PM ਮੋਦੀ ਦੇ ਭਾਸ਼ਣ ਤੋਂ ਬਾਅਦ ਬੋਲੇ ਰਾਕੇਸ਼ ਟਿਕੈਤ, ਅਸੀਂ ਕਦੋ ਕਿਹਾ MSP ਖ਼ਤਮ ਹੋ ਰਹੀ ਹੈ

02/08/2021 1:33:37 PM

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਰਾਜ ਸਭਾ 'ਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਜਵਾਬ ਦਿੰਦੇ ਹੋਏ ਸੋਮਵਾਰ ਨੂੰ ਕਿਸਾਨ ਅੰਦੋਲਨ ਦੀ ਵੀ ਚਰਚਾ ਕੀਤੀ। ਉਨ੍ਹਾਂ ਨੇ ਕਿਸਾਨ ਨੂੰ ਅੰਦੋਲਨ ਖ਼ਤਮ ਕਰ ਕੇ ਗੱਲਬਾਤ ਕਰਨ ਦਾ ਸੱਦਾ ਦਿੱਤਾ। ਇਸ ਦੌਰਾਨ ਪੀ.ਐੱਮ. ਮੋਦੀ ਨੇ ਆਪਣੇ ਸੰਬੋਧਨ 'ਚ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਐੱਮ.ਐੱਸ.ਸੀ. ਸੀ, ਐੱਮ.ਐੱਸ.ਪੀ. ਹੈ ਅਤੇ ਐੱਮ.ਐੱਸ.ਪੀ. ਜਾਰੀ ਰਹੇਗੀ। ਹੁਣ ਪੀ.ਐੱਮ. ਮੋਦੀ ਦੇ ਇਸ ਬਿਆਨ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ) ਆਗੂ ਰਾਕੇਸ਼ ਟਿਕੈਤ ਦਾ ਬਿਆਨ ਆਇਆ ਹੈ।

ਇਹ ਵੀ ਪੜ੍ਹੋ : ਕਿਸਾਨ ਖ਼ਤਮ ਕਰਨ ਅੰਦੋਲਨ, ਇਹ ਦੇਸ਼ ਹਰ ਸਿੱਖ 'ਤੇ ਕਰਦਾ ਹੈ ਮਾਣ : PM ਮੋਦੀ

ਰਾਕੇਸ਼ ਟਿਕੈਤ ਨੇ ਕਿਹਾ,''ਅਸੀਂ ਕਦੋਂ ਕਿਹਾ ਕਿ ਐੱਮ.ਐੱਸ.ਪੀ. ਖ਼ਤਮ ਹੋ ਰਹੀ ਹੈ। ਅਸੀਂ ਕਿਹਾ ਕਿ ਐੱਮ.ਐੱਸ.ਪੀ. 'ਤੇ ਇਕ ਕਾਨੂੰਨ ਬਣਨਾ ਚਾਹੀਦਾ। ਜੇਕਰ ਅਜਿਹਾ ਕਾਨੂੰਨ ਬਣਦਾ ਹੈ ਤਾਂ ਦੇਸ਼ ਦੇ ਸਾਰੇ ਕਿਸਾਨਾਂ ਨੂੰ ਇਸ ਦਾ ਫ਼ਾਇਦਾ ਹੋਵੇਗਾ। ਹੁਣ ਐੱਮ.ਐੱਸ.ਪੀ. 'ਤੇ ਕੋਈ ਕਾਨੂੰਨ ਨਹੀਂ ਹੈ ਅਤੇ ਕਿਸਾਨ ਵਪਾਰੀਆਂ ਦੇ ਹੱਥੋਂ ਲੁੱਟ ਲਿਆ ਜਾਂਦਾ ਹੈ।'' 

ਇਹ ਵੀ ਪੜ੍ਹੋ : ਰਾਜ ਸਭਾ ਵਿਚ ਬੋਲੇ ਪ੍ਰਧਾਨ ਮੰਤਰੀ ਮੋਦੀ, MSP ਸੀ, MSP ਹੈ ਅਤੇ MSP ਰਹੇਗਾ

ਪੀ.ਐੱਮ. ਮੋਦੀ ਨੇ ਸਦਨ 'ਚ ਆਪਣੇ ਸੰਬੋਧਨ 'ਚ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਕਿਹਾ,''ਅਸੀਂ ਸਾਰੇ ਮਿਲ-ਬੈਠ ਕੇ ਗੱਲ ਕਰਨ ਲਈ ਤਿਆਰ ਹਾਂ। ਮੈਂ ਅੱਜ ਸਦਨ ਤੋਂ ਸਾਰਿਆਂ ਨੂੰ ਸੱਦਾ ਦਿੰਦਾ ਹਾਂ।'' ਪੀ.ਐੱਮ. ਨੇ ਇਸ ਦੇ ਨਾਲ ਹੀ ਸਦਨ ਦੇ ਮਾਧਿਅਮ ਨਾਲ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਐੱਮ.ਐੱਸ.ਪੀ. ਜਾਰੀ ਰਹੇਗੀ। ਉਨ੍ਹਾਂ ਕਿਹਾ,''ਐੱਮ.ਐੱਸ.ਪੀ. ਸੀ, ਹੈ ਅਤੇ ਰਹੇਗੀ। ਸਾਨੂੰ ਭਰਮ ਨਹੀਂ ਫੈਲਾਉਣਾ ਚਾਹੀਦਾ।''

ਇਹ ਵੀ ਪੜ੍ਹੋ : ਸਦਨ 'ਚ ਕਿਸਾਨ ਅੰਦੋਲਨ 'ਤੇ ਹੋਈ ਚਰਚਾ ਪਰ ਅੰਦੋਲਨ ਕਿਉਂ ਹੋ ਰਿਹੈ ਇਹ ਨਹੀਂ ਦੱਸਿਆ : PM ਮੋਦੀ

DIsha

This news is Content Editor DIsha