੇਰਨਾਦਾਇਕ ਹੈ। ਪਰਮਾਤਮਾ ਉਨ੍ਹਾਂ ਨੂੰ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਪ੍ਰਦਾਨ ਕਰਨ।'' ਕਰਨਾਟਕ ਦੇ ਮੁੱਖ ਮੰਤਰੀ ਸਿੱਦਰਮਈਆ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਲਿਖਿਆ,''ਦੇਸ਼ ਦੇ ਸੀਨੀਅਰ ਨੇਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਐੱਚਡੀ ਦੇਵਗੌੜਾ ਨੂੰ ਜਨਮ ਦਿਨ ਦੀ ਵਧਾਈ। ਮੈਂ ਪਰਮਾਤਮਾ ਤੋਂ ਪ੍ਰਾਰਥਨਾ ਕਰਦਾ ਹਾਂ ਕਿ ਉਨ੍ਹਾਂ ਨੂੰ ਚੰਗੀ ਅਤੇ ਲੰਬੀ ਉਮਰ ਪ੍ਰਦਾਨ ਕਰਨ।'' ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਬੀ.ਐੱਸ. ਯੇਦੀਯੁਰੱਪਾ ਅਤੇ ਉਨ੍ਹਾਂ ਦੇ ਬੇਟੇ ਤੇ ਭਾਜਪਾ ਦੀ ਕਰਨਾਟਕ ਇਕਾਈ ਦੇ ਬੀ.ਵਾਈ. ਵਿਜਯੇਂਦਰ ਨੇ ਵੀ ਗੌੜਾ ਨੂੰ ਜਨਮ ਦਿਨ ਦੀ ਵਧਾਈ ਦਿੱਤੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e