ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਸਥਾਪਨਾ ਦਿਵਸ 'ਤੇ ਪ੍ਰਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

01/25/2020 12:22:41 PM

ਨਵੀਂ ਦਿੱਲੀ/ਹਿਮਾਚਲ ਪ੍ਰਦੇਸ਼— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਸਥਾਪਨਾ ਦਿਵਸ ਮੌਕੇ ਪ੍ਰਦੇਸ਼ ਵਾਸੀਆਂ ਨੂੰ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਮੋਦੀ ਨੇ ਟਵਿੱਟਰ 'ਤੇ ਆਪਣੇ ਸ਼ੁੱਭਕਾਮਨਾ ਸੰਦੇਸ਼ 'ਚ ਲਿਖਿਆ,''ਹਿਮਾਚਲ ਪ੍ਰਦੇਸ਼ ਦੇ ਸਾਰੇ ਵਾਸੀਆਂ ਨੂੰ 50ਵੇਂ ਪੂਰਨ ਰਾਜ ਦਿਵਸ ਦੀਆਂ ਬਹੁਤ-ਬਹੁਤ ਵਧਾਈ। ਆਪਣੇ ਸ਼ਾਨਦਾਰ ਇਤਿਹਾਸ, ਅਮੀਰ ਸੱਭਿਆਚਾਰਕ ਵਿਰਾਸਤ ਅਤੇ ਕੁਦਰਤੀ ਸੁੰਦਰਤਾ ਲਈ ਜਾਣੇ ਜਾਂਦੇ, ਇਸ ਰਾਜ ਨੂੰ ਵਿਕਾਸ ਦੇ ਨਵੇਂ ਮਾਪਦੰਡ ਤੈਅ ਕਰਦੇ ਚਾਹੀਦੇ ਹਨ ਅਤੇ ਦੇਸ਼ ਦੀ ਖੁਸ਼ਹਾਲੀ ਲਈ ਆਪਣਾ ਯੋਗਦਾਨ ਦੇਣਾ ਜਾਰੀ ਰੱਖਣਾ ਚਾਹੀਦਾ ਹੈ।'' 

ਦੱਸਣਯੋਗ ਹੈ ਕਿ ਹਿਮਾਚਲ ਪ੍ਰਦੇਸ਼ 25 ਜਨਵਰੀ 1971 ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਤੋਂ ਪੂਰਨ ਭਾਰਤ ਦਾ 18ਵਾਂ ਪੂਰਨ ਰਾਜ ਬਣਿਆ ਸੀ।

DIsha

This news is Content Editor DIsha