PM ਮੋਦੀ ਨੇ ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
Friday, Feb 14, 2025 - 10:32 AM (IST)

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਲ 2019 ਦੇ ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੇ ਬਲੀਦਾਨ ਅਤੇ ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦੇ ਅਟੁੱਟ ਸਮਰਪਣ ਨੂੰ ਕਦੇ ਨਹੀਂ ਭੁੱਲੇਗੀ। ਸਾਲ 2019 'ਚ ਅੱਜ ਦੇ ਹੀ ਦਿਨ ਅੱਤਵਾਦੀਆਂ ਨੇ ਪੁਲਵਾਮਾ 'ਚ ਵੱਡੇ ਹਮਲੇ ਨੂੰ ਅੰਜਾਮ ਦਿੱਤਾ ਸੀ, ਜਿਸ 'ਚ ਦੇਸ਼ ਦੇ 40 ਜਵਾਨ ਸ਼ਹੀਦ ਹੋ ਗਏ ਸਨ। ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਅੱਤਵਾਦੀਆਂ ਨੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀਆਰਪੀਐੱਫ) ਦੇ ਜਵਾਨਾਂ 'ਤੇ ਆਤਮਘਾਤੀ ਹਮਲਾ ਕੀਤਾ ਸੀ। ਇਸ ਹਮਲੇ ਦੇ ਸਿਰਫ਼ 12 ਦਿਨਾਂ ਬਾਅਦ ਭਾਰਤ ਨੇ ਪਾਕਿਸਤਾਨ ਤੋਂ ਬਦਲਾ ਲਿਆ ਅਤੇ 26 ਫਰਵਰੀ ਨੂੰ ਬਾਲਾਕੋਟ 'ਚ ਸਰਜੀਕਲ ਸਟਰਾਈਕ ਨੂੰ ਅੰਜਾਮ ਦਿੱਤਾ।
ਇਸ ਸਰਜੀਕਲ ਸਟਰਾਈਕ 'ਚ ਭਾਰਤੀ ਫ਼ੌਜ ਨੇ ਜੈਸ਼ ਦੇ ਕਈ ਅੱਤਵਾਦੀਆਂ ਨੂੰ ਮਾਰ ਸੁੱਟਿਆ ਸੀ। ਪ੍ਰਧਾਨ ਮੰਤਰੀ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ,''2019 'ਚ ਪੁਲਵਾਮਾ 'ਚ ਅਸੀਂ ਜਿਹੜੇ ਸਾਸੀ ਨਾਇਕਾਂ ਨੂੰ ਗੁਆਇਆ, ਉਨ੍ਹਾਂ ਨੂੰ ਸ਼ਰਧਾਂਜਲੀ। ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੇ ਬਲੀਦਾਨ ਅਤੇ ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦੇ ਅਟੁੱਟ ਸਮਰਪਣ ਨੂੰ ਕਦੇ ਨਹੀਂ ਭੁੱਲੇਗੀ।''
ਇਹ ਵੀ ਪੜ੍ਹੋ : 14 ਫਰਵਰੀ : ਉਹ ਕਾਲਾ ਦਿਨ ਜਦੋਂ ਰੋ ਪਿਆ ਸੀ ਸਾਰਾ ਦੇਸ਼, ਪੜ੍ਹੋ ਦਿਲ ਝੰਜੋੜ ਦੇਣ ਵਾਲੀ ਪੂਰੀ ਕਹਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8