ਪ੍ਰਧਾਨ ਮੰਤਰੀ ਮੋਦੀ ਨੇ ਸਾਬਕਾ PM ਮਨਮੋਹਨ ਸਿੰਘ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ
Saturday, Sep 26, 2020 - 11:00 AM (IST)

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਜਨਮ ਦਿਨ 'ਤੇ ਸ਼ਨੀਵਾਰ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਲੰਬੀ ਉਮਰ ਹੋਣ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ। ਮਨਮੋਹਨ ਸਿੰਘ ਅੱਜ ਯਾਨੀ ਸ਼ਨੀਵਾਰ ਨੂੰ 88 ਸਾਲ ਦੇ ਹੋ ਗਏ।
ਮੋਦੀ ਨੇ ਟਵੀਟ ਕੀਤਾ,''ਡਾ. ਮਨਮੋਹਨ ਸਿੰਘ ਜੀ ਨੂੰ ਜਨਮ ਦਿਨ ਦੀ ਵਧਾਈ। ਮੈਂ ਈਸ਼ਵਰ ਤੋਂ ਉਨ੍ਹਾਂ ਦੀ ਲੰਬੀ ਉਮਰ ਹੋਣ ਅਤੇ ਚੰਗੀ ਸਿਹਤ ਦੀ ਪ੍ਰਾਰਥਨਾ ਕਰਦਾ ਹਾਂ।'' ਮਨਮੋਹਨ ਸਿੰਘ 2004 ਤੋਂ 2014 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਰਹੇ। ਉਨ੍ਹਾਂ ਦਾ ਜਨਮ ਭਾਰਤ ਦੀ ਵੰਡ ਤੋਂ ਪਹਿਲਾਂ ਪਾਕਿਸਤਾਨ ਦੇ ਪੰਜਾਬ ਸੂਬੇ 'ਚ 26 ਸਤੰਬਰ 1932 ਨੂੰ ਹੋਇਆ ਸੀ।