PM ਮੋਦੀ ਨੇ ਜਲ ਜੀਵਨ ਮਿਸ਼ਨ ਦੀ ਸਫ਼ਲਤਾ ''ਤੇ ਖੁਸ਼ੀ ਜਤਾਈ

08/15/2020 10:04:07 AM

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰ ਘਰ ਨੂੰ ਸ਼ੁੱਧ ਪੀਣ ਵਾਲਾ ਪਾਣੀ ਪਹੁੰਚਾਉਣ ਦੀ ਯੋਜਨਾ ਦੀ ਸਫ਼ਲਤਾ 'ਤੇ ਖੁਸ਼ੀ ਜ਼ਾਹਰ ਕਰਦੇ ਹੋਏ ਕਿਹਾ ਹੈ ਕਿ ਇਕ ਸਾਲ 'ਚ ਯੋਜਨਾ ਦੇ ਅਧੀਨ 2 ਕਰੋੜ ਤੋਂ ਵੱਧ ਘਰਾਂ ਤੱਕ ਨਲ ਨਾਲ ਜਲ ਪਹੁੰਚਾਇਆ ਜਾ ਚੁੱਕਿਆ ਹੈ। ਸ਼੍ਰੀ ਮੋਦੀ ਨੇ ਸ਼ਨੀਵਾਰ ਨੂੰ ਆਜ਼ਾਦੀ ਦਿਹਾੜੇ ਮੌਕੇ ਇੱਥੇ ਲਾਲ ਕਿਲੇ ਤੋਂ ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪਿਛਲੇ ਸਾਲ ਅੱਜ ਹੀ ਦੇ ਦਿਨ ਲਾਲ ਕਿਲੇ ਤੋਂ ਇਸ ਯੋਜਨਾ ਦਾ ਐਲਾਨ ਕੀਤਾ ਸੀ। ਉਨ੍ਹਾਂ ਨੂੰ ਖੁਸ਼ੀ ਹੈ ਕਿ ਇਸ ਦੇ ਅਧੀਨ ਹਰ ਦਿਨ ਇਕ ਲੱਖ ਤੋਂ ਵੱਧ ਘਰਾਂ 'ਚ ਪੀਣ ਵਾਲਾ ਪਾਣੀ ਪਹੁੰਚਾਇਆ ਜਾ ਰਿਹਾ ਹੈ ਅਤੇ ਹੁਣ ਤੱਕ 2 ਕਰੋੜ ਤੋਂ ਵੱਧ ਘਰਾਂ ਨੂੰ ਇਸ ਯੋਜਨਾ ਨਾਲ ਜੋੜਿਆ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਪੇਂਡੂ ਇਲਾਕਿਆਂ ਦੀ ਵੱਡੀ ਆਬਾਦੀ ਤੱਕ ਜੇਕਰ ਪੀਣ ਵਾਲਾ ਸ਼ੁੱਧ ਪਾਣੀ ਪਹੁੰਚਦਾ ਹੈ ਤਾਂ ਇਸ ਨਾਲ ਲੋਕਾਂ ਦੇ ਜੀਵਨ 'ਚ ਸੁਧਾਰ ਆਏਗਾ ਅਤੇ ਉਨ੍ਹਾਂ ਦੀ ਜੀਵਨਸ਼ੈਲੀ ਬਦਲ ਜਾਵੇਗੀ। ਇਸ ਬਚੇ ਹੋਏ ਸਮੇਂ ਦੀ ਸਹੀ ਵਰਤੋਂ ਇਹ ਜਨਾਨੀਆਂ ਘਰ ਦੇ ਵਿਕਾਸ ਦੇ ਦੂਜੇ ਕੰਮਾਂ 'ਚ ਕਰ ਸਕਣਗੀਆਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਯੋਜਨਾ ਦਾ ਸਭ ਤੋਂ ਵੱਡਾ ਫਾਇਦਾ ਲੋਕਾਂ ਦੀ ਸਿਹਤ ਨੂੰ ਹੋਵੇਗਾ। ਜੇਕਰ ਉਨ੍ਹਾਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮਿਲ ਜਾਂਦਾ ਹੈ ਤਾਂ ਉਨ੍ਹਾਂ ਨੂੰ ਪਾਣੀ ਨਾਲ ਫੈਲਣ ਵਾਲੀਆਂ ਬੀਮਾਰੀਆਂ ਤੋਂ ਮੁਕਤੀ ਮਿਲੇਗੀ ਅਤੇ ਗਰੀਬਾਂ ਦਾ ਦਵਾਈ 'ਤੇ ਖਰਚ ਹੋਣ ਵਾਲਾ ਪੈਸਾ ਬਚ ਸਕੇਗਾ।


DIsha

Content Editor

Related News