PM ਮੋਦੀ ਨੇ ਸ਼ੇਅਰ ਕੀਤੀ ਬੁੱਕਲੇਟ, ਬੋਲੇ- ਖੇਤੀ ਕਾਨੂੰਨਾਂ ਨੂੰ ਸਮਝਣ ’ਚ ਕਿਸਾਨਾਂ ਨੂੰ ਹੋਵੇਗੀ ਆਸਾਨੀ

12/19/2020 12:26:07 PM

ਨਵੀਂ ਦਿੱਲੀ— ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨਾਂ ਦਾ ਅੰਦੋਲਨ ਅੱਜ 24ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਅੰਦਲੋਨ ਲਈ ਡਟੇ ਹੋਏ ਹਨ। ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਗਤੀਰੋਧ ਬਣਿਆ ਹੋਇਆ ਹੈ। ਕੇਂਦਰ ਦੀ ਮੋਦੀ ਸਰਕਾਰ ਦਾ ਕਹਿਣਾ ਹੈ ਕਿ ਉਹ ਗੱਲਬਾਤ ਲਈ ਤਿਆਰ ਹੈ ਪਰ ਕਿਸਾਨਾਂ ਦੀ ਮੰਗ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ, ਉਸ ਤੋਂ ਬਾਅਦ ਹੀ ਗੱਲਬਾਤ ਮੁਮਕਿਨ ਹੈ। ਇਸ ਦਰਮਿਆਨ ਸਰਕਾਰ ਵਲੋਂ ਕਿਸਾਨਾਂ ਨੂੰ ਦੱਸਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਤਿੰਨੋਂ ਖੇਤੀ ਕਾਨੂੰਨ ਉਨ੍ਹਾਂ ਦੇ ਹਿੱਤ ਵਿਚ ਹਨ। ਕੇਂਦਰੀ ਖੇਤੀਬਾੜੀ ਮੰਤਰੀ ਕਾਨੂੰਨਾਂ ਦੇ ਪੱਖ ’ਚ ਵਕਾਲਤ ਕਰ ਰਹੇ ਹਨ। ਇੱਥੋਂ ਤੱਕ ਕਿ ਖ਼ੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਨੂੰ ਭਰੋਸਾ ਦਿਵਾ ਰਹੇ ਹਨ ਕਿ ਇਹ ਉਨ੍ਹਾਂ ਦੇ ਹਿੱਤ ਵਿਚ ਹਨ। 

PunjabKesari

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਟਵੀਟ ਕੀਤਾ ਹੈ, ਜਿਸ ਵਿਚ ਗ੍ਰਾਫਿਕਸ ਅਤੇ ਬੁੱਕਲੇਟ ਜ਼ਰੀਏ ਖੇਤੀ ਕਾਨੂੰਨਾਂ ਬਾਰੇ ਦੱਸਿਆ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆ- ਗ੍ਰਾਫਿਕਸ ਅਤੇ ਬੁੱਕਲੇਟ ਸਮੇਤ ਬਹੁਤ ਸਾਰੀ ਸਮੱਗਰੀ ਹੈ, ਜੋ ਹਾਲ ਹੀ ’ਚ ਖੇਤੀ ਸੁਧਾਰ ਸਾਡੇ ਕਿਸਾਨਾਂ ਦੀ ਮਦਦ ਕਰਨ ਬਾਰੇ ਵਿਸਥਾਰ ਨਾਲ ਦੱਸਦੇ ਹਨ। ਇਹ ‘ਨਮੋ’ ਐਪ ਵਲੰਟੀਅਰ ਮੈਡਿਊਲ ਨੂੰ ਡਾਊਨਡੋਲ ਕੀਤਾ ਜਾ ਸਕਦਾ ਹੈ। ਇਸ ਨੂੰ ਪੜ੍ਹੋ ਅਤੇ ਸਾਂਝਾ ਕਰੋ।

ਇਸ ਤੋਂ ਪਹਿਲਾਂ ਕਿਸਾਨਾਂ ਦੇ ਅੰਦੋਲਨ ’ਤੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਨਵੇਂ ਸਾਲ ਤੋਂ ਪਹਿਲਾਂ ਇਸ ਮਾਮਲੇ ਵਿਚ ਕੋਈ ਹੱਲ ਹੋ ਜਾਵੇਗਾ। ਉੱਥੇ ਹੀ ਇਸ ਮੁੱਦੇ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਹੋ ਰਹੀ ਹੈ। ਅਦਾਲਤ ਨੇ ਖੇਤੀ ਕਾਨੂੰਨਾਂ ਦੇ ਮਸਲੇ ਦਾ ਹੱਲ ਕੱਢਣ ਲਈ ਇਕ ਕਮੇਟੀ ਬਣਾਉਣ ਲਈ ਕਿਹਾ ਹੈ, ਤਾਂ ਕਿ ਕਿਸਾਨ ਅਤੇ ਸਰਕਾਰ ਵਿਚਾਲੇ ਚਰਚਾ ਹੋ ਸਕੇ।


Tanu

Content Editor

Related News