ਕਾਰਗਿਲ ਵਿਜੇ ਦਿਵਸ ਸਾਡੇ ਸੈਨਿਕਾਂ ਦੀ ਬੇਮਿਸਾਲ ਹਿੰਮਤ ਦੀ ਯਾਦ ਦਿਵਾਉਂਦਾ ਹੈ : PM ਮੋਦੀ
Saturday, Jul 26, 2025 - 10:05 AM (IST)

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਰਗਿਲ ਵਿਜੇ ਦਿਵਸ ਦੀ 26ਵੀਂ ਵਰ੍ਹੇਗੰਢ ਦੀ ਵਧਾਈ ਦਿੰਦੇ ਹੋਏ ਸ਼ਨੀਵਾਰ ਨੂੰ ਕਿਹਾ ਕਿ ਇਹ ਦਿਨ ਕਾਰਗਿਲ ਦੇ ਪਹਾੜਾਂ ਤੋਂ ਪਾਕਿਸਤਾਨੀ ਘੁਸਪੈਠੀਆਂ ਨੂੰ ਭਜਾਉਣ 'ਚ ਭਾਰਤੀ ਹਥਿਆਰਬੰਦ ਸੈਨਾਵਾਂ ਦੀ ਸਫ਼ਲਤਾ ਦਾ ਪ੍ਰਤੀਕ ਹੈ। ਪੀ.ਐੱਮ. ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ, "ਕਾਰਗਿਲ ਵਿਜੇ ਦਿਵਸ 'ਤੇ ਦੇਸ਼ ਵਾਸੀਆਂ ਨੂੰ ਬਹੁਤ ਸਾਰੀਆਂ ਸ਼ੁਭਕਾਮਨਾਵਾਂ। ਇਹ ਮੌਕਾ ਸਾਨੂੰ ਭਾਰਤ ਮਾਤਾ ਦੇ ਉਨ੍ਹਾਂ ਬਹਾਦਰ ਪੁੱਤਾਂ ਦੀ ਬੇਮਿਸਾਲ ਹਿੰਮਤ ਅਤੇ ਬਹਾਦਰੀ ਦੀ ਯਾਦ ਦਿਵਾਉਂਦਾ ਹੈ ਜਿਨ੍ਹਾਂ ਨੇ ਦੇਸ਼ ਦੇ ਸਵੈ-ਮਾਣ ਦੀ ਰੱਖਿਆ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ।"
ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੇ ਸੈਨਿਕਾਂ ਦੀ ਮਾਂ ਭੂਮੀ ਲਈ ਮਰਨ ਦੀ ਭਾਵਨਾ ਹਰ ਪੀੜ੍ਹੀ ਨੂੰ ਪ੍ਰੇਰਿਤ ਕਰਦੀ ਰਹੇਗੀ। ਕਾਰਗਿਲ ਵਿਜੇ ਦਿਵਸ ਹਰ ਸਾਲ 26 ਜੁਲਾਈ ਨੂੰ ਮਨਾਇਆ ਜਾਂਦਾ ਹੈ। ਇਸ ਦਿਨ 1999 'ਚ ਭਾਰਤੀ ਫੌਜ ਨੇ 'ਆਪਰੇਸ਼ਨ ਵਿਜੇ' ਦੀ ਸਫ਼ਲਤਾ ਦਾ ਐਲਾਨ ਕੀਤਾ ਸੀ। ਉਸ ਸਮੇਂ ਭਾਰਤ ਨੇ ਕਾਰਗਿਲ, ਲੱਦਾਖ 'ਚ ਪਾਕਿਸਤਾਨੀ ਘੁਸਪੈਠੀਆਂ ਨਾਲ ਤਿੰਨ ਮਹੀਨੇ ਦੇ ਲੰਬੇ ਸੰਘਰਸ਼ ਤੋਂ ਬਾਅਦ ਜਿੱਤ ਪ੍ਰਾਪਤ ਕੀਤੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8