''ਅਜਿਹੀ ਸਜ਼ਾ ਦੇਵਾਂਗੇ ਕਿ ਉਨ੍ਹਾਂ ਸੋਚਿਆ ਵੀ ਨਹੀਂ ਹੋਵੇਗਾ...'', ਪਹਿਲਗਾਮ ਹਮਲੇ ''ਤੇ ਬੋਲੇ PM ਮੋਦੀ
Thursday, Apr 24, 2025 - 01:25 PM (IST)

ਮਧੁਬਨੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਬਿਹਾਰ ਦੇ ਮਧੁਬਨੀ 'ਚ ਪਹਿਲਗਾਮ ਅੱਤਵਾਦੀ ਹਮਲੇ 'ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਇਕ ਮਿੰਟ ਦਾ ਮੌਨ ਰੱਖਿਆ। ਬਿਹਾਰ ਦੇ ਮਧੁਬਨੀ 'ਚ ਰਾਸ਼ਟਰੀ ਪੰਚਾਇਤੀ ਰਾਜ ਦਿਵਸ 'ਤੇ ਜਨਤਾ ਨੂੰ ਸੰਬੋਧਨ ਕਰਦੇ ਹੋਏ ਪੀ.ਐੱਮ. ਮੋਦੀ ਨੇ ਕਿਹਾ,''ਆਓ ਅਸੀਂ ਸਾਰੇ ਇਸ ਦੁਖ ਦੀ ਘੜੀ 'ਚ ਇਕੱਠੇ ਖੜ੍ਹੇ ਹੋਈਏ ਅਤੇ ਇਕ ਮਿੰਟ ਦਾ ਮੌਨ ਰੱਖੀਏ। ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ 22 ਅਪ੍ਰੈਲ ਨੂੰ ਪਹਿਲਗਾਮ ਅੱਤਵਾਦੀ ਹਮਲੇ 'ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਕੁਝ ਮਿੰਟਾ ਦਾ ਮੌਨ ਰੱਖੀਏ।'' ਪ੍ਰਧਾਨ ਮੰਤਰੀ ਨੇ 'ਓਮ ਸ਼ਾਂਤੀ' ਦਾ ਜਾਪ ਵੀ ਕੀਤਾ। ਇਸ ਵਿਚ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਪੂਰਾ ਦੇਸ਼ ਅੱਤਵਾਦ ਖ਼ਿਲਾਫ਼ ਲੜਾਈ 'ਚ ਇਕਜੁਟ ਹੈ।
ਇਹ ਵੀ ਪੜ੍ਹੋ : ਸਿਰਫ਼ ਪੁਰਸ਼ ਹੀ ਕਿਉਂ? ਪਹਿਲਗਾਮ ਹਮਲੇ 'ਚ ਔਰਤਾਂ ਨੂੰ ਬਖਸ਼ਿਆ! ਦੇਖੋ 26 ਮ੍ਰਿਤਕਾਂ ਦੀ ਪੂਰੀ Detail
ਪੀ.ਐੱਮ. ਮੋਦੀ ਨੇ ਕਿਹਾ,''ਪਹਿਲਗਾਮ 'ਚ ਅੱਤਵਾਦੀਆਂ ਨੇ ਜਿਸ ਤਰੀਕੇ ਨਾਲ ਬੇਕਸੂਰ ਲੋਕਾਂ ਦਾ ਕਤਲ ਕੀਤਾ, ਉਸ ਨਾਲ ਦੇਸ਼ਵਾਸੀ ਹੈਰਾਨ ਹਨ; ਦੇਸ਼ ਉਨ੍ਹਾਂ ਨਾਲ ਹੈ।'' ਉਨ੍ਹਾਂ ਕਿਹਾ ਕਿ ਪਹਿਲਗਾਮ ਅੱਤਵਾਦੀ ਹਮਲੇ 'ਚ ਸ਼ਾਮਲ ਅਤੇ ਇਸ ਦੀ ਸਾਜਿਸ਼ ਦਾ ਹਿੱਸਾ ਰਹੇ ਲੋਕਾਂ ਨੂੰ ਅਜਿਹੀ ਸਜ਼ਾ ਦਿੱਤੀ ਜਾਵੇਗੀ ਕਿ ਉਨ੍ਹਾਂ ਨੇ ਕਲਪਨਾ ਵੀ ਨਹੀਂ ਕੀਤੀ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8