PM ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਸੁਗਾ ਨਾਲ ਕੀਤੀ ਗੱਲ, ਕੋਰੋਨਾ 'ਤੇ ਵੀ ਹੋਈ ਚਰਚਾ

Monday, Apr 26, 2021 - 02:53 PM (IST)

PM ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਸੁਗਾ ਨਾਲ ਕੀਤੀ ਗੱਲ, ਕੋਰੋਨਾ 'ਤੇ ਵੀ ਹੋਈ ਚਰਚਾ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਆਪਣੀ ਜਾਪਾਨੀ ਹਮਅਹੁਦੇਦਾਰ ਯੋਸ਼ਿਹਿਦੇ ਸੁਗਾ ਨਾਲ ਫ਼ੋਨ 'ਤੇ ਗੱਲ ਕਰ ਕੇ ਦੋਹਾਂ ਦੇਸ਼ਾਂ ਵਿਚਾਲੇ ਜਾਰੀ ਵੱਖ-ਵੱਖ ਦੋ-ਪੱਖੀ ਪਹਿਲਾਂ ਦੀ ਤਰੱਕੀ ਦੀ ਸਮੀਖਿਆ ਕੀਤੀ ਅਤੇ ਕੋਵਿਡ-19 ਸਮੇਤ ਹੋਰ ਮੁੱਦਿਆਂ 'ਤੇ ਚਰਚਾ ਕੀਤੀ। ਮੋਦੀ ਨੇ ਟਵੀਟ ਕਰ ਕੇ ਕਿਹਾ,''ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ਿਹਿਦੇ ਸੁਗਾ ਨਾਲ ਫ਼ੋਨ 'ਤੇ ਗੱਲ ਹੋਈ। ਅਸੀਂ ਦੋਹਾਂ ਦੇਸ਼ਾਂ ਵਿਚਾਲੇ ਜਾਰੀ ਵੱਖ-ਵੱਖ ਦੋ ਪੱਖੀ ਪਹਿਲਾਂ ਦੀ ਸਮੀਖਿਆ ਕੀਤੀ। ਅਸੀਂ ਉੱਚ ਤਕਨਾਲੋਜੀ, ਕੌਸ਼ਲ ਵਿਕਾਸ ਅਤੇ ਕੋਵਿਡ-19 ਲਾਗ਼ ਨਾਲ ਮਿਲ ਕੇ ਮੁਕਾਬਲਾ ਕਰਨ ਸਮੇਤ ਆਪਸੀ ਸਹਿਯੋਗ ਦੇ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ।''

ਇਹ ਵੀ ਪੜ੍ਹੋ : ਕੇਜਰੀਵਾਲ ਦਾ ਐਲਾਨ, ਦਿੱਲੀ 'ਚ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਮੁਫ਼ਤ ਲੱਗੇਗਾ ਕੋਰੋਨਾ ਟੀਕਾ

PunjabKesariਦੋਹਾਂ ਨੇਤਾਵਾਂ ਵਿਚਾਲੇ ਇਹ ਚਰਚਾ ਅਜਿਹੇ ਸਮੇਂ 'ਚ ਹੋਈ ਹੈ, ਜਦੋਂ ਭਾਰਤ 'ਚ ਕੋਵਿਡ-19 ਤੇਜ਼ੀ ਨਾਲ ਆਪਣੇ ਪੈਰ ਪਸਾਰ ਰਿਹਾ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਵਿਡ-19 ਦੇ 3,52,991 ਨਵੇਂ ਮਾਮਲੇ ਆਉਣ ਤੋਂ ਬਾਅਦ ਪੀੜਤਾਂ ਦੀ ਕੁੱਲ ਗਿਣਤੀ ਵੱਧ ਕੇ 1,73,13,163 ਤੱਕ ਪਹੁੰਚ ਗਈ ਹੈ, ਜਦੋਂ ਕਿ ਮੌਜੂਦਾ ਸਮੇਂ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 28 ਲੱਖ ਪਾਰ ਕਰ ਗਈ ਹੈ। ਇਸ ਇਨਫੈਕਸ਼ਨ ਨਾਲ ਹੁਣ ਤੱਕ 1,95, 123 ਲੋਕਾਂ ਦੀ ਜਾਨ ਜਾ ਚੁਕੀ ਹੈ।

ਇਹ ਵੀ ਪੜ੍ਹੋ : ਭਾਰਤ ਨੂੰ ਭਾਜਪਾ ਦੇ 'ਸਿਸਟਮ' ਦਾ ਸ਼ਿਕਾਰ ਨਾ ਬਣਾਇਆ ਜਾਵੇ : ਰਾਹੁਲ ਗਾਂਧੀ


author

DIsha

Content Editor

Related News