PM ਮੋਦੀ ਨੇ ਨਾਈਜ਼ੀਰੀਆ ਦੇ ਸਾਬਕਾ ਰਾਸ਼ਟਰਪਤੀ ਦੇ ਦਿਹਾਂਤ ''ਤੇ ਜਤਾਇਆ ਸੋਗ
Monday, Jul 14, 2025 - 12:14 PM (IST)

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਨਾਈਜੀਰੀਆ ਦੇ ਸਾਬਕਾ ਰਾਸ਼ਟਰਪਤੀ ਮੁਹੰਮਦ ਬੁਹਾਰੀ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ ਅਤੇ ਭਾਰਤ ਨਾਲ ਦੋਸਤੀ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਦੀ ਪ੍ਰਸ਼ੰਸਾ ਕੀਤੀ। ਨਾਈਜੀਰੀਆ ਦੇ 2 ਵਾਰ ਫੌਜੀ ਮੁਖੀ ਅਤੇ ਲੋਕਤੰਤਰੀ ਰਾਸ਼ਟਰਪਤੀ ਵਜੋਂ ਅਗਵਾਈ ਕਰਨ ਵਾਲੇ ਬੁਹਾਰੀ ਦਾ ਲੰਡਨ 'ਚ ਦਿਹਾਂਤ ਹੋ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਉਹ 82 ਸਾਲ ਦੇ ਸਨ।
ਪੀ.ਐੱਮ. ਮੋਦੀ ਨੇ 'ਐਕਸ' 'ਤੇ ਆਪਣੇ ਸੋਗ ਸੰਦੇਸ਼ 'ਚ ਕਿਹਾ, "ਨਾਈਜੀਰੀਆ ਦੇ ਸਾਬਕਾ ਰਾਸ਼ਟਰਪਤੀ ਮੁਹੰਮਦ ਬੁਹਾਰੀ ਦੇ ਦਿਹਾਂਤ ਤੋਂ ਬਹੁਤ ਦੁਖੀ ਹਾਂ। ਮੈਨੂੰ ਵੱਖ-ਵੱਖ ਮੌਕਿਆਂ 'ਤੇ ਸਾਡੀਆਂ ਮੁਲਾਕਾਤਾਂ ਅਤੇ ਗੱਲਬਾਤ ਯਾਦ ਆਉਂਦੀ ਹੈ। ਉਨ੍ਹਾਂ ਦੀ ਸਿਆਣਪ, ਗਰਮਜੋਸ਼ੀ ਅਤੇ ਭਾਰਤ-ਨਾਈਜੀਰੀਆ ਦੋਸਤੀ ਪ੍ਰਤੀ ਅਟੁੱਟ ਵਚਨਬੱਧਤਾ ਵਿਲੱਖਣ ਸੀ।" ਪ੍ਰਧਾਨ ਮੰਤਰੀ ਨੇ ਕਿਹਾ, "ਮੈਂ ਬੁਹਾਰੀ ਦੇ ਪਰਿਵਾਰ, ਨਾਈਜੀਰੀਆ ਦੇ ਲੋਕਾਂ ਅਤੇ ਉੱਥੋਂ ਦੀ ਸਰਕਾਰ ਦੇ ਨਾਲ-ਨਾਲ ਭਾਰਤ ਦੇ 1.4 ਅਰਬ ਲੋਕਾਂ ਪ੍ਰਤੀ ਆਪਣੀ ਦਿਲੋਂ ਸੰਵੇਦਨਾ ਪ੍ਰਗਟ ਕਰਦਾ ਹਾਂ।"
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8