ਕਿਸਾਨਾਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਚਲਾ ਰਹੇ ਨੇ ਝੂਠੇ ਲੋਕ: ਮੋਦੀ

09/25/2020 12:45:34 PM

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਦੀਸਰਕਾਰ ਨੇ ਬਹੁਤ ਹੀ ਘੱਟ ਸਮੇਂ 'ਚ ਪਿਛਲੀਆਂ ਚੋਣਾਂ ਲਈ ਕੀਤੇ ਵੱਡੇ ਵਾਅਦਿਆਂ ਨੂੰ ਪੂਰਾ ਕਰਨ ਦਾ ਕੰਮ ਕੀਤਾ ਹੈ। ਜਿਨ੍ਹਾਂ 'ਚ ਜੰਮ-ਕਸ਼ਮੀਰ ਤੋਂ ਧਾਰਾ 370 ਨੂੰ ਰੱਦ ਕੀਤਾ ਜਾਣਾ ਅਤੇ ਅਯੁੱਧਿਆ 'ਚ ਰਾਮ ਮੰਦਰ ਦਾ ਨਿਰਮਾਣ ਸ਼ਾਮਲ ਹੈ। ਭਾਰਤੀ ਜਨਸੰਘ ਦੇ ਪ੍ਰਧਾਨ ਰਹੇ ਪੰਡਤ ਦੀਨਦਿਆਲ ਉਪਾਧਿਆਏ ਦੀ ਜਯੰਤੀ ਮੌਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਰਕਰਾਂ ਨੂੰ ਵੀਡੀਓ ਕਾਨਫਰੰਸ ਦੇ ਮਾਧਿਅਮ ਨਾਲ ਸੰਬੋਧਨ ਕਰਦੇ ਮੋਦੀ ਨੇ ਇਹ ਗੱਲ ਕਹੀ। ਉਨ੍ਹਾਂ ਨੇ ਸੰਸਦ 'ਚ ਪਾਸ ਖੇਤੀਬਾੜੀ ਅਤੇ ਮਜ਼ਦੂਰਾਂ ਦੇ ਕਲਿਆਣ ਨਾਲ ਸੰਬੰਧਤ ਬਿੱਲਾਂ ਨੂੰ ਉਨ੍ਹਾਂ ਦੇ ਜੀਵਨ 'ਚ ਵਿਆਪਕ ਤਬਦੀਲੀ ਲਿਆਉਣ ਵਾਲਾ ਕਰਾਰ ਦਿੱਤਾ। ਮੋਦੀ ਨੇ ਕਾਂਗਰਸ ਸਮੇਤ ਹੋਰ ਵਿਰੋਧੀ ਦਲਾਂ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਨੇ ਦਹਾਕਿਆਂ ਤੱਕ ਕਿਸਾਨਾਂ ਅਤੇ ਮਜ਼ਦੂਰਾਂ ਦੇ ਨਾਂ ਸਿਰਫ਼ ਨਾਅਰੇ ਲਗਾਏ ਅਤੇ ਵੱਡੇ-ਵੱਡੇ ਐਲਾਨ ਕੀਤੇ ਜੋ 'ਖੋਖਲ੍ਹੇ' ਸਾਬਤ ਹੋਏ।

ਵਿਰੋਧੀ ਧਿਰ ਫੈਲਾ ਰਹੇ ਹਨ ਅਫ਼ਵਾਹ
ਪ੍ਰਧਾਨ ਮੰਤਰੀ ਨੇ ਖੇਤੀਬਾੜੀ ਸੁਧਾਰ ਬਿੱਲਾਂ 'ਤੇ ਵਿਰੋਧੀ ਧਿਰ ਦੇ ਵਿਰੋਧੀ ਨੂੰ ਰਾਜਨੀਤਕ ਸਵਾਰਥ ਦੱਸਦੇ ਹੋਏ ਦੋਸ਼ ਲਗਾਇਆ ਕਿ ਉਹ (ਵਿਰੋਧੀ ਧਿਰ) ਅਫਵਾਹਾਂ ਫੈਲਾ ਕੇ ਕਿਸਾਨਾਂ ਨੂੰ ਭਰਮ 'ਚ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਮੋਦੀ ਨੇ ਕਿਹਾ,''ਬਹੁਤ ਹੀ ਘੱਟ ਸਮੇਂ ਦੇ ਅੰਦਰ ਅਸੀਂ ਦਹਾਕਿਆਂ ਤੋਂ ਚੱਲੇ ਆ ਰਹੇ ਮਾਮਲਿਆਂ ਨੂੰ ਨਿਪਟਾਇਆ ਹੈ। ਕਈ ਵੱਡੇ ਵਾਅਦਿਆਂ ਨੂੰ ਪੂਰਾ ਕੀਤਾ ਹੈ।'' ਉਨ੍ਹਾਂ ਨੇ ਕਿਹਾ,''ਇਸ 'ਚ ਧਾਰਾ 370, ਅਯੁੱਧਿਆ 'ਚ ਸ਼ਾਨਦਾਰ ਰਾਮ ਮੰਦਰ ਦਾ ਨਿਰਮਾਣ ਵਰਗੇ ਉਹ ਵਾਅਦੇ ਵੀ ਸ਼ਾਮਲ ਹਨ, ਜੋ ਦਹਾਕਿਆਂ ਦੀ ਸਾਡੀ ਤਪੱਸਿਆ ਦੇ ਆਧਾਰ ਰਹੇ ਹਨ।'' ਉਨ੍ਹਾਂ ਨੇ ਕਿਹਾ ਕਿ ਸੰਕਲਪ ਸਿੱਧ ਕਰਨ ਦੀ ਸਾਡੀ ਤਾਕਤ ਨੂੰ ਬਣਾਏ ਰੱਖਣਾ ਹੈ। ਮੋਦੀ ਨੇ ਕਿਹਾ ਕਿ ਆਜ਼ਾਦੀ ਦੇ ਕਈ ਦਹਾਕਿਆਂ ਤੱਕ ਕਿਸਾਨ ਅਤੇ ਮਜ਼ਦੂਰ ਦੇ ਨਾਂ 'ਤੇ ਖੂਬ ਨਾਅਰੇ ਲੱਗੇ, ਵੱਡੇ-ਵੱਡੇ ਐਲਾਨ ਪੱਤਰ ਲਿਖੇ ਗਏ ਪਰ ਸਮੇਂ ਦੀ ਕਸੌਟੀ ਦੇ ਸਿੱਧ ਕਰ ਦਿੱਤਾ ਹੈ ਕਿ ਉਹ ਸਾਰੀਆਂ ਗੱਲਾਂ ਕਿੰਨੀਆਂ ਖੋਖਲ੍ਹੀਆਂ ਸਨ। ਉਨ੍ਹਾਂ ਨੇ ਕਿਹਾ,''ਸਿਰਫ਼ ਨਾਅਰੇ ਸਨ, ਖੋਖਲ੍ਹੇ ਵਾਅਦੇ ਸਨ। ਦੇਸ਼ ਹੁਣ ਇਨ੍ਹਾਂ ਗੱਲਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ।''

ਕਿਸਾਨਾਂ ਦੇ ਮੋਢੇ 'ਤੇ ਰੱਖ ਕੇ ਬੰਦੂਕ ਚੱਲਾ ਰਹੇ ਝੂਠ ਬੋਲਣ ਵਾਲੇ ਲੋਕ
ਕਾਂਗਰਸ ਅਤੇ ਕਿਸੇ ਹੋਰ ਦਲ ਦਾ ਨਾਂ ਲਏ ਬਿਨਾਂ ਉਨ੍ਹਾਂ ਨੇ ਕਿਹਾ,''ਝੂਲ ਬੋਲਣ ਵਾਲੇ ਕੁਝ ਲੋਕ ਇੰਨੀਂ ਦਿਨੀਂ ਕਿਸਾਨਾਂ ਦੇ ਮੋਢੇ 'ਤੇ ਰੱਖ ਕੇ ਬੰਦੂਕ ਚੱਲਾ ਰਹੇ ਹਨ, ਉਨ੍ਹਾਂ ਨਾਲ ਝੂਠ ਬੋਲ ਰਹੇ ਹਨ ਅਤੇ ਅਫਵਾਹਾਂ ਫੈਲਾ ਰਹੇ ਹਨ। ਉਨ੍ਹਾਂ ਨੇ ਕਿਹਾ,''ਦੇਸ਼ ਦੇ ਕਿਸਾਨਾਂ ਨੂੰ ਅਜਿਹੀਆਂ ਅਫਵਾਹਾਂ ਤੋਂ ਬਚਾਉਣਾ ਅਤੇ ਖੇਤੀਬਾੜੀ ਸੁਧਾਰ ਦਾ ਮਹੱਤਵ ਸਮਝਾਉਣਾ ਭਾਜਪਾ ਦੇ ਸਾਰੇ ਵਰਕਰਾਂ ਦਾ ਬਹੁਤ ਵੱਡਾ ਕਰਤੱਵ ਹੈ। ਸਾਡੀ ਜ਼ਿੰਮੇਵਾਰੀ ਹੈ, ਕਿਉਂਕਿ ਅਸੀਂ ਕਿਸਾਨ ਦੇ ਭਵਿੱਖ ਨੂੰ ਉੱਜਵਲ ਬਣਾਉਣਾ ਹੈ। ਅਸੀਂ ਕਿਸਾਨਾਂ ਨੂੰ ਖੇਤੀਬਾੜੀ ਸੁਧਾਰ ਦੀਆਂ ਬਾਰੀਕੀਆਂ ਬਾਰੇ ਜਿੰਨਾ ਸਮਝਾਵਾਂਗੇ, ਓਨਾ ਹੀ ਕਿਸਾਨ ਜਾਗਰੂਕ ਹੋਣਗੇ।'' ਪ੍ਰਧਾਨ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਤਰ੍ਹਾਂ ਦਹਾਕਿਆਂ ਤੱਕ ਦੇਸ਼ ਦੇ ਮਜ਼ਦੂਰਾਂ ਨੂੰ ਵੀ ਕਾਨੂੰਨਾਂ ਦੇ ਜਾਲ 'ਚ ਉਲਝਾ ਕੇ ਰੱਖਿਆ ਗਿਆ। ਕਿਰਤ ਸੁਧਾਰ ਕਾਨੂੰਨਾਂ ਦੇ ਅਧੀਨ ਰਾਜਗ ਦੀ ਸਰਕਾਰ ਨੇ ਮਜ਼ਦੂਰਾਂ ਦੀ ਸਿਹਤ, ਉਨ੍ਹਾਂ ਦੀ ਸੁਰੱਖਿਆ, ਉਨ੍ਹਾਂ ਦੀ ਤਨਖਾਹ ਨੂੰ ਲੈ ਕੇ ਕਾਨੂੰਨਾਂ ਨੂੰ ਸਰਲ ਬਣਾਇਆ ਹੈ। ਉਨ੍ਹਾਂ ਨੇ ਕਿਹਾ,''ਨਵੇਂ ਕਾਨੂੰਨਾਂ ਦੇ ਮਾਧਿਅਮ ਨਾਲ ਲਗਭਗ 50 ਕਰੋੜ ਸੰਗਠਿਤ ਅਤੇ ਅਸੰਗਠਿਤ ਖੇਤਰ ਦੇ ਮਜ਼ਦੂਰਾਂ ਨੂੰ ਤਨਖਾਹ ਮਿਲੇ, ਉਹ ਵੀ ਸਮੇਂ 'ਤੇ, ਇਸ ਨੂੰ ਕਾਨੂੰਨੀ ਰੂਪ ਨਾਲ ਜ਼ਰੂਰੀ ਕਰ ਦਿੱਤਾ ਗਿਆ ਹੈ।


DIsha

Content Editor

Related News