ਸਰਕਾਰ ਸਮਾਜ ਦੇ ਹਰ ਵਰਗ ਨੂੰ ਸਕੂਲੀ ਸਿੱਖਿਆ ਉਪਲੱਬਧ ਕਰਵਾਉਣ ਲਈ ਵਚਨਬੱਧ : PM ਮੋਦੀ
Saturday, Dec 07, 2024 - 11:35 AM (IST)
ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਨੇ ਸਕੂਲੀ ਸਿੱਖਿਆ ਨੂੰ ਵੱਧ ਤੋਂ ਵੱਧ ਸੌਖਾ ਬਣਾਉਣ ਲਈ ਇਕ ਹੋਰ ਵੱਡਾ ਫੈਸਲਾ ਲੈਂਦੇ ਹੋਏ 85 ਨਵੇਂ ਕੇਂਦਰੀ ਸਕੂਲ ਖੋਲ੍ਹਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਜਿੱਥੇ ਵੱਡੀ ਗਿਣਤੀ 'ਚ ਵਿਦਿਆਰਥੀਆਂ ਨੂੰ ਫਾਇਦਾ ਹੋਵੇਗਾ, ਉੱਥੇ ਰੁਜ਼ਗਾਰ ਦੇ ਕਈ ਨਵੇਂ ਮੌਕੇ ਵੀ ਪੈਦਾ ਹੋਣਗੇ। ਪੀ.ਐੱਮ. ਮੋਦੀ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ,"ਸਾਡੀ ਸਰਕਾਰ ਨੇ ਸਕੂਲੀ ਸਿੱਖਿਆ ਨੂੰ ਵੱਧ ਤੋਂ ਵੱਧ ਸੌਖਾ ਬਣਾਉਣ ਲਈ ਇਕ ਹੋਰ ਵੱਡਾ ਫੈਸਲਾ ਲਿਆ ਹੈ। ਇਸ ਤਹਿਤ ਦੇਸ਼ ਭਰ 'ਚ 85 ਨਵੇਂ ਕੇਂਦਰੀ ਸਕੂਲ ਖੋਲ੍ਹੇ ਜਾਣਗੇ। ਇਸ ਕਦਮ ਨਾਲ ਜਿੱਥੇ ਵੱਡੀ ਗਿਣਤੀ 'ਚ ਵਿਦਿਆਰਥੀਆਂ ਨੂੰ ਫਾਇਦਾ ਹੋਵੇਗਾ, ਉੱਥੇ ਹੀ ਇਸ ਨਾਲ ਰੁਜ਼ਗਾਰ ਦੇ ਕਈ ਨਵੇਂ ਮੌਕੇ ਵੀ ਪੈਦਾ ਹੋਣਗੇ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਰਾਸ਼ਟਰੀ ਸਿੱਖਿਆ ਨੀਤੀ ਦੇ ਅਨੁਰੂਪ ਸਮਾਜ ਦੇ ਹਰ ਵਰਗ ਨੂੰ ਸਕੂਲੀ ਸਿੱਖਿਆ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਪ੍ਰਧਾਨ ਮੰਤਰੀ ਨੇ ਇਕ ਹੋਰ ਪੋਸਟ 'ਚ ਕਿਹਾ,''ਰਾਸ਼ਟਰੀ ਸਿੱਖਿਆ ਨੀਤੀ ਦੇ ਅਨੁਰੂਪ ਸਕੂਲੀ ਸਿੱਖਿਆ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਲਈ ਅਸੀਂ ਵਚਨਬੱਧ ਹੈ। ਇਸ ਲੜੀ 'ਚ ਸਾਡੀ ਸਰਕਾਰ ਨੇ ਦੇਸ਼ ਭਰ 'ਚ 28 ਨਵੇਂ ਨਵੋਦਿਆ ਸਕੂਲਾਂ ਨੂੰ ਮਨਜ਼ੂਰੀ ਦਿੱਤੀ ਹੈ। ਇਸ ਨਾਲ ਰਿਹਾਇਸ਼ੀ ਅਤੇ ਗੁਣਵੱਤਾਪੂਰਨ ਸਕੂਲੀ ਸਿੱਖਿਆ ਦਾ ਵੱਡੇ ਦਾਇਰੇ 'ਚ ਵਿਸਥਾਰ ਹੋਵੇਗਾ।'' ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇਸ਼ ਭਰ 'ਚ ਸੰਪਰਕ 'ਚ ਸੁਧਾਰ ਲਈ ਵਚਨਬੱਧ ਹੈ। ਪੀ.ਐੱਮ. ਮੋਦੀ ਨੇ ਕਿਹਾ,''ਇਸੇ ਦਿਸ਼ਾ 'ਚ ਸਾਡੀ ਸਰਕਾਰ ਨੇ ਰਾਸ਼ਟਰੀ ਰਾਜਧਾਨੀ ਖੇਤਰ 'ਚ ਦਿੱਲੀ ਮੈਟਰੋ ਦੇ ਚੌਥੇ ਪੜਾਅ ਦੇ ਅਧੀਨ ਰਿਠਾਲਾ-ਕੁੰਡਲੀ ਕੋਰੀਡੋਰ ਨੂੰ ਮਨਜ਼ੂਰੀ ਦਿੱਤੀ ਹੈ। ਇਸ ਨਾਲ ਦਿੱਲੀ-ਹਰਿਆਣਾ ਵਿਚਾਲੇ ਆਉਣਾ-ਜਾਣਾ ਹੋਰ ਸੌਖਾ ਹੋਵੇਗਾ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8