ਰਾਜੀਵ ਗਾਂਧੀ ਦੀ 34ਵੀਂ ਬਰਸੀ, PM ਮੋਦੀ ਨੇ ਦਿੱਤੀ ਸ਼ਰਧਾਂਜਲੀ
Wednesday, May 21, 2025 - 09:43 AM (IST)

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ 34ਵੀਂ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ। ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ 'ਚ ਪੀ.ਐੱਮ. ਮੋਦੀ ਨੇ ਕਿਹਾ, "ਮੈਂ ਅੱਜ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਜੀ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕਰਦਾ ਹਾਂ।"
ਰਾਜੀਵ ਗਾਂਧੀ 1984 ਤੋਂ 1989 ਤੱਕ ਆਪਣੀ ਪਾਰਟੀ ਦੀ ਬਹੁਮਤ ਵਾਲੀ ਸਰਕਾਰ ਦੀ ਅਗਵਾਈ ਕਰਨ ਵਾਲੇ ਆਖਰੀ ਕਾਂਗਰਸ ਪ੍ਰਧਾਨ ਮੰਤਰੀ ਸਨ। ਸਾਲ 1991 'ਚ ਅੱਜ ਦੇ ਦਿਨ, ਤਾਮਿਲਨਾਡੂ ਦੇ ਸ਼੍ਰੀਪੇਰੰਬਦੂਰ 'ਚ ਇਕ ਚੋਣ ਪ੍ਰਚਾਰ ਦੌਰਾਨ ਸ਼੍ਰੀਲੰਕਾ ਦੇ ਅੱਤਵਾਦੀ ਸੰਗਠਨ ਲਿਬਰੇਸ਼ਨ ਟਾਈਗਰਜ਼ ਆਫ਼ ਤਮਿਲ ਈਲਮ (LTTE) ਦੁਆਰਾ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੇ ਪੁੱਤਰ ਰਾਹੁਲ ਗਾਂਧੀ ਇਸ ਸਮੇਂ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e