PM ਮੋਦੀ ਨੇ ਰਾਸ਼ਟਰਪਤੀ ਕੋਵਿੰਦ ਦੇ ਪੁੱਤਰ ਨੂੰ ਫ਼ੋਨ ਕਰ ਉਨ੍ਹਾਂ ਦੀ ਸਿਹਤ ਦੀ ਜਾਣਕਾਰੀ ਲਈ

03/26/2021 4:03:04 PM

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2 ਦਿਨਾ ਬੰਗਲਾਦੇਸ਼ ਯਾਤਰਾ ਵਿਚਾਲੇ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਸਿਹਤ ਦੀ ਜਾਣਕਾਰੀ ਲਈ ਅਤੇ ਉਨ੍ਹਾਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕੀਤੀ। ਰਾਸ਼ਟਰਪਤੀ ਕੋਵਿੰਦ ਨੂੰ ਸ਼ੁੱਕਰਵਾਰ ਸਵੇਰੇ ਛਾਤੀ 'ਚ ਤਕਲੀਫ਼ ਤੋਂ ਬਾਅਦ ਫ਼ੌਜ ਦੇ ਰਿਸਰਚ ਐਂਡ ਰੈਫੇਰਲ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਕੋਵਿੰਦ ਦੇ ਪੁੱਤਰ ਨਾਲ ਫ਼ੋਨ 'ਤੇ ਗੱਲ ਕੀਤੀ ਅਤੇ ਉਨ੍ਹਾਂ ਦੀ ਸਿਹਤ ਸੰਬੰਧੀ ਜਾਣਕਾਰੀ ਲਈ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਜਾਰੀ ਇਕ ਟਵੀਟ ਅਨੁਸਾਰ ਮੋਦੀ ਨੇ ਕਿਹਾ,''ਰਾਸ਼ਟਰਪਤੀ ਜੀ ਦੇ ਪੁੱਤਰ ਨਾਲ ਗੱਲ ਕੀਤੀ। ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ।''

ਇਹ ਵੀ ਪੜ੍ਹੋ : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ

ਦੱਸਣਯੋਗ ਹੈ ਕਿ ਮੋਦੀ ਅੱਜ ਸਵੇਰੇ 2 ਦਿਨਾ ਬੰਗਲਾਦੇਸ਼ ਯਾਤਰਾ 'ਤੇ ਢਾਕਾ ਪਹੁੰਚੇ। ਉਹ ਬੰਗਬੰਧੂ ਦੇ ਨਾਮ ਨਾਲ ਮਸ਼ਹੂਰ ਸ਼ੇਖ ਮੁਜੀਬੁਰ ਰਹਿਮਾਨ ਦੀ ਜਨਮ ਸ਼ਤਾਬਦੀ 'ਮੁਜੀਬ ਸਾਲ', ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਡਿਪਲੋਮੈਟ ਸੰਬੰਧ ਸਥਾਪਤ ਹੋਣ ਦੇ 50 ਸਾਲ ਪੂਰੇ ਹੋਣ ਅਤੇ ਬੰਗਲਾਦੇਸ਼ ਮੁਕਤੀ ਸੰਗ੍ਰਾਮ ਦੇ 50 ਸਾਲ ਪੂਰੇ ਹੋਣ ਮੌਕੇ ਆਯੋਜਿਤ ਪ੍ਰੋਗਰਾਮਾਂ 'ਚ ਹਿੱਸਾ ਲੈਣ ਉੱਥੇ ਪਹੁੰਚੇ ਹਨ। ਕੋਵਿਡ ਮਹਾਮਾਰੀ ਸ਼ੁਰੂ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਵਿਦੇਸ਼ ਯਾਤਰਾ ਹੈ। ਪ੍ਰਧਾਨ ਮੰਤਰੀ ਨੇ ਇਸ ਤੋਂ ਪਹਿਲਾਂ ਸਾਲ 2015 'ਚ ਬੰਗਲਾਦੇਸ਼ ਦੀ ਯਾਤਰਾ ਕੀਤੀ ਸੀ।

ਇਹ ਵੀ ਪੜ੍ਹੋ : ਕੋਰੋਨਾ ਤੋਂ ਬਾਅਦ ਪਹਿਲਾ ਵਿਦੇਸ਼ ਦੌਰਾ, PM ਮੋਦੀ 2 ਦਿਨਾ ਯਾਤਰਾ 'ਤੇ ਬੰਗਲਾਦੇਸ਼ ਲਈ ਹੋਏ ਰਵਾਨਾ

DIsha

This news is Content Editor DIsha