ਮੋਦੀ ਦੇ ਲੰਬੇ ਅਸੱਤਿਆਗ੍ਰਹਿ ਇਤਿਹਾਸ ਕਾਰਨ ਕਿਸਾਨਾਂ ਨੂੰ ਉਨ੍ਹਾਂ 'ਤੇ ਭਰੋਸਾ ਨਹੀਂ : ਰਾਹੁਲ

Wednesday, Dec 30, 2020 - 12:10 PM (IST)

ਮੋਦੀ ਦੇ ਲੰਬੇ ਅਸੱਤਿਆਗ੍ਰਹਿ ਇਤਿਹਾਸ ਕਾਰਨ ਕਿਸਾਨਾਂ ਨੂੰ ਉਨ੍ਹਾਂ 'ਤੇ ਭਰੋਸਾ ਨਹੀਂ : ਰਾਹੁਲ

ਨਵੀਂ ਦਿੱਲੀ- ਕਿਸਾਨ ਅੰਦੋਲਨ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਹਰ ਬੈਂਕ ਖਾਤੇ 'ਚ 15 ਲੱਖ ਅਤੇ ਹਰ ਸਾਲ 2 ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ, ਉਸ ਦਾ ਕੀ ਹੋਇਆ। ਪੀ.ਐੱਮ. ਮੋਦੀ ਨੇ ਕਿਹਾ ਸੀ ਕਿ ਮੈਨੂੰ 50 ਦਿਨ ਦਾ ਸਮਾਂ ਦਿਓ, ਸਭ ਠੀਕ ਕਰ ਦੇਵਾਂਗਾ।

ਇਹ ਵੀ ਪੜ੍ਹੋ : ਕੇਂਦਰ ਅਤੇ ਕਿਸਾਨਾਂ ਵਿਚਾਲੇ ਅੱਜ ਹੋਵੇਗੀ ਗੱਲਬਾਤ, ਕਿਸਾਨ ਆਗੂ ਬੋਲੇ- ਸੋਧ ਮਨਜ਼ੂਰ ਨਹੀਂ

PunjabKesariਇਸ ਦੇ ਨਾਲ ਹੀ ਰਾਹੁਲ ਨੇ ਕਿਹਾ ਕਿ ਪੀ.ਐੱਮ. ਮੋਦੀ ਨੇ ਕਿਹਾ ਸੀ ਅਸੀਂ 21 ਦਿਨਾਂ 'ਚ ਕੋਰੋਨਾ ਵਿਰੁੱਧ ਯੁੱਧ ਜਿੱਤਾਂਗੇ ਪਰ ਕੀ ਇਹ ਹੋ ਸਕਿਆ। ਪੀ.ਐੱਮ. ਨੇ ਕਿਹਾ ਸੀ ਕਿ ਨਾ ਤਾਂ ਸਾਡੇ ਖੇਤਰ 'ਚ ਕਿਸੇ ਨੇ ਘੁਸਪੈਠ ਕੀਤੀ ਹੈ ਅਤੇ ਨਾ ਹੀ ਕੋਈ ਕਰੇਗਾ। ਇਸ ਲਈ ਮੋਦੀ ਦੇ ਲੰਬੇ ਅਸੱਤਿਆਗ੍ਰਹਿ ਇਤਿਹਾਸ ਕਾਰਨ ਕਿਸਾਨਾਂ ਨੂੰ ਉਨ੍ਹਾਂ 'ਤੇ ਭਰੋਸਾ ਨਹੀਂ ਰਿਹਾ ਹੈ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ: ਸਿੰਘੂ ਬਾਰਡਰ 'ਤੇ ਹੋਰ ਵੱਡਾ ਬਣਿਆ ਮੰਚ, ਲੰਬੀ ਲੜਾਈ ਦੀ ਤਿਆਰੀ

ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

DIsha

Content Editor

Related News