PM ਮੋਦੀ ਨੇ ਹੈਦਰਾਬਾਦ ਹਾਊਸ ''ਚ ਕੀਤਾ ਕਤਰ ਦੇ ਅਮੀਰ ਦਾ ਸਵਾਗਤ
Tuesday, Feb 18, 2025 - 01:52 PM (IST)

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਤਰ ਦੇ ਅਮੀਰ ਸ਼ੇਖ ਤਮੀਮ ਬਿਨ ਹਮਦ ਅਲ-ਥਾਨੀ ਤੋਂ ਹੈਦਰਾਬਾਦ ਹਾਊਸ 'ਚ ਮੁਲਾਕਾਤ ਕੀਤੀ। ਇਸ ਤੋਂ ਪਹਿਲੇ, ਕਤਰ ਦੇ ਅਮੀਰ ਨੂੰ ਰਾਸ਼ਟਰਪਤੀ ਭਵਨ 'ਚ ਗਾਰਡ ਆਫ਼ ਆਨਰ' ਦਿੱਤਾ ਗਿਆ ਅਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਵੀ ਮੌਜੂਦ ਸਨ। ਵਿਦੇਸ਼ ਮੰਤਰਾਲਾ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੈਦਰਾਬਾਦ 'ਚ ਕਤਰ ਦੇ ਅਮੀਰ ਸ਼ੇਖ ਤਮੀਮ ਬਿਨ ਹਮਦ ਅਲ-ਥਾਨੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਹ ਭਾਰਤ-ਕਤਰ ਦੀ ਵਿਸ਼ੇਸ਼ ਸਾਂਝੇਦਾਰੀ 'ਚ ਇਕ ਨਵਾਂ ਮੀਲ ਦਾ ਪੱਥਰ ਹੈ।''
ਪੀ.ਐੱਮ. ਮੋਦੀ ਨੇ ਸੋਮਵਾਰ ਸ਼ਾਮ ਨੂੰ ਕਤਰ ਦੇ ਅਮੀਰ ਦਾ ਹਵਾਈ ਅੱਡੇ 'ਤੇ ਸਵਾਗਤ ਕੀਤਾ। ਇਹ ਭਾਰਤ-ਕਤਰ ਦੀ ਵਿਸ਼ੇਸ਼ ਸਾਂਝੇਦਾਰੀ 'ਚ ਇਕ ਨਵਾਂ ਮੀਲ ਦਾ ਪੱਥਰ ਹੈ।'' ਪੀ.ਐੱਮ. ਮੋਦੀ ਨੇ ਸੋਮਵਾਰ ਸ਼ਾਮ ਕਤਰ ਦੇ ਅਮੀਰ ਦਾ ਹਵਾਈ ਅੱਡੇ 'ਤੇ ਸਵਾਗਤ ਕੀਤਾ ਸੀ। ਪ੍ਰਧਾਨ ਮੰਤਰੀ ਨੇ ਸੋਮਵਾਰ ਨੂੰ 'ਐਕਸ' 'ਤੇ ਪੋਸਟ 'ਚ ਕਿਹਾ,''ਆਪਣੇ ਭਰਾ, ਕਤਰ ਦੇ ਅਮੀਰ ਐੱਚ.ਐੱਚ. ਸ਼ੇਖ ਤਮੀਮ ਬਿਨ ਹਮਦ ਅਲ ਥਾਨੀ ਦਾ ਸਵਾਗਤ ਕਰਨ ਲਈ ਹਵਾਈ ਅੱਡੇ ਗਿਆ। ਭਾਰਤ 'ਚ ਉਨ੍ਹਾਂ ਦੇ ਸਫ਼ਲ ਦੌਰੇ ਦੀ ਕਾਮਨਾ ਕਰਦਾ ਹਾਂ ਅਤੇ ਕੱਲ੍ਹ ਸਾਡੀ ਹੋਣ ਵਾਲੀ ਬੈਠਕ ਨੂੰ ਲੈ ਕੇ ਉਤਸੁਕ ਹਾਂ।'' ਵਿਦੇਸ਼ ਮੰਤਰਾਲਾ ਨੇ ਕਿਹਾ ਸੀ ਕਿ ਕਤਰ ਦੇ ਅਮੀਰ ਦੀ ਯਾਤਰਾ ਸਾਡੀ ਵਧਦੀ ਬਹੁਮੁਖੀ ਸਾਂਝੇਦਾਰੀ ਨੂੰ ਹੋਰ ਗਤੀ ਪ੍ਰਦਾਨ ਕਰੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8