PM ਮੋਦੀ ਨੇ ਮਹਾਤਮਾ ਗਾਂਧੀ, ਲਾਲ ਬਹਾਦੁਰ ਸ਼ਾਸਤਰੀ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ
Friday, Oct 02, 2026 - 10:32 AM (IST)
ਨਵੀਂ ਦਿੱਲੀ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾਂਜਲੀ ਦਿੱਤੀ ਅਤੇ ਕਿਹਾ ਕਿ ਸਾਦਗੀ, ਹਿੰਮਤ ਅਤੇ ਰਾਸ਼ਟਰ ਪ੍ਰਤੀ ਸੇਵਾ ਦੀਆਂ ਜੀਵਨ ਕਹਾਣੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀਆਂ ਰਹਿਣਗੀਆਂ। ਪ੍ਰਧਾਨ ਮੰਤਰੀ ਨੇ ਸ਼ਰਾਸ਼ਟਰਪਿਤਾ ਦੇ ਸਮਾਰਕ ਰਾਜਘਾਟ ਅਤੇ ਸ਼ਾਸਤਰੀ ਦੇ ਸਮਾਰਕ ਵਿਜੇ ਘਾਟ ਜਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਉਨ੍ਹਾਂ ਕਿਹਾ, "ਮੈਂ ਰਾਜਘਾਟ 'ਤੇ ਮਹਾਤਮਾ ਗਾਂਧੀ ਅਤੇ ਵਿਜੇ ਘਾਟ 'ਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਨੂੰ ਸ਼ਰਧਾਂਜਲੀ ਭੇਟ ਕੀਤੀ। ਸਾਦਗੀ, ਹਿੰਮਤ ਅਤੇ ਰਾਸ਼ਟਰ ਪ੍ਰਤੀ ਸੇਵਾ ਦੀਆਂ ਉਨ੍ਹਾਂ ਦੀਆਂ ਜੀਵਨ ਕਹਾਣੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀਆਂ ਰਹਿਣਗੀਆਂ।" ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਆਦਰਸ਼ ਅਤੇ ਭਾਰਤ ਦੀ ਤਰੱਕੀ ਪ੍ਰਤੀ ਅਟੁੱਟ ਵਚਨਬੱਧਤਾ ਹਮੇਸ਼ਾ ਦੇਸ਼ ਦੇ ਹਰ ਵਿਅਕਤੀ ਲਈ ਮਾਰਗਦਰਸ਼ਕ ਰੌਸ਼ਨੀ ਬਣੀ ਰਹੇਗੀ। ਇਸ ਤੋਂ ਪਹਿਲਾਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਗਾਂਧੀ ਦਾ ਸਦੀਵੀ ਸੰਦੇਸ਼ ਇਕ ਬਿਹਤਰ ਸਮਾਜ ਅਤੇ ਇੱਕ ਵਿਕਸਤ ਭਾਰਤ ਵੱਲ ਸਾਰਿਆਂ ਨੂੰ ਮਾਰਗਦਰਸ਼ਨ ਕਰਦਾ ਰਹੇਗਾ।
ਪੀਐੱਮ ਮੋਦੀ ਨੇ 'X' 'ਤੇ ਇਕ ਪੋਸਟ 'ਚ ਕਿਹਾ,"ਬਾਪੂ ਦਾ ਸਦੀਵੀ ਸੰਦੇਸ਼ ਸਾਨੂੰ ਇਕ ਬਿਹਤਰ ਸਮਾਜ ਅਤੇ ਇਕ ਵਿਕਸਿਤ ਭਾਰਤ ਵੱਲ ਮਾਰਗਦਰਸ਼ਨ ਕਰਦਾ ਰਹੇਗਾ।" ਇਕ ਵੀਡੀਓ ਸੰਦੇਸ਼ 'ਚ ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਹਰ ਕੋਈ ਦੇਸ਼ ਲਈ ਇਸ ਦਿਨ ਦੀ ਮਹੱਤਤਾ ਤੋਂ ਜਾਣੂ ਹੈ। ਪੀਐੱਮ ਮੋਦੀ ਨੇ ਕਿਹਾ, "ਬਾਪੂ ਦੀ ਵਿਚਾਰਧਾਰਾ ਨੇ ਪੂਰੀ ਦੁਨੀਆ ਨੂੰ ਪ੍ਰੇਰਿਤ ਕੀਤਾ ਹੈ। ਮਹਾਤਮਾ ਗਾਂਧੀ ਇਕ ਅਜਿਹੀ ਸ਼ਖਸੀਅਤ ਹੈ ਜੋ ਸੱਤਾ ਤੋਂ ਦੂਰ ਹੋਣ ਦੇ ਬਾਵਜੂਦ, ਲੱਖਾਂ ਲੋਕਾਂ ਦੇ ਦਿਲਾਂ 'ਚ ਰਹਿੰਦੀ ਹੈ।"
पूज्य बापू का संपूर्ण जीवन सत्य, अहिंसा, करुणा और सेवा का ऐसा प्रकाशस्तंभ है, जो हर युग में मानवता का मार्ग प्रशस्त करता रहेगा।
— Narendra Modi (@narendramodi) October 2, 2026
अद्वेष्टा सर्वभूतानां मैत्रः करुण एव च।
निर्ममो निरहङ्कारः समदुःखसुखः क्षमी॥ pic.twitter.com/P6AcuWyVfu
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਮਹਾਤਮਾ ਗਾਂਧੀ ਦੀ ਵਿਚਾਰਧਾਰਾ ਆਉਣ ਵਾਲੇ ਸਾਲਾਂ 'ਚ ਮਨੁੱਖਤਾ ਦਾ ਮਾਰਗਦਰਸ਼ਨ ਕਰਦੀ ਰਹੇਗੀ ਅਤੇ ਪ੍ਰੇਰਨਾ ਦਿੰਦੀ ਰਹੇਗੀ। ਉਨ੍ਹਾਂ ਕਿਹਾ,"ਮਹਾਤਮਾ ਗਾਂਧੀ ਨੇ ਹਮੇਸ਼ਾ ਸਾਰਿਆਂ ਨੂੰ 'ਸਵਦੇਸ਼ੀ' ਅਪਣਾਉਣ ਲਈ ਉਤਸ਼ਾਹਿਤ ਕੀਤਾ। ਇਸ ਪ੍ਰਕਿਰਿਆ 'ਚ ਖਾਦੀ ਹਮੇਸ਼ਾ ਇਕ ਤਰਜੀਹ ਰਹੀ ਹੈ। ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ 2 ਅਕਤੂਬਰ ਨੂੰ ਘੱਟੋ-ਘੱਟ ਇਕ ਖਾਦੀ ਉਤਪਾਦ ਖਰੀਦੋ ਅਤੇ ਮਾਣ ਨਾਲ ਕਹੋ ਕਿ ਇਹ 'ਸਵਦੇਸ਼ੀ' ਹੈ। ਗਾਂਧੀ ਦਾ ਜਨਮ 2 ਅਕਤੂਬਰ, 1869 ਨੂੰ ਪੋਰਬੰਦਰ 'ਚ ਹੋਇਆ ਅਤੇ 30 ਜਨਵਰੀ 1948 ਨੂੰ ਦਿੱਲੀ 'ਚ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ ਸੀ।
Homage to Lal Bahadur Shastri Ji, whose simplicity and dedication to the nation remain deeply inspiring. pic.twitter.com/edMiRdsf0v
— Narendra Modi (@narendramodi) October 2, 2026
ਇਕ ਵੱਖਰੇ ਸੰਦੇਸ਼ 'ਚ ਪੀਐੱਮ ਮੋਦੀ ਨੇ ਕਿਹਾ ਕਿ ਸ਼ਾਸਤਰੀ ਦੀ ਸਾਦਗੀ ਅਤੇ ਰਾਸ਼ਟਰ ਪ੍ਰਤੀ ਸਮਰਪਣ ਅੱਜ ਵੀ ਡੂੰਘਾਈ ਨਾਲ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਦਾ ਦੇਸ਼ ਦੇ ਕਲਿਆਣ ਪ੍ਰਤੀ ਸਮਰਪਣ ਪ੍ਰਧਾਨ ਮੰਤਰੀ ਵਜੋਂ ਉਨ੍ਹਾਂ ਦੇ ਛੋਟੇ ਜਿਹੇ ਕਾਰਜਕਾਲ ਦੌਰਾਨ ਵੀ ਸਪੱਸ਼ਟ ਸੀ, ਜਦੋਂ ਉਨ੍ਹਾਂ ਨੇ ਸੈਨਿਕਾਂ ਅਤੇ ਕਿਸਾਨਾਂ ਨੂੰ ਦੇਸ਼ ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਲਈ "ਮੰਤਰ" ਦਿੱਤਾ ਸੀ। ਪੀਐੱਮ ਮੋਦੀ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ,"ਲਾਲ ਬਹਾਦਰ ਸ਼ਾਸਤਰੀ ਜੀ ਨੂੰ ਸ਼ਰਧਾਂਜਲੀ, ਜਿਨ੍ਹਾਂ ਦੀ ਸਾਦਗੀ ਅਤੇ ਰਾਸ਼ਟਰ ਪ੍ਰਤੀ ਸਮਰਪਣ ਅੱਜ ਵੀ ਡੂੰਘਾਈ ਨਾਲ ਪ੍ਰੇਰਿਤ ਕਰਦਾ ਹੈ।'' ਇਕ ਵੀਡੀਓ ਸੰਦੇਸ਼ 'ਚ, ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼ਾਸਤਰੀ ਦੀ ਇੱਕ ਵਿਲੱਖਣ ਸ਼ਖਸੀਅਤ ਸੀ: ਜਿੰਨਾ ਕੋਮਲ ਅਤੇ ਨਿਮਰ ਉਹ ਬਾਹਰੋਂ ਦਿਖਾਈ ਦਿੰਦੇ ਸਨ, ਉਨ੍ਹਾਂ ਕੋਲ ਓਨੀ ਹੀ ਮਜ਼ਬੂਤ ਇੱਛਾ ਸ਼ਕਤੀ ਸੀ। ਉਨ੍ਹਾਂ ਕਿਹਾ, "ਜਦੋਂ ਵੀ ਅਸੀਂ ਲਾਲ ਬਹਾਦਰ ਸ਼ਾਸਤਰੀ ਨੂੰ ਯਾਦ ਕਰਦੇ ਹਾਂ, ਸਾਡੇ ਸਿਰ ਸਤਿਕਾਰ ਨਾਲ ਝੁਕ ਜਾਂਦੇ ਹਨ। ਉਨ੍ਹਾਂ ਦੀ ਸ਼ਾਨਦਾਰ ਸ਼ਖਸੀਅਤ ਹਰ ਕਿਸੇ ਦੇ ਦਿਲ ਨੂੰ ਮਾਣ ਨਾਲ ਭਰ ਦਿੰਦੀ ਹੈ।" ਸ਼ਾਸਤਰੀ ਦਾ ਜਨਮ 2 ਅਕਤੂਬਰ, 1904 ਨੂੰ ਉੱਤਰ ਪ੍ਰਦੇਸ਼ ਵਿੱਚ ਹੋਇਆ ਸੀ, ਅਤੇ 11 ਜਨਵਰੀ, 1966 ਨੂੰ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
