PM ਮੋਦੀ ਨੇ ਏਮਜ਼ ਜਾ ਕੇ ਉੱਪ ਰਾਸ਼ਟਰਪਤੀ ਧਨਖੜ ਦੀ ਸਿਹਤ ਬਾਰੇ ਲਈ ਜਾਣਕਾਰੀ

Sunday, Mar 09, 2025 - 04:57 PM (IST)

PM ਮੋਦੀ ਨੇ ਏਮਜ਼ ਜਾ ਕੇ ਉੱਪ ਰਾਸ਼ਟਰਪਤੀ ਧਨਖੜ ਦੀ ਸਿਹਤ ਬਾਰੇ ਲਈ ਜਾਣਕਾਰੀ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਇੱਥੇ ਅਖਿਲ ਭਾਰਤੀ ਆਯੂਰਵਿਗਿਆਨ ਸੰਸਥਾ (ਏਮਜ਼) ਜਾ ਕੇ ਜਗਦੀਪ ਧਨਖੜ ਦੀ ਸਿਹਤ ਬਾਰੇ ਜਾਣਕਾਰੀ ਲਈ। ਸੂਤਰਾਂ ਨੇ ਦੱਸਿਆ ਕਿ ਉੱਪ ਰਾਸ਼ਟਰਪਤੀ ਨੂੰ ਬੇਚੈਨੀ ਅਤੇ ਛਾਤੀ 'ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ਨੀਵਾਰ ਦੇਰ ਰਾਤ ਏਮਜ਼ 'ਚ ਦਾਖ਼ਲ ਕਰਵਾਇਆ ਗਿਆ ਸੀ। ਪੀ.ਐੱਮ. ਮੋਦੀ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਏਮਜ਼ ਜਾ ਕੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਜੀ ਦੀ ਸਿਹਤ ਬਾਰੇ ਜਾਣਕਾਰੀ ਲਈ। ਮੈਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਜਲਦ ਸਿਹਤਮੰਦ ਹੋਣ ਦੀ ਪ੍ਰਾਰਥਨਾ ਕਰਦਾ ਹਾਂ।''

PunjabKesari

ਧਨਖੜ (73) ਨੂੰ ਸ਼ਨੀਵਾਰ ਦੇਰ ਰਾਤ ਕਰੀਬ 2 ਵਜੇ ਹਸਪਤਾਲ ਲਿਜਾਇਆ ਗਿਆ ਅਤੇ ਏਮਜ਼ ਦੇ ਕਾਰਡੀਓਲਾਜੀ ਵਿਭਾਗ ਦੇ ਮੁਖੀ ਡਾ. ਰਾਜੀਵ ਨਾਰੰਗ ਦੀ ਨਿਗਰਾਨੀ 'ਚ 'ਕ੍ਰਿਟੀਕਲ ਕੇਅਰ ਯੂਨਿਟ' (ਸੀਸੀਯੂ) 'ਚ ਦਾਖ਼ਲ ਕਰਵਾਇਆ ਗਿਆ। ਇਕ ਸੂਤਰਾਂ ਨੇ ਦੱਸਿਆ ਕਿ ਉੱਪ ਰਾਸ਼ਟਰਪਤੀ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਨੂੰ ਨਿਗਰਾਨੀ 'ਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਡਾਕਟਰਾਂ ਦਾ ਇਕ ਸਮੂਹ ਉਨ੍ਹਾਂ ਦੀ ਸਥਿਤੀ 'ਤੇ ਨਜ਼ਰ ਰੱਖ ਰਿਹਾ ਹੈ। ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਵੀ ਧਨਖੜ ਦੀ ਸਿਹਤ ਦੀ ਜਾਣਕਾਰੀ ਲੈਣ ਏਮਜ਼ ਪਹੁੰਚੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

DIsha

Content Editor

Related News