PM ਮੋਦੀ ਦੇ ਬਰਾਬਰ ਪਹੁੰਚਿਆ ਸਿੱਧੂ ਮੂਸੇਵਾਲਾ, ਯੂਟਿਊਬ 'ਤੇ ਬਣਾਇਆ ਨਵਾਂ ਰਿਕਾਰਡ
Friday, Feb 20, 2026 - 12:15 PM (IST)
ਵੈੱਬ ਡੈਸਕ- ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਯੂਟਿਊਬ ਸਬਸਕ੍ਰਾਈਬਰਾਂ ਦੀ ਗਿਣਤੀ ਲਗਭਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਰਾਬਰ ਹੋ ਗਈ ਹੈ। ਪੰਜਾਬੀ ਗਾਇਕ ਦੇ ਕਤਲ ਤੋਂ ਲਗਭਗ ਚਾਰ ਸਾਲ ਬਾਅਦ, ਉਸ ਦੇ ਅਧਿਕਾਰਤ ਯੂਟਿਊਬ ਚੈਨਲ ਦੇ ਲਗਭਗ 29.8 ਮਿਲੀਅਨ ਸਬਸਕ੍ਰਾਈਬਰ ਹਨ, ਜੋ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਧਿਕਾਰਤ ਚੈਨਲ 'ਤੇ 29.9 ਮਿਲੀਅਨ ਸਬਸਕ੍ਰਾਈਬਰਾਂ ਦੇ ਬਹੁਤ ਨੇੜੇ ਹੈ।

ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ 'ਚ ਅਣਪਛਾਤੇ ਹਮਲਾਵਰਾਂ ਵੱਲੋਂ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਦੀ ਸਾਜ਼ਿਸ਼ ਪਿੱਛੇ ਲਾਰੈਂਸ ਬਿਸ਼ਨੋਈ ਗੈਂਗ ਦਾ ਹੱਥ ਦੱਸਿਆ ਗਿਆ ਸੀ, ਜਿਸ ਤੋਂ ਬਾਅਦ ਪੰਜਾਬ ਪੁਲਿਸ ਅਤੇ ਹੋਰ ਜਾਂਚ ਏਜੰਸੀਆਂ ਨੇ ਇਸ ਮਾਮਲੇ 'ਚ ਕਈ ਗ੍ਰਿਫਤਾਰੀਆਂ ਕੀਤੀਆਂ ਹਨ। ਹੁਣ ਬੌਬੀ ਕਬੂਤਰ ਦੀ ਗ੍ਰਿਫਤਾਰੀ ਨਾਲ ਇਸ ਕੇਸ ਵਿੱਚ ਕਈ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
