ਕੇਂਦਰੀ ਮੰਤਰੀ ਤੋਮਰ ਦੇ ਸਾਹਮਣੇ ਹੀ ਸਮਾਜਿਕ ਦੂਰੀ ਦੇ ਨਿਯਮਾਂ ਦੀਆਂ ਉੱਡੀਆਂ ਧੱਜੀਆਂ

05/27/2020 5:59:39 PM

ਮੱਧ ਪ੍ਰਦੇਸ਼- ਗਲੋਬਲ ਮਹਾਮਾਰੀ ਕੋਰੋਨਾ ਵਾਇਰਸ ਨਾਲ ਲੜਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਾਤਾਰ ਸਮਾਜਿਕ ਦੂਰੀ ਦਾ ਪਾਲਣ ਕਰਨ ਦੀ ਅਪੀਲ ਕਰ ਰਹੇ ਹਨ ਪਰ ਪੀ.ਐੱਮ. ਦੀ ਇਸ ਅਪੀਲ ਦੀ ਉਲੰਘਣਾ ਵੀ ਖੂਬ ਹੋ ਰਹੀ ਹੈ। ਅਜਿਹਾ ਹੀ ਇਕ ਮਾਮਲਾ ਮੰਗਲਵਾਰ ਨੂੰ ਮੱਧ ਪ੍ਰਦੇਸ਼ ਦੇ ਸ਼ਓਪੁਰ ਜ਼ਿਲ੍ਹੇ 'ਚ ਸਾਹਮਣੇ ਆਇਆ, ਜਿੱਥੇ ਕੇਂਦਰੀ ਮੰਤਰੀ ਨਰੇਂਦਰ ਸਿੰਘ ਤੋਮਰ ਦੇ ਸਾਹਮਣੇ ਹੀ ਸਮਾਜਿਕ ਦੂਰੀ ਦਾ ਨਿਯਮ ਤਾਰ-ਤਾਰ ਹੁੰਦਾ ਦਿੱਸਿਆ।

ਸ਼ਓਪੁਰ ਦੌਰੇ 'ਤੇ ਪਹੁੰਚੇ ਕੇਂਦਰੀ ਮੰਤਰੀ ਤੋਮਰ ਦੇ ਰੈਸਟ ਹਾਊਸ 'ਚ ਭਾਜਪਾ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਹੀ ਵੱਡੀ ਗਿਣਤੀ 'ਚ ਲੋਕ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਪਹੁੰਚ ਗਏ। ਅਜਿਹਾ ਨਹੀਂ ਹੈ ਕਿ ਇਹ ਇਕਲੌਤਾ ਮਾਮਲਾ ਹੀ ਰਿਹਾ, ਜਿੱਥੇ ਸਮਾਜਿਕ ਦੂਰੀ ਦੇ ਨਿਯਮਾਂ ਦਾ ਪਾਲਣ ਨਹੀਂ ਕੀਤਾ ਗਿਆ। ਇਸ ਤੋਂ ਬਾਅਦ ਕਲੈਕਟਰੇਟ 'ਚ ਬੈਠਕ ਦੌਰਾਨ ਵੀ ਬਾਹਰ ਵੱਡੀ ਗਿਣਤੀ 'ਚ ਲੋਕਾਂ ਦੀ ਭੀੜ ਇਕੱਠੀ ਹੋਈ।

ਦਰਅਸਲ ਤੋਮਰ ਨਿਸ਼ਾਦਰਾਜ ਭਵਨ 'ਚ ਆਯੋਜਿਤ ਇਕ ਪ੍ਰੋਗਰਾਮ 'ਚ ਸ਼ਾਮਲ ਹੋਣ ਗਏ ਸਨ, ਜਿੱਥੇ ਕੋਰੋਨਾ ਯੋਧਿਆਂ ਨੂੰ ਸਨਮਾਨਤ ਕੀਤਾ ਗਿਆ। ਉਨ੍ਹਾਂ ਨੇ ਪ੍ਰੋਗਰਾਮ ਤੋਂ ਬਾਅਦ ਜ਼ਿਲ੍ਹੇ 'ਚ ਕੋਰੋਨਾ ਨਾਲ ਨਜਿੱਠਣ ਦੀਆਂ ਸਥਿਤੀਆਂ ਦੀ ਸਮੀਖਿਆ ਵੀ ਕੀਤੀ।

DIsha

This news is Content Editor DIsha