ਮੋਦੀ, ਪ੍ਰਣਬ ਸਮੇਤ ਵੱਖ-ਵੱਖ ਨੇਤਾਵਾਂ ਨੇ ਦਿੱਤੀ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ
Tuesday, May 21, 2019 - 10:47 AM (IST)

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ, ਸੰਯੁਕਤ ਪ੍ਰਗਤੀਸ਼ੀਲ ਗਠਜੋੜ (ਯੂ.ਪੀ.ਏ.) ਚੇਅਰਪਰਸਨ ਸੋਨੀਆ ਗਾਂਧੀ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ 28ਵੀਂ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ ਹੈ। ਮੋਦੀ ਨੇ ਮੰਗਲਵਾਰ ਨੂੰ ਟਵਿੱਟਰ 'ਤੇ ਸਵ. ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਪ੍ਰਣਬ ਮੁਖਰਜੀ, ਸੋਨੀਆ ਗਾਂਧੀ, ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਸਵ. ਰਾਜੀਵ ਗਾਂਧੀ ਦੀ ਸਮਾਧੀ 'ਵੀਰ ਭੂਮੀ' 'ਤੇ ਮੰਗਲਵਾਰ ਸਵੇਰੇ ਜਾ ਕੇ ਸ਼ਰਧਾਂਜਲੀ ਭੇਟ ਦਿੱਤੀ।
ਦੇਸ਼ ਦੇ 6ਵੇਂ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ 21 ਮਈ 1991 ਨੂੰ ਤਾਮਿਲਨਾਡੂ ਦੇ ਸ਼੍ਰੀਪੇਰੰਬਟੂਰ 'ਚ ਹੱਤਿਆ ਕਰ ਦਿੱਤੀ ਗਈ। ਉਹ 1984 'ਚ ਆਪਣੀ ਮਾਂ ਅਤੇ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਸੁਰੱਖਿਆ ਕਰਮਚਾਰੀਆਂ ਵਲੋਂ ਹੱਤਿਆ ਕਰ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਬਣੇ। ਉਨ੍ਹਾਂ ਨੇ ਸਿਰਫ਼ 40 ਸਾਲ ਦੀ ਉਮਰ 'ਚ ਦੇਸ਼ ਦੇ ਸਭ ਤੋਂ ਘੱਟ ਉਮਰ ਦੇ ਪ੍ਰਧਾਨ ਮੰਤਰੀ ਦੇ ਰੂਪ 'ਚ ਅਹੁਦਾ ਗ੍ਰਹਿਣ ਕੀਤਾ ਸੀ।