NDA ਸੰਸਦੀ ਦਲ ਦਾ ਨੇਤਾ ਚੁਣੇ ਜਾਣ ਅਡਵਾਨੀ ਤੇ ਜੋਸ਼ੀ ਨੂੰ ਮਿਲੇ ਨਰਿੰਦਰ ਮੋਦੀ
Friday, Jun 07, 2024 - 04:54 PM (IST)
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ ਤੀਜੀ ਵਾਰ ਕੇਂਦਰ 'ਚ ਸਰਕਾਰ ਬਣਾਉਣ ਦਾਅਵਾ ਪੇਸ਼ ਕਰਨ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਭਾਜਪਾ ਦੇ ਸੀਨੀਅਰ ਨੇਤਾਵਾਂ ਲਾਲਕ੍ਰਿਸ਼ਨ ਅਡਵਾਨੀ ਅਤੇ ਮੁਰਲੀ ਮਨੋਹਰ ਜੋਸ਼ੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (NDA) ਸੰਸਦੀ ਦਲ ਦਾ ਨੇਤਾ ਅਤੇ ਲੋਕ ਸਭਾ ਵਿਚ ਭਾਜਪਾ ਦਾ ਨੇਤਾ ਚੁਣੇ ਜਾਣ ਮਗਰੋਂ ਮੋਦੀ ਨੇ ਅਡਵਾਨੀ ਨਾਲ ਮੁਲਾਕਾਤ ਕੀਤੀ। ਅਡਵਾਨੀ ਨਾਲ ਮੁਲਾਕਾਤ ਮਗਰੋਂ ਉਹ ਭਾਜਪਾ ਦੇ ਸਾਬਕਾ ਪ੍ਰਧਾਨ ਜੋਸ਼ੀ ਦੀ ਰਿਹਾਇਸ਼ 'ਤੇ ਗਏ।
ਇਹ ਵੀ ਪੜ੍ਹੋ- ਨਰਿੰਦਰ ਮੋਦੀ ਚੁਣੇ ਗਏ NDA ਸੰਸਦੀ ਦਲ ਦੇ ਨੇਤਾ, ਇਸ ਦਿਨ ਚੁੱਕਣਗੇ PM ਅਹੁਦੇ ਦੀ ਸਹੁੰ
ਮੋਦੀ ਨੇ ਇਸ ਤੋਂ ਬਾਅਦ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਵੀ ਮੁਲਾਕਾਤ ਕੀਤੀ। ਮੋਦੀ ਬਾਅਦ ਵਿਚ ਰਾਸ਼ਟਰਪਤੀ ਭਵਨ ਜਾਣਗੇ, ਜਿੱਥੇ ਉਹ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕਰ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਪਿਛਲੀ ਦਿਨੀਂ ਸੰਪੰਨ ਲੋਕ ਸਭਾ ਚੋਣਾਂ ਵਿਚ 543 ਮੈਂਬਰੀ ਲੋਕ ਸਭਾ ਵਿਚ ਭਾਜਪਾ ਨੂੰ 240 ਸੀਟਾਂ ਮਿਲੀਆਂ ਹਨ, ਜਦਕਿ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (NDA) ਨੂੰ 293 ਸੀਟਾਂ ਮਿਲੀਆਂ। NDA ਦੀਆਂ ਸੀਟਾਂ ਦੀ ਗਿਣਤੀ ਬਹੁਮਤ ਦੇ ਜਾਦੂਈ ਅੰਕੜੇ ਤੋਂ ਵੱਧ ਹੈ।
ਇਹ ਵੀ ਪੜ੍ਹੋ- NDA ਸੰਸਦੀ ਦਲ ਦਾ ਨੇਤਾ ਚੁਣੇ ਜਾਣ ਮਗਰੋਂ ਮੋਦੀ ਬੋਲੇ- ਇਹ ਮੇਰੇ ਲਈ ਭਾਵੁਕ ਕਰਨ ਵਾਲਾ ਪਲ
ਦੱਸ ਦੇਈਏ ਕਿ ਸੰਸਦ ਭਵਨ ਵਿਚ ਅੱਜ ਰਾਜਨਾਥ ਸਿੰਘ ਨੇ ਨਰਿੰਦਰ ਮੋਦੀ ਨੂੰ NDA ਸੰਸਦੀ ਦਲ ਦਾ ਨੇਤਾ ਚੁਣਿਆ, ਜਿਸ ਨੂੰ ਸਾਰਿਆਂ ਦੀ ਸਹਿਮਤੀ ਨਾਲ ਪਾਸ ਕੀਤਾ ਗਿਆ। ਹੁਣ ਮੋਦੀ ਨਵੀਂ ਸਰਕਾਰ ਦੇ ਗਠਨ ਦਾ ਦਾਅਵਾ ਪੇਸ਼ ਕਰਨਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8