ਪ੍ਰਣਬ ਮੁਖਰਜੀ ਨੂੰ ਮਿਲੇ ਮੋਦੀ, ਚੁਣਾਵੀ ਜਿੱਤ ਮਗਰੋਂ ਲਿਆ ਆਸ਼ੀਰਵਾਦ

Tuesday, May 28, 2019 - 02:17 PM (IST)

ਪ੍ਰਣਬ ਮੁਖਰਜੀ ਨੂੰ ਮਿਲੇ ਮੋਦੀ, ਚੁਣਾਵੀ ਜਿੱਤ ਮਗਰੋਂ ਲਿਆ ਆਸ਼ੀਰਵਾਦ

ਨਵੀਂ ਦਿੱਲੀ (ਭਾਸ਼ਾ)— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਯਾਨੀ ਕਿ ਅੱਜ ਸਾਬਕਾ ਰਾਸ਼ਟਰਪਤੀ ਅਤੇ ਕਾਂਗਰਸ ਦੇ ਦਿੱਗਜ ਨੇਤਾ ਪ੍ਰਣਬ ਮੁਖਰਜੀ ਨਾਲ ਮੁਲਾਕਾਤ ਕੀਤੀ। ਮੋਦੀ ਨੇ ਲੋਕ ਸਭਾ ਚੋਣਾਂ 2019 'ਚ ਬੰਪਰ ਜਿੱਤ ਮਗਰੋਂ ਉਨ੍ਹਾਂ ਤੋਂ ਆਸ਼ੀਰਵਾਦ ਲਿਆ। ਨਰਿੰਦਰ ਮੋਦੀ ਨੇ ਆਪਣੇ ਟਵਿੱਟਰ ਹੈਂਡਲ 'ਤੇ ਤਸਵੀਰ ਸ਼ੇਅਰ ਕਰਦੇ ਹੋਏ ਟਵੀਟ 'ਚ ਕਿਹਾ, ''ਪ੍ਰਣਬ ਦਾ ਨਾਲ ਮੁਲਾਕਾਤ ਹਮੇਸ਼ਾ ਅਨੁਭਵ ਨੂੰ ਵਧਾਉਣ ਵਾਲੀ ਹੁੰਦੀ ਹੈ। ਉਨ੍ਹਾਂ ਦਾ ਗਿਆਨ ਅਤੇ ਉਨ੍ਹਾਂ ਦੀ ਸੋਚ ਵੱਖਰੇ ਹਨ। ਉਹ ਇਕ ਸਟੇਟਮੈਨ ਹਨ, ਜਿਸ ਨੇ ਸਾਡੇ ਦੇਸ਼ ਲਈ ਵੱਡਾ ਯੋਗਦਾਨ ਦਿੱਤਾ ਹੈ।''

PunjabKesari

ਮੋਦੀ ਨੇ ਇਸ ਦੇ ਨਾਲ ਹੀ ਕਿਹਾ ਕਿ ਮੁਲਾਕਾਤ ਦੌਰਾਨ ਅੱਜ ਉਨ੍ਹਾਂ ਤੋਂ ਆਸ਼ੀਰਵਾਦ ਲਿਆ। ਜ਼ਿਕਰਯੋਗ ਹੈ ਕਿ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਜਪਾ ਨੇ ਚੋਣਾਂ 'ਚ 303 ਸੀਟਾਂ ਜਿੱਤੀਆਂ ਹਨ। ਭਾਜਪਾ ਅਗਵਾਈ ਵਾਲੀ ਐੱਨ. ਡੀ. ਏ. ਨੂੰ 352 ਸੀਟਾਂ 'ਤੇ ਜਿੱਤ ਹਾਸਲ ਹੋਈ ਹੈ।


author

Tanu

Content Editor

Related News