ਨੌਵੇਂ ਪਾਤਸ਼ਾਹ ਨੇ ਸਾਨੂੰ ‘ਤਿਆਗ ਦਾ ਮੰਤਰ’ ਦਿੱਤਾ, ਨਵੀਂ ਪੀੜ੍ਹੀ ਲਈ ਸਮਝਣਾ ਜ਼ਰੂਰੀ: PM ਮੋਦੀ

04/08/2021 4:23:03 PM

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਯਾਨੀ ਕਿ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਧੂਮ-ਧਾਮ ਨਾਲ ਮਨਾਉਣ ਲਈ ਗਠਿਤ ਉੱਚ ਪੱਧਰੀ ਕਮੇਟੀ ਦੀ ਬੈਠਕ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਸਾਲਾ ਪ੍ਰਕਾਸ਼ ਦਿਹਾੜਾ ਮਨਾਉਣਾ ਇਕ ਰਾਸ਼ਟਰੀ ਕਰੱਤਵ ਹੈ ਅਤੇ ਇਸ ਮੌਕੇ ਪੂਰੇ ਦੇਸ਼ ਉਨ੍ਹਾਂ ਨੂੰ ਨਮਨ ਕਰੇਗਾ। 

PunjabKesari

ਇਹ ਵੀ ਪੜ੍ਹੋ: ਜਾਣੋ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਗੁਰਗੱਦੀ ਮਿਲਣ ਦਾ ਇਤਿਹਾਸ

ਵੀਡੀਓ ਕਾਨਫਰੰਸ ਜ਼ਰੀਏ ਆਯੋਜਿਤ ਇਸ ਬੈਠਕ ਵਿਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸਮੇਤ ਕਮੇਟੀ ਦੇ ਹੋਰ ਮੈਂਬਰਾਂ ਨੇ ਹਿੱਸਾ ਲਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਨੇ ਰਾਸ਼ਟਰ ਸੇਵਾ ਦੇ ਨਾਲ-ਨਾਲ ਜੀਵ ਸੇਵਾ ਦਾ ਮਾਰਗ ਵਿਖਾਇਆ ਅਤੇ ਸਮਾਨਤਾ ਤੇ ਤਿਆਗ ਦਾ ਮੰਤਰ ਦਿੱਤਾ। ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਤੱਕ ਦੀ ਗੁਰੂ ਪਰੰਪਰਾ ਨੂੰ ਇਕ ਸੰਪੂਰਨ ਜੀਵਨ ਦਰਸ਼ਨ ਕਰਾਰ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੀ ਨਵੀਂ ਪੀੜ੍ਹੀ ਲਈ ਇਸ ਬਾਰੇ ਜਾਣਨਾ ਵੀ ਬਹੁਤ ਹੀ ਜ਼ਰੂਰੀ ਹੈ। ਇਸ ਦੌਰਾਨ ਸ਼ਾਹ ਨੇ ਸਾਲ ਭਰ ਆਯੋਜਿਤ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਦੇ ਸਬੰਧ ਵਿਚ ਮੈਂਬਰਾਂ ਵਲੋਂ ਦਿੱਤੇ ਸੁਝਾਵਾਂ ਬਾਰੇ ਇਕ ਪੇਸ਼ਕਾਰੀ ਦਿੱਤੀ।

PunjabKesari

ਇਹ ਵੀ ਪੜ੍ਹੋ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ PM ਮੋਦੀ ਭਲਕੇ ਕਰਨਗੇ ਉੱਚ ਪੱਧਰੀ ਬੈਠਕ

ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿਚ ਅੱਗੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਦਿਹਾੜਾ ਮੌਕਾ ਇਕ ਰੂਹਾਨੀ ਸੌਭਾਗ ਵੀ ਹੈ ਅਤੇ ਇਕ ਰਾਸ਼ਟਰੀ ਕਰਤੱਵ ਵੀ ਹੈ। ਇਸ ਵਿਚ ਅਸੀਂ ਆਪਣਾ ਕੁਝ ਯੋਗਦਾਨ ਦੇ ਸਕੀਏ। ਇਹ ਗੁਰੂ ਕ੍ਰਿਪਾ ਸਾਨੂੰ ਸਾਰਿਆਂ ਨੂੰ ਮਿਲੀ ਹੈ। ਉਨ੍ਹਾਂ ਨੇ ਕਿਹਾ ਕਿ ਪੂਰੀ ਦੁਨੀਆ ਜੇਕਰ ਜੀਵਨ ਦੀ ਸਾਥਰਕਤਾ ਨੂੰ ਸਮਝਣਾ ਚਾਹੇ ਤਾਂ ਗੁਰੂਆਂ ਦੇ ਜੀਵਨ ਨੂੰ ਵੇਖ ਕੇ ਆਸਾਨੀ ਨਾਲ ਸਮਝ ਵੀ ਸਕਦੀ ਹੈ। ਉਨ੍ਹਾਂ ਦੇ ਜੀਵਨ ਵਿਚ ਤਿਆਗ ਸੀ। ਉਨ੍ਹਾਂ ਦੇ ਜੀਵਨ ਵਿਚ ਗਿਆਨ ਵੀ ਸੀ, ਪ੍ਰਕਾਸ਼ ਵੀ ਸੀ ਅਤੇ ਰੂਹਾਨੀ ਉੱਚਾਈ ਵੀ ਸੀ। ਉਨ੍ਹਾਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਸਮਾਨਤਾ, ਤਿਆਗ ਦਾ ਮੰਤਰ ਸਾਨੂੰ ਦਿੱਤਾ ਹੈ। ਇਨ੍ਹਾਂ ਮੰਤਰਾਂ ਨੂੰ ਖ਼ੁਦ ਜਿਊਣਾ ਅਤੇ ਜਨ-ਜਨ ਤੱਕ ਪਹੁੰਚਾਉਣਾ ਹੀ ਸਾਡੇ ਸਾਰਿਆਂ ਦਾ ਕਰਤੱਵ ਹੈ। ਪ੍ਰਧਾਨ ਮੰਤਰੀ ਨੇ ਸਾਲ ਭਰ ਹੋਣ ਵਾਲੇ ਆਯੋਜਨਾਂ ਅਤੇ ਪ੍ਰੋਗਰਾਮਾਂ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੋੜੇ ਜਾਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਇਸ ਤੋਂ ਨਵੀਂ ਪੀੜ੍ਹੀ ਨੂੰ ਪ੍ਰੇਰਣਾ ਮਿਲੇਗੀ।

PunjabKesari

ਇਹ ਵੀ ਪੜ੍ਹੋ: ਜਾਣੋ ਗੁਰੂ ਤੇਗ ਬਹਾਦਰ ਜੀ ਦਾ ਬਾਬਾ ਗੁਰਦਿੱਤਾ ਜੀ ਨਾਲ ਕੀ ਹੈ ਰਿਸ਼ਤਾ


Tanu

Content Editor

Related News