ਜੇਕਰ PM ਮੋਦੀ ਖ਼ੁਦ ਦਖ਼ਲ ਦੇਣ ਤਾਂ ਕਿਸਾਨਾਂ ਦੇ ਮੁੱਦੇ 5 ਮਿੰਟ ''ਚ ਹੋ ਸਕਦੇ ਹਨ ਹੱਲ : ਸੰਜੇ ਰਾਊਤ
Wednesday, Dec 16, 2020 - 06:59 PM (IST)
ਮੁੰਬਈ- ਸ਼ਿਵ ਸੈਨਾ ਸੰਸਦ ਮੈਂਬਰ ਸੰਜੇ ਰਾਊਤ ਨੇ ਬੁੱਧਵਾਰ ਨੂੰ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ੁਦ ਦਖ਼ਲਅੰਦਾਜ਼ੀ ਕਰਦੇ ਹਨ ਤਾਂ ਅੰਦੋਲਨਕਾਰੀ ਕਿਸਾਨਾਂ ਦੇ ਮੁੱਦੇ ਨੂੰ 5 ਮਿੰਟ 'ਚ ਹੱਲ ਕੀਤਾ ਜਾ ਸਕਦਾ ਹੈ। ਰਾਊਤ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਰਾਜਗ ਸਰਕਾਰ ਨੂੰ ਉਨ੍ਹਾਂ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ ਜੋ ਦਿੱਲੀ ਦੀਆਂ ਸਰਹੱਦਾਂ 'ਤੇ ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਪਿਛਲੇ 21 ਦਿਨਾਂ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਹੋਇਆ ਰਾਜਨੀਤਕ, ਵਿਰੋਧੀ ਦਲ ਕਿਸਾਨਾਂ ਨੂੰ ਕਰ ਰਹੇ ਹਨ ਗੁੰਮਰਾਹ : ਗਡਕਰੀ
ਉਨ੍ਹਾਂ ਨੇ ਨਵੀਂ ਦਿੱਲੀ ਤੋਂ ਫੋਨ 'ਤੇ ਕਿਹਾ,''ਸਰਕਾਰ ਜੇਕਰ ਚਾਹੁੰਦੀ ਹੈ ਤਾਂ ਉਹ 30 ਮਿੰਟਾਂ 'ਚ (ਅੰਦੋਲਨਕਾਰੀ) ਕਿਸਾਨਾਂ ਨਾਲ ਬੈਠ ਕਰ ਕੇ ਇਸ ਮੁੱਦੇ ਨੂੰ ਹੱਲ ਕਰ ਸਕਦੀ ਹੈ। ਮੈਨੂੰ ਲੱਗਦਾ ਹੈ ਕਿ ਜੇਕਰ ਪ੍ਰਧਾਨ ਮੰਤਰੀ ਖ਼ੁਦ ਦਖ਼ਲਅੰਦਾਜ਼ੀ ਕਰਦੇ ਹਨ ਤਾਂ ਇਹ ਮੁੱਦਾ 5 ਮਿੰਟ 'ਚ ਹੱਲ ਹੋ ਜਾਵੇਗਾ।'' ਸ਼ਿਵ ਸੈਨਾ ਨੇਤਾ ਨੇ ਕਿਹਾ ਕਿ ਪ੍ਰਦਰਸ਼ਨਕਾਰੀ ਭਾਰਤ ਦੇ ਕਿਸਾਨ ਹਨ ਅਤੇ ਸਰਕਾਰ ਨੂੰ ਉਨ੍ਹਾਂ ਨਾਲ ਗੱਲਬਾਤ ਨਹੀਂ ਕਰਨੀ ਚਾਹੀਦੀ। ਇਕ ਨਿਊਜ਼ ਚੈਨਲ ਨਾਲ ਗੱਲ ਕਰਦੇ ਹੋਏ ਰਾਊਤ ਨੇ ਕਿਹਾ ਕਿ ਸਰਕਾਰ ਨੇ ਇਸ ਮੁੱਦੇ ਨੂੰ ਖਿੱਚਿਆ ਹੈ। ਰਾਊਤ ਨੇ ਕੋਵਿਡ-19 ਮਹਾਮਾਰੀ ਕਾਰਨ ਸੰਸਦ ਦਾ ਸਰਦ ਰੁੱਤ ਸੈਸ਼ਨ ਨਹੀਂ ਬੁਲਾਏ ਜਾਣ ਸੰਬੰਧੀ ਫੈਸਲੇ ਨੂੰ ਲੈ ਕੇ ਕੇਂਦਰ ਦੀ ਨਿੰਦਾ ਕੀਤੀ।
ਇਹ ਵੀ ਪੜ੍ਹੋ : ਕਿਸਾਨੀ ਘੋਲ : ਸਿੰਘੂ ਸਰਹੱਦ 'ਤੇ ਪ੍ਰਦਰਸ਼ਨ 'ਚ ਸ਼ਾਮਲ ਹੋ ਸਕਦੀਆਂ ਨੇ 2000 ਤੋਂ ਵਧੇਰੇ ਕਿਸਾਨ ਬੀਬੀਆਂ