ਭਾਰਤ ਦੁਨੀਆ ਨੂੰ ਵਿਕਾਸ ਦਾ ਨਵਾਂ ਮਾਡਲ ਦੇ ਰਿਹਾ ਹੈ : PM ਮੋਦੀ
Saturday, Jul 11, 2026 - 03:26 PM (IST)
ਆਕਲੈਂਡ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਵਿਸ਼ਵਵਿਆਪੀ ਚੁਣੌਤੀਆਂ ਦੇ ਬਾਵਜੂਦ ਭਾਰਤ ਦੇ ਵਿਕਾਸ ਦੀ ਗਤੀ ਬੇਮਿਸਾਲ ਹੈ ਅਤੇ ਉਹ ਦੁਨੀਆ ਨੂੰ ਵਿਕਾ ਦਾ ਇਕ ਨਵਾਂ ਮਾਡਲ ਦੇ ਰਿਹਾ ਹੈ। ਪੀ.ਐੱਮ. ਮੋਦੀ ਨੇ ਆਕਲੈਂਡ 'ਚ ਪ੍ਰਵਾਸੀ ਭਾਰਤੀ ਭਾਈਚਾਰੇ ਦੇ 'ਕੀਆ ਓਰਾ ਮੋਦੀ' ਨਾਮੀ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਰਤ ਅਤੇ ਨਿਊਜ਼ੀਲੈਂਡ ਦੇ ਸੰਬੰਧ ਸੁਖਦ, ਸਥਾਈ ਮਿੱਤਰਤਾ, ਸਾਂਝੇ ਮੁੱਲਾਂ ਅਤੇ ਆਪਸੀ ਵਚਨਬੱਧਤਾ 'ਤੇ ਆਧਾਰਤ ਹੈ। ਪ੍ਰੋਗਰਾਮ 'ਚ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਵੀ ਮੌਜੂਦ ਸਨ।
ਪੀ.ਐੱਮ. ਮੋਦੀ ਨੇ ਲੋਕਾਂ ਦੀਆਂ ਤਾੜੀਆਂ ਅਤੇ ਉਤਸ਼ਾਹ ਵਿਚਾਲੇ ਕਿਹਾ,''ਵਿਸ਼ਵਵਿਆਪੀ ਚੁਣੌਤੀਆਂ ਦੇ ਬਾਵਜੂਦ ਭਾਰਤ ਜਿਸ ਗਤੀ ਨਾਲ ਵਿਕਾਸ ਕਰ ਰਿਹਾ ਹੈ, ਉਹ ਬੇਮਿਸਾਲ ਹੈ। ਅੱਜ ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧਦੀ ਪ੍ਰਮੁੱਖ ਅਰਥਵਿਵਸਥਾ ਹੈ।'' ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੁਨੀਆ ਨੂੰ ਵਿਕਾਸ ਦਾ ਨਵਾਂ ਮਾਡਲ ਦੇ ਰਿਹਾ ਹੈ। ਉਨ੍ਹਾਂ ਕਿਹਾ,''ਅੱਜ ਭਾਰਤ 'ਚ ਯੂਨੀਫਾਈਡ ਪੇਮੈਂਟਸ ਇੰਟਰਫੇਸ (ਯੂਪੀਆਈ) ਦੇ ਮਾਧਿਅਮ ਨਾਲ ਹਰ ਮਹੀਨੇ ਅਰਬਾਂ ਡਿਜੀਟਲ ਲੈਣ-ਦੇਣ ਹੋ ਰਹੇ ਹਨ। ਭਾਰਤ ਡਰੋਨ ਤਕਨਾਲੋਜੀ ਅਤੇ ਪੁਲਾੜ ਅਰਥਵਿਵਸਥਾ 'ਚ ਨਵੀਆਂ ਉੱਚਾਈਆਂ ਛੂਹ ਰਿਹਾ ਹੈ।''
ਇਸ ਦੌਰਾਨ ਲੋਕਾਂ ਨੇ ਤਾੜੀਆਂ ਵਜਾਈਆਂ ਅਤੇ 'ਮੋਦੀ-ਮੋਦੀ' ਦੇ ਨਾਅਰੇ ਲਗਾਏ। ਪੀ.ਐੱਮ. ਮੋਦੀ ਨੇ ਭਾਰਤ ਅਤੇ ਨਿਊਜ਼ੀਲੈਂਡ ਦਾ ਭਵਿੱਖ ਇਕ-ਦੂਜੇ ਨਾਲ ਜੁੜਿਆ ਹੋਇਆ ਅਤੇ ਦੋਵਾਂ ਦੇਸ਼ਾਂ ਵਿਚਾਲੇ ਵਪਾਰ ਸਮਝੌਤਾ ਵਿਕਸਿਤ ਰਾਸ਼ਟਰ ਬਣਨ ਦੀ ਭਾਰਤ ਦੀ ਯਾਤਰਾ ਨੂੰ ਗਤੀ ਦੇਵੇਗਾ। ਉਨ੍ਹਾਂ ਕਿਹਾ,''ਇਸ ਨਾਲ ਭਾਰਤ ਅਤੇ ਨਿਊਜ਼ੀਲੈਂਡ, ਦੋਵਾਂ ਦੇਸ਼ਾਂ ਦੇ ਕਾਰੋਬਾਰੀਆਂ ਲਈ ਨਵੇਂ ਮੌਕੇ ਪੈਦਾ ਹੋਣਗੇ।'' ਪੀ.ਐੱਮ. ਮੋਦੀ ਤਿੰਨ ਦੇਸ਼ਾਂ ਦੀ ਆਪਣੀ ਯਾਤਰਾ ਦੇ ਆਖ਼ਰੀ ਪੜਾਅ 'ਚ ਆਕਲੈਂਡ ਪਹੁੰਚੇ ਸਨ। ਪਿਛਲੇ 40 ਸਾਲਾਂ 'ਚ ਨਿਊਜ਼ੀਲੈਂਡ ਦੀ ਯਾਤਰਾ ਕਰਨ ਵਾਲੇ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਨੂੰ ਇਕ ਮਫਲਰ ਦਿਖਾਇਆ ਅਤੇ ਕਿਹਾ ਕਿ ਜਨਤਕ ਜੀਵਨ 'ਚ ਆਉਣ ਤੋਂ ਪਹਿਲੇ ਕਰੀਬ 25-30 ਸਾਲ ਪਹਿਲਾਂ ਜਦੋਂ ਉਹ ਨਿਊਜ਼ੀਲੈਂਡ ਆਏ ਸਨ, ਉਦੋਂ ਉਨ੍ਹਾਂ ਨੂੰ ਇਹ ਤੋਹਫ਼ੇ 'ਚ ਮਿਲਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
