ਕੋਰੋਨਾ ਪਾਜ਼ੇਟਿਵ ਹੋਏ ਇਮਰਾਨ ਖਾਨ, PM ਮੋਦੀ ਨੇ ਟਵੀਟ ਕਰ ਛੇਤੀ ਸਿਹਤਮੰਦ ਹੋਣ ਦੀ ਕੀਤੀ ਕਾਮਨਾ

Sunday, Mar 21, 2021 - 12:48 PM (IST)

ਕੋਰੋਨਾ ਪਾਜ਼ੇਟਿਵ ਹੋਏ ਇਮਰਾਨ ਖਾਨ, PM ਮੋਦੀ ਨੇ ਟਵੀਟ ਕਰ ਛੇਤੀ ਸਿਹਤਮੰਦ ਹੋਣ ਦੀ ਕੀਤੀ ਕਾਮਨਾ

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਯਾਨੀ ਕਿ ਅੱਜ ਆਪਣੇ ਪਾਕਿਸਤਾਨੀ ਹਮਰੁਤਬਾ ਇਮਰਾਨ ਖਾਨ ਦੀ ਚੰਗੀ ਸਿਹਤ ਲਈ ਕਾਮਨਾ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਛੇਤੀ ਕੋਵਿਡ-19 ਤੋਂ ਛੇਤੀ ਉਭਰਨ ਦੀ ਕਾਮਨਾ ਕਰਦਾ ਹਾਂ। ਦੱਸ ਦੇਈਏ ਕਿ ਬੀਤੇ ਕੱਲ੍ਹ ਇਮਰਾਨ ਖਾਨ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਦੋ ਦਿਨ ਪਹਿਲਾਂ ਉਨ੍ਹਾਂ ਨੇ ਕੋਵਿਡ-19 ਵੈਕਸੀਨ ਲਗਵਾਈ ਸੀ। 

ਇਹ ਵੀ ਪੜ੍ਹੋ: ਚੀਨ ਦੀ ਵੈਕਸੀਨ ਲੈਣ ਤੋਂ ਬਾਅਦ ਪਾਕਿ PM ਇਮਰਾਨ ਖਾਨ ਨੂੰ ਹੋਇਆ ਕੋਰੋਨਾ

PunjabKesari

PunjabKesari

ਇਮਰਾਨ ਖਾਨ ਦੇ ਵਿਸ਼ੇਸ਼ ਸਲਾਹਕਾਰ ਡਾ. ਸੁਲਤਾਨ ਨੇ ਟਵਿੱਟਰ ’ਤੇ ਪ੍ਰਧਾਨ ਮੰਤਰੀ ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ ਕੀਤੀ ਸੀ। ਉਨ੍ਹਾਂ ਨੇ ਟਵੀਟ ਕੀਤਾ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਕੋਵਿਡ-19 ਦੀ ਲਪੇਟ ’ਚ ਆ ਗਏ ਹਨ ਅਤੇ ਉਨ੍ਹਾਂ ਨੇ ਖ਼ੁਦ ਨੂੰ ਆਪਣੀ ਰਿਹਾਇਸ਼ ’ਚ ਏਕਾਂਤਵਾਸ ਕਰ ਲਿਆ ਹੈ। ਉਨ੍ਹਾਂ ਨੂੰ ਹਲਕਾ ਬੁਖ਼ਾਰ ਅਤੇ ਖੰਘ ਹੈ। ਇਮਰਾਨ ਖਾਨ ਨੇ ਕੁਝ ਦਿਨ ਪਹਿਲਾਂ ਹੀ ਚੀਨ ਦੀ ਕੋਰੋਨਾ ਵੈਕਸੀਨ ਲਈ ਸੀ। 

ਇਹ ਵੀ ਪੜ੍ਹੋ: ਫਿਰ ਡਰਾਉਣ ਲੱਗਾ ‘ਕੋਰੋਨਾ’, ਇਕ ਦਿਨ ’ਚ ਆਏ 43 ਹਜ਼ਾਰ ਤੋਂ ਵੱਧ ਨਵੇਂ ਕੇਸ

ਇਹ ਵੀ ਪੜ੍ਹੋ: ਊਧਵ ਠਾਕਰੇ ਦੇ ਬੇਟੇ ਆਦਿੱਤਿਆ ਠਾਕਰੇ ਵੀ ਹੋਏ ਕੋਰੋਨਾ ਦੇ ਸ਼ਿਕਾਰ


author

Tanu

Content Editor

Related News