ਇੰਦਰਾ ਗਾਂਧੀ ਨੂੰ ਪਿੱਛੇ ਛੱਡ ਗਏ PM ਮੋਦੀ ! ਬਣੇ ਸਭ ਤੋਂ ਲੰਬੇ ਸਮੇਂ ਤੱਕ ਅਹੁਦਾ ਸੰਭਾਲਣ ਵਾਲੇ ਦੂਜੇ ਪ੍ਰਧਾਨ ਮੰਤਰੀ
Friday, Jul 25, 2025 - 10:47 AM (IST)

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਦੇਸ਼ ਦੇ ਇਤਿਹਾਸ 'ਚ ਵੱਡੀ ਉਪਲੱਬਧੀ ਹਾਸਲ ਕੀਤੀ ਹੈ। ਪੀ.ਐੱਮ. ਮੋਦੀ ਲਗਾਤਾਰ ਦੂਜੇ ਸਭ ਤੋਂ ਲੰਬੇ ਸਮੇਂ ਤੱਕ ਭਾਰਤ ਦੇ ਪ੍ਰਧਾਨ ਮੰਤਰੀ ਬਣੇ ਅਤੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਰਿਕਾਰਡ ਤੋੜਿਆ। ਦੱਸਣਯੋਗ ਹੈ ਕਿ ਉਹ ਇਹ ਉਪਲੱਬਧੀ ਹਾਸਲ ਕਰਨ ਵਾਲੇ ਪਹਿਲੇ ਗੈਰ-ਕਾਂਗਰਸੀ ਪ੍ਰਧਾਨ ਮੰਤਰੀ ਹਨ। ਇਸ ਤੋਂ ਇਲਾਵਾ, ਨਰਿੰਦਰ ਮੋਦੀ ਆਜ਼ਾਦੀ ਤੋਂ ਬਾਅਦ ਪੈਦਾ ਹੋਏ ਪਹਿਲੇ ਪ੍ਰਧਾਨ ਮੰਤਰੀ ਹਨ ਅਤੇ ਕਿਸੇ ਗੈਰ-ਹਿੰਦੀ ਸੂਬੇ ਦੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਪ੍ਰਧਾਨ ਮੰਤਰੀ ਹਨ। 74 ਸਾਲਾ ਨਰਿੰਦਰ ਮੋਦੀ ਨੇ 26 ਮਈ 2014 ਨੂੰ ਪਹਿਲੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੇ ਸਹੁੰ ਚੁੱਕੀ ਸੀ ਅਤੇ ਹੁਣ ਤੱਕ ਕੁੱਲ 11 ਸਾਲ 60 ਦਿਨ ਅਹੁਦੇ 'ਤੇ ਰਹਿ ਚੁੱਕੇ ਹਨ।
ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਲਗਾਤਾਰ 11 ਸਾਲ 59 ਦਿਨ ਅਹੁਦਾ ਸੰਭਾਲਿਆ ਸੀ। ਉਨ੍ਹਾਂ ਨੇ 24 ਜਨਵਰੀ 1966 ਤੋਂ 24 ਮਾਰਚ 1977 ਤੱਕ ਭਾਰਤ ਦੀ ਪ੍ਰਧਾਨ ਮੰਤਰੀ ਵਜੋਂ ਸਰਵਉੱਚ ਅਹੁਦਾ ਸੰਭਾਲਿਆ ਸੀ। ਸਾਬਕਾ ਅਤੇ ਪ੍ਰਥਮ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਨਾਂ 15 ਅਗਸਤ 1947 ਤੋਂ 27 ਮਈ 1964 ਤੱਕ 16 ਸਾਲ 286 ਦਿਨਾਂ ਤੱਕ ਲਗਾਤਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਦਾ ਰਿਕਾਰਡ ਹੈ। ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਕਤੂਬਰ 2001 ਤੋਂ ਮਈ 2014 ਤੱਕ ਦੇ ਕਾਰਜਕਾਲ ਨਾਲ ਗੁਜਰਾਤ ਦੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਮੁੱਖ ਮੰਤਰੀ ਹੋਣ ਦਾ ਮਾਣ ਵੀ ਪ੍ਰਾਪਤ ਹੈ। 2014 ਅਤੇ 2019 ਦੀਆਂ ਸੰਸਦੀ ਚੋਣਾਂ 'ਚ, ਪਿਛਲੀ ਵਾਰ ਕਿਸੇ ਰਾਜਨੀਤਕ ਦਲ ਨੂੰ ਇੰਨਾ ਪੂਰਨ ਬਹੁਮਤ 1984 ਦੀਆਂ ਚੋਣਾਂ 'ਚ ਮਿਲਿਆ ਸੀ, ਜਿਸ 'ਚ ਕਾਂਗਰਸ ਨੂੰ ਭਾਰੀ ਜਿੱਤ ਮਿਲੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8