ਕੋਰੋਨਾ ਆਫ਼ਤ ਦਰਮਿਆਨ ਅੱਜ ਪੀ. ਐੱਮ. ਮੋਦੀ ਕਰਨਗੇ ‘ਮਨ ਕੀ ਬਾਤ’

Sunday, May 30, 2021 - 10:17 AM (IST)

ਕੋਰੋਨਾ ਆਫ਼ਤ ਦਰਮਿਆਨ ਅੱਜ ਪੀ. ਐੱਮ. ਮੋਦੀ ਕਰਨਗੇ ‘ਮਨ ਕੀ ਬਾਤ’

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਐਤਵਾਰ ਨੂੰ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਜ਼ਰੀਏ ਦੇਸ਼ ਨੂੰ ਸੰਬੋਧਿਤ ਕਰਨਗੇ। ਇਹ ਉਨ੍ਹਾਂ ਦਾ 77ਵਾਂ ਸੰਬੋਧਨ ਹੋਵੇਗਾ। ਪ੍ਰਧਾਨ ਮੰਤਰੀ ਦੇਸ਼ ’ਚ ਜਾਰੀ ਕੋਰੋਨਾ ਆਫ਼ਤ ਦਰਮਿਆਨ ਦੇਸ਼ ਵਾਸੀਆਂ ਨੂੰ ਸੰਬੋਧਿਤ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਇਸ ਦੌਰਾਨ ਉਹ ਦੇਸ਼ ਵਿਚ ਵੱਧਦੇ ਕੋਰੋਨਾ ਮਾਮਲਿਆਂ ਅਤੇ ਟੀਕਾਕਰਨ ਦੀ ਸਥਿਤੀ ਨੂੰ ਲੈ ਕੇ ਚਰਚਾ ਕਰ ਸਕਦੇ ਹਨ।

ਇਹ ਵੀ ਪੜ੍ਹੋ– PM ਮੋਦੀ ਦਾ ਐਲਾਨ, ਕੋਰੋਨਾ ਕਾਰਨ ਅਨਾਥ ਹੋਏ ਬੱਚਿਆਂ ਨੂੰ ਦਿੱਤਾ ਜਾਵੇਗਾ 10 ਲੱਖ ਦਾ ਫੰਡ

ਦੱਸ ਦੇਈਏ ਕਿ ਪਿਛਲੀ ਵਾਰ ਪ੍ਰਧਾਨ ਮੰਤਰੀ ਨੇ ਕੋਰੋਨਾ ਦੀ ਦੂਜੀ ਲਹਿਰ ਕਾਰਨ ਪੈਦਾ ਹੋਏ ਸੰਕਟ ਨੂੰ ਲੈ ਕੇ ਦੇਸ਼ ਵਾਸੀਆਂ ਨਾਲ ਗੱਲ ਕੀਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਦੇਸ਼ ਸੰਕਟ ਦੀ ਘੜੀ ’ਚੋਂ ਲੰਘ ਰਿਹਾ ਹੈ। ਉਨ੍ਹਾਂ ਨੇ ਦੇਸ਼ ਨਾਲ ਕੋਰੋਨਾ ਮਹਾਮਾਰੀ ਨਾਲ ਪੈਦਾ ਹੋਏ ਹਾਲਾਤ ਅਤੇ ਵੈਕਸੀਨ ਨਾਲ ਜੁੜੀਆਂ ਕਈ ਅਹਿਮ ਗੱਲਾਂ ਕੀਤੀਆਂ। 

PunjabKesari

ਇਹ ਵੀ ਪੜ੍ਹੋ– ਪੁਲਵਾਮਾ ਹਮਲੇ ’ਚ ਸ਼ਹੀਦ ਫ਼ੌਜੀ ਦੀ ਪਤਨੀ ਦੇ ਜਜ਼ਬੇ ਨੂੰ ਸਲਾਮ, ਨਿਕਿਤਾ ਕੌਲ ਭਾਰਤੀ ਫ਼ੌਜ ’ਚ ਹੋਈ ਸ਼ਾਮਲ

‘ਮਨ ਕੀ ਬਾਤ’ ਪ੍ਰੋਗਰਾਮ ਦਾ ਆਕਾਸ਼ਵਾਣੀ, ਦੂਰਦਰਸ਼ਨ ਸਮਾਚਾਰ, ਪ੍ਰਧਾਨ ਮੰਤਰੀ ਦਫ਼ਤਰ ਅਤੇ ਸੂਚਨਾ ਤੇ ਪ੍ਰਸਾਰਣ ਮੰਤਰਾਲਾ ਦੇ ਯੂ-ਟਿਊਬ ਚੈਨਲਾਂ ’ਤੇ ਸਿੱਧਾ ਪ੍ਰਸਾਰਣ ਦੇ ਜ਼ਰੀਏ ਵੇਖਿਆ ਅਤੇ ਸੁਣਿਆ ਜਾ ਸਕੇਗਾ। ਇਸ ਪ੍ਰੋਗਰਾਮ ਦਾ ਖੇਤਰੀ ਭਾਸ਼ਾਵਾਂ ਵਿਚ ਰਾਤ 8 ਵਜੇ ਮੁੜ ਤੋਂ ਸੁਣਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ– ਭਾਰਤ ’ਚ ਕੋਰੋਨਾ ਦੇ 45 ਦਿਨਾਂ ’ਚ ਆਏ ਸਭ ਤੋਂ ਘੱਟ ਮਾਮਲੇ, ਇਕ ਦਿਨ ’ਚ 3,617 ਮੌਤਾਂ


author

Tanu

Content Editor

Related News