PM ਮੋਦੀ ਨੇ ਕੋਵਿਡ-19 ਨਾਲ ਨਜਿੱਠਣ ਲਈ ਕੇਂਦਰ ਤੇ ਦਿੱਲੀ ਸਰਕਾਰ ਦੀ ਕੀਤੀ ਸ਼ਲਾਘਾ

07/11/2020 4:34:23 PM

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਿਚ ਕੋਰੋਨਾ ਮਹਾਮਾਰੀ ਦੀ ਸਥਿਤੀ ਦੀ ਸਮੀਖਿਆ ਬੈਠਕ ਕੀਤੀ। ਮੋਦੀ ਨੇ ਦਿੱਲੀ ਵਿਚ ਕੋਵਿਡ-19 ਦੇ ਹਾਲਾਤ ਨਾਲ ਨਜਿੱਠਣ 'ਚ ਕੇਂਦਰ, ਸੂਬਾ ਅਤੇ ਸਥਾਨਕ ਅਧਿਕਾਰੀਆਂ ਦੀ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਨਿਰਦੇਸ਼ ਦਿੱਤਾ ਕਿ ਪੂਰੇ ਰਾਸ਼ਟਰੀ ਰਾਜਧਾਨੀ ਖੇਤਰ ਵਿਚ ਮਹਾਮਾਰੀ ਨੂੰ ਕਾਬੂ ਵਿਚ ਕਰਨ ਲਈ ਹੋਰ ਸੂਬਾ ਸਰਕਾਰਾਂ ਵੀ ਇਸ ਤਰ੍ਹਾਂ ਦੇ ਤਰੀਕੇ ਅਪਣਾਉਣ। ਪ੍ਰਧਾਨ ਮੰਤਰੀ ਨੇ ਜਨਤਕ ਥਾਵਾਂ 'ਤੇ ਸਾਫ-ਸਫਾਈ ਅਤੇ ਸਮਾਜਿਕ ਅਨੁਸ਼ਾਸਨ ਦੇ ਪਾਲਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਮਹਾਮਾਰੀ ਬਾਰੇ ਵਿਆਪਕ ਜਾਗਰੂਕਤਾ ਫੈਲਾਈ ਜਾਣੀ ਚਾਹੀਦੀ ਹੈ ਅਤੇ ਵਾਇਰਸ ਦੇ ਕਹਿਰ ਨੂੰ ਰੋਕਣ 'ਤੇ ਜ਼ੋਰ ਦੇਣਾ ਚਾਹੀਦਾ ਹੈ।

PunjabKesari

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ 'ਚ ਜ਼ਰਾ ਜਿੰਨੀ ਵੀ ਢਿੱਲ ਨਹੀਂ ਹੋਣੀ ਚਾਹੀਦੀ। ਉਨ੍ਹਾਂ ਨੇ ਇਹ ਨਿਰਦੇਸ਼ ਦਿੱਤਾ ਕਿ ਵੱਧ ਵਾਇਰਸ ਦਰ ਵਾਲੇ ਸਾਰੇ ਸੂਬਿਆਂ ਅਤੇ ਸਥਾਨਾਂ 'ਤੇ ਤੁਰੰਤ ਰਾਸ਼ਟਰੀ ਪੱਧਰ ਦੀ ਨਿਗਰਾਨੀ ਅਤੇ ਦਿਸ਼ਾ-ਨਿਰਦੇਸ਼ ਦੀ ਵਿਵਸਥਾ ਹੋਣੀ ਚਾਹੀਦੀ ਹੈ। ਪ੍ਰਧਾਨ ਮੰਤਰੀ ਨੇ ਦਿੱਲੀ ਵਿਚ ਮਹਾਮਾਰੀ ਦੇ ਹਾਲਾਤ 'ਤੇ ਕੰਟਰੋਲ ਲਈ ਕੇਂਦਰ, ਸੂਬਾ ਅਤੇ ਸਥਾਨਕ ਅਧਿਕਾਰੀਆਂ ਦੇ ਤਾਲਮੇਲ ਦੀ ਪ੍ਰਸ਼ੰਸਾ ਕੀਤੀ। ਇਸ ਸਮੀਖਿਆ ਬੈਠਕ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸਿਹਤ ਮੰਤਰੀ ਡਾ. ਹਰਸ਼ਵਰਧਨ ਅਤੇ ਕੈਬਨਿਟ ਸਕੱਤਰ ਸਮੇਤ ਹੋਰਨਾਂ ਨੇ ਹਿੱਸਾ ਲਿਆ। ਬਿਆਨ ਵਿਚ ਦੱਸਿਆ ਗਿਆ ਕਿ ਬੈਠਕ ਵਿਚ ਅਹਿਮਦਾਬਾਦ ਵਿਚ 'ਧਨਵੰਤਰੀ ਰੱਥ' ਦੀ ਵੀ ਤਾਰੀਫ਼ ਕੀਤੀ। ਉਨ੍ਹਾਂ ਨੇ ਕਿਹਾ ਕਿ ਨਿਗਰਾਨੀ ਰੱਖਣ ਅਤੇ ਘਰਾਂ ਤੱਕ ਮੈਡੀਕਲ ਕੇਅਰ ਪਹੁੰਚਾਉਣ ਦਾ 'ਧਨਵੰਤਰੀ ਰੱਥ' ਇਕ ਸਫਲ ਉਦਾਹਰਣ ਹੈ ਅਤੇ ਇਸ ਨੂੰ ਦੂਜੀਆਂ ਥਾਵਾਂ 'ਤੇ ਵੀ ਅਪਣਾਇਆ ਜਾ ਸਕਦਾ ਹੈ।


Tanu

Content Editor

Related News