ਕਿਸਾਨਾਂ ਦੀ ਹਰ ਸਮੱਸਿਆ ਦੇ ਹੱਲ ਲਈ ਸਰਕਾਰ 24 ਘੰਟੇ ਤਿਆਰ: PM ਮੋਦੀ

Tuesday, Dec 15, 2020 - 05:28 PM (IST)

ਕਿਸਾਨਾਂ ਦੀ ਹਰ ਸਮੱਸਿਆ ਦੇ ਹੱਲ ਲਈ ਸਰਕਾਰ 24 ਘੰਟੇ ਤਿਆਰ: PM ਮੋਦੀ

ਕੱਛ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਯਾਨੀ ਕਿ ਅੱਜ ਗੁਜਰਾਤ ਦੌਰੇ ਦੌਰਾਨ ਇਕ ਵਾਰ ਫਿਰ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਗੱਲ ਕੀਤੀ ਹੈ। ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਜਾਰੀ ਕਿਸਾਨ ਅੰਦੋਲਨ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਿਸਾਨਾਂ ਦਾ ਕਲਿਆਣ ਉਨ੍ਹਾਂ ਦੀ ਸਰਕਾਰ ਦੀ ਪਹਿਲੀ ਤਰਜੀਹ ਹੈ। ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ 24 ਘੰਟੇ ਤਿਆਰ ਹੈ। ਉਨ੍ਹਾਂ ਇਸ ਦੇ ਨਾਲ ਹੀ ਕਿਹਾ ਕਿ ਖੇਤੀ ਸੁਧਾਰਾਂ ਦੀ ਮੰਗ ਸਾਲਾਂ ਤੋਂ ਕੀਤੀ ਜਾ ਰਹੀ ਸੀ। ਕਈ ਕਿਸਾਨ ਜਥੇਬੰਦੀਆਂ ਵੀ ਇਹ ਮੰਗ ਕਰ ਰਹੀਆਂ ਸਨ ਕਿ ਕਿਸਾਨਾਂ ਨੂੰ ਅਨਾਜ ਕਿਤੇ ਵੀ ਵੇਚਣ ਦਾ ਵਿਕਲਪ ਦਿੱਤਾ ਜਾਵੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਂ ਆਪਣੇ ਕਿਸਾਨ ਭੈਣ-ਭਰਾਵਾਂ ਨੂੰ ਵਾਰ-ਵਾਰ ਦੋਹਰਾਉਂਦਾ ਹਾਂ ਕਿ ਉਨ੍ਹਾਂ ਦੀ ਹਰ ਸ਼ੰਕਾ ਦੇ ਹੱਲ ਲਈ ਸਰਕਾਰ 24 ਘੰਟੇ ਤਿਆਰ ਹੈ। ਕਿਸਾਨਾਂ ਦਾ ਹਿੱਤ ਪਹਿਲੇ ਦਿਨ ਤੋਂ ਹੀ ਸਰਕਾਰ ਦੀ ਸਰਵਉੱਚ ਤਰਜੀਹਾਂ ਵਿਚੋਂ ਇਕ ਰਿਹਾ ਹੈ।

ਇਹ ਵੀ ਪੜ੍ਹੋ: ਕਿਸਾਨਾਂ ਦਾ ਦੋਸ਼- 'ਸਰਕਾਰ MSP ਦੇ ਮੁੱਦੇ 'ਤੇ ਕਰ ਰਹੀ ਹੈ ਗੁੰਮਰਾਹ'

PunjabKesari

ਪ੍ਰਧਾਨ ਮੰਤਰੀ ਮੋਦੀ ਨੇ ਅੱਗੇ ਕਿਹਾ ਕਿ ਖੇਤੀ ਵਿਚ ਕਿਸਾਨਾਂ ਦਾ ਖਰਚ ਘੱਟ ਹੋਵੇ, ਉਨ੍ਹਾਂ ਦੀ ਆਮਦਨੀ ਵਧੇ ਅਤੇ ਮੁਸ਼ਕਲ ਘੱਟ ਹੋਵੇ, ਇਸ ਲਈ ਅਸੀਂ ਲਗਾਤਾਰ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਦਿੱਲੀ 'ਚ ਕਿਸਾਨਾਂ ਨੂੰ ਡਰਾਉਣ ਦੀ ਸਾਜਿਸ਼ ਚੱਲ ਰਹੀ ਹੈ। ਉਨ੍ਹਾਂ ਨੂੰ ਡਰਾਇਆ ਜਾ ਰਿਹਾ ਹੈ ਕਿ ਖੇਤੀ ਸੁਧਾਰਾਂ ਤੋਂ ਬਾਅਦ ਕਿਸਾਨਾਂ ਦੀ ਜ਼ਮੀਨ 'ਤੇ ਕਬਜ਼ਾ ਕਰ ਲਿਆ ਜਾਵੇਗਾ। ਅੱਜ ਜੋ ਲੋਕ ਵਿਰੋਧੀ ਧਿਰ 'ਚ ਬੈਠ ਕੇ ਕਿਸਾਨਾਂ ਨੂੰ ਉਲਝਣ 'ਚ ਪਾ ਰਹੇ ਹਨ, ਉਹ ਵੀ ਆਪਣੀ ਸਰਕਾਰ ਦੇ ਸਮੇਂ ਇਨ੍ਹਾਂ ਖੇਤੀ ਸੁਧਾਰਾਂ ਦੇ ਸਮਰਥਨ 'ਚ ਸਨ ਪਰ ਆਪਣੀ ਸਰਕਾਰ ਦੇ ਰਹਿੰਦੇ ਉਹ ਫ਼ੈਸਲੇ ਨਹੀਂ ਲੈ ਸਕੇ। ਕਿਸਾਨਾਂ ਨੂੰ ਝੂਠੇ ਦਿਲਾਸੇ ਦਿੰਦੇ ਰਹੇ।

ਇਹ ਵੀ ਪੜ੍ਹੋ: ਕਿਸਾਨੀ ਘੋਲ: ਹੱਕਾਂ ਲਈ ਡਟੇ ਹਾਂ, ਹੁਣ ਤਾਂ 'ਹੱਕ' ਲੈ ਕੇ ਹੀ ਘਰਾਂ ਨੂੰ ਮੁੜਾਂਗੇ (ਵੇਖੋ ਤਸਵੀਰਾਂ)

PunjabKesari

ਮੋਦੀ ਨੇ ਕਿਹਾ ਕਿ ਅੱਜ ਦੇਸ਼ ਨੇ ਜਦੋਂ ਇਹ ਇਤਿਹਾਸਕ ਕਦਮ ਚੁੱਕ ਲਿਆ ਹੈ ਤਾਂ ਵਿਰੋਧੀ ਧਿਰ ਕਿਸਾਨਾਂ ਨੂੰ ਵਹਿਮ-ਭਰਮ 'ਚ ਪਾਉਣ 'ਚ ਜੁੱਟ ਗਏ ਹਨ। ਰਾਜਨੀਤੀ ਕਰ ਰਹੇ ਹਨ, ਕਿਸਾਨਾਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਚਲਾਈ ਜਾ ਰਹੀ ਹੈ। ਪ੍ਰਧਾਨ ਮੰਤਰੀ ਨੇ ਉਮੀਦ ਜਤਾਈ ਅਤੇ ਕਿਹਾ ਕਿ ਕਿਸਾਨਾਂ ਦੇ ਆਸ਼ੀਰਵਾਦ ਦੀ ਤਾਕਤ ਨਾਲ ਜੋ ਭਰਮ ਫੈਲਾਉਣ ਵਾਲੇ ਲੋਕ ਹਨ, ਜੋ ਰਾਜਨੀਤੀ ਕਰਨ ਲੱਗੇ ਹੋਏ ਹਨ, ਦੇਸ਼ ਦੇ ਸਾਰੇ ਜਾਗਰੂਕ ਕਿਸਾਨ ਉਨ੍ਹਾਂ ਨੂੰ ਵੀ ਹਰਾਉਣਗੇ।

 

ਇਹ ਵੀ ਪੜ੍ਹੋ:ਅਡਾਨੀ ਅਤੇ ਅੰਬਾਨੀ ਦਾ ਏਕਾਧਿਕਾਰ ਸਰਮਾਏਦਾਰੀ ਬਣਿਆ ਕਿਸਾਨੀ ਘੋਲ ਦਾ ਮੁੱਖ ਮੁੱਦਾ

PunjabKesari

ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਜਰਾਤ ਦੇ ਕੱਛ 'ਚ ਇਕ ਦਿਨ ਦੇ ਦੌਰੇ 'ਤੇ ਆਏ ਹਨ। ਕੱਛ ਵਿਚ ਸਿੱਖ ਕਿਸਾਨਾਂ ਦੇ ਇਕ ਸਮੂਹ ਨਾਲ ਹੀ ਉਨ੍ਹਾਂ ਨੇ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਵੀ ਮੌਜੂਦ ਰਹੇ। ਹਾਲਾਂਕਿ ਇਸ ਮੁਲਾਕਾਤ ਵਿਚ ਕਿਸਾਨਾਂ ਨੇ ਪ੍ਰਧਾਨ ਮੰਤਰੀ ਮੋਦੀ ਸਾਹਮਣੇ ਆਪਣੇ ਸਥਾਨਕ ਮੁੱਦਿਆਂ ਨੂੰ ਚੁੱਕਿਆ।

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

Tanu

Content Editor

Related News