PM ਮੋਦੀ ਦੇ ਹਿਮਾਚਲ ਦੌਰੇ ਤੋਂ 3 ਦਿਨ ਪਹਿਲਾਂ ਇਕ ਵਿਅਕਤੀ ਕੋਲੋਂ ਗੈਰ ਲਾਇਸੈਂਸੀ ਪਿਸਤੌਲ ਬਰਾਮਦ

9/30/2020 4:30:51 PM

ਸ਼ਿਮਲਾ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਿਮਾਚਲ ਪ੍ਰਦੇਸ਼ ਦੀ ਯਾਤਰਾ ਤੋਂ 3 ਦਿਨ ਪਹਿਲਾਂ ਕੁੱਲੂ ਜ਼ਿਲ੍ਹੇ ਦੇ ਮਨਾਲੀ 'ਚ ਇਕ ਵਿਅਕਤੀ ਕੋਲੋਂ ਬੁੱਧਵਾਰ ਨੂੰ ਗੈਰ ਲਾਇਸੈਂਸੀ ਪਿਸਤੌਲ ਬਰਾਮਦ ਕੀਤੀ ਗਈ ਹੈ। ਪ੍ਰਧਾਨ ਮੰਤਰੀ 3 ਅਕਤੂਬਰ ਨੂੰ ਅਟਲ ਸੁਰੰਗ ਰੋਹਤਾਂਗ ਦਾ ਉਦਘਾਟਨ ਕਰਨਗੇ। ਕੁੱਲੂ ਦੇ ਪੁਲਸ ਸੁਪਰਡੈਂਟ ਗੌਰਵ ਸਿੰਘ ਨੇ ਕਿਹਾ ਕਿ ਹੁਣ ਤੱਕ ਪ੍ਰਧਾਨ ਮੰਤਰੀ ਦੀ ਯਾਤਰਾ ਨਾਲ ਜੁੜਿਆ ਕੁਝ ਵੀ ਸ਼ੱਕੀ ਸਾਹਮਣੇ ਨਹੀਂ ਆਇਆ ਹੈ। 

ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਮੂਲ ਵਾਸੀ ਬਲਜੀਤ ਸਿੰਘ (37) ਕੋਲੋਂ ਬਿਨਾਂ ਲਾਇਸੈਂਸ ਵਾਲੀ ਪਿਸਤੌਲ ਜ਼ਬਤ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਗਸ਼ਤ ਦੌਰਾਨ ਇਕ ਵਾਹਨ 'ਤੇ ਪਾਇਲਟ ਲਿਖਿਆ ਦਿਖਾਈ ਦਿੱਤਾ, ਜਿਸ ਤੋਂ ਬਾਅਦ ਚਾਲਕ ਅਤੇ ਤਿੰਨ ਯਾਤਰੀਆਂ ਦੀ ਤਲਾਸ਼ੀ ਦੌਰਾਨ ਪਿਸਤੌਲ ਬਰਾਮਦ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਮਨਾਲੀ ਪੁਲਸ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ।


DIsha

Content Editor DIsha