ਅੱਜ ਹੀ ਦੇ ਦਿਨ ਨਰਿੰਦਰ ਮੋਦੀ ਨੇ 2014 ''ਚ 15ਵੇਂ PM ਵਜੋਂ ਸੰਭਾਲੀ ਦੇਸ਼ ਦੀ ਵਾਗਡੋਰ
Monday, May 26, 2025 - 09:57 AM (IST)

ਨਵੀਂ ਦਿੱਲੀ- ਦੇਸ਼ ਦੇ ਲੋਕਤੰਤਰੀ ਇਤਿਹਾਸ 'ਚ 26 ਮਈ ਦਾ ਦਿਨ ਵਿਸ਼ੇਸ਼ ਮਹੱਤਵ ਰੱਖਦਾ ਹੈ, ਕਿਉਂਕਿ ਇਸ ਦਿਨ ਨਰਿੰਦਰ ਮੋਦੀ ਨੇ 2014 'ਚ ਸ਼ਾਨਦਾਰ ਚੋਣ ਜਿੱਤ ਤੋਂ ਬਾਅਦ ਪਹਿਲੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਸੀ। ਨਰਿੰਦਰ ਮੋਦੀ ਨੇ 2019 'ਚ ਲਗਾਤਾਰ ਦੂਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਿਆ ਸੀ ਅਤੇ ਇਸ ਵਾਰ ਵੀ 26 ਮਈ ਦੀ ਤਾਰੀਖ ਦਾ ਵਿਸ਼ੇਸ਼ ਮਹੱਤਵ ਸੀ।
ਦਰਅਸਲ 26 ਮਈ, 2019 ਨੂੰ ਹੀ ਰਾਸ਼ਟਰਪਤੀ ਭਵਨ ਵੱਲੋਂ ਜਾਰੀ ਇਕ ਪ੍ਰੈਸ ਰਿਲੀਜ਼ 'ਚ, ਇਹ ਦੱਸਿਆ ਗਿਆ ਸੀ ਕਿ ਰਾਸ਼ਟਰਪਤੀ ਰਾਮ ਨਾਥ ਕੋਵਿੰਦ 30 ਮਈ ਨੂੰ ਰਾਸ਼ਟਰਪਤੀ ਭਵਨ 'ਚ ਮੋਦੀ ਨੂੰ ਪ੍ਰਧਾਨ ਮੰਤਰੀ ਵਜੋਂ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਉਣਗੇ। ਮੋਦੀ 2024 'ਚ ਤੀਜੀ ਵਾਰ ਪ੍ਰਧਾਨ ਮੰਤਰੀ ਬਣੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8