ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਨਤਮਸਤਕ ਹੋਏ PM ਮੋਦੀ

Saturday, May 01, 2021 - 09:47 AM (IST)

ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਨਤਮਸਤਕ ਹੋਏ PM ਮੋਦੀ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ 9ਵੇਂ ਸਿੱਖ ਗੁਰੂ ਤੇਗ ਬਹਾਦਰ ਦੇ 400ਵੇਂ ਪ੍ਰਕਾਸ਼ ਪੁਰਬ (ਜਨਮ ਉਤਸਵ) 'ਤੇ ਰਾਜਧਾਨੀ ਦਿੱਲੀ ਸਥਿਤ ਸੀਸਗੰਜ ਗੁਰਦੁਆਰਾ ਪਹੁੰਚੇ ਅਤੇ ਮੱਥਾ ਟੇਕ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਮੋਦੀ ਨੇ ਟਵੀਟ ਕੀਤਾ,''ਅੱਜ ਗੁਰਦੁਆਰਾ ਸੀਸਗੰਜ ਸਾਹਿਬ 'ਚ ਮੈਂ ਪ੍ਰਾਰਥਨਾ ਕੀਤੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਆਦਰਸ਼ਾਂ ਅਤੇ ਸਰਵਉੱਚ ਬਲੀਦਾਨ ਨੂੰ ਅਸੀਂ ਕਦੇ ਨਹੀਂ ਭੁੱਲ ਸਕਦੇ।'' ਮੋਦੀ ਨੇ ਆਪਣੀਆਂ ਕੁਝ ਤਸਵੀਰਾਂ ਵੀ ਟਵੀਟ ਕੀਤੀਆਂ ਹਨ, ਜਿਨ੍ਹਾਂ 'ਚ ਉਹ ਮੱਥਾ ਟੇਕਦੇ ਨਜ਼ਰ ਆ ਰਹੇ ਹਨ। 

PunjabKesariਪ੍ਰਧਾਨ ਮੰਤਰੀ ਦਫ਼ਤਰ ਦੇ ਸੂਤਰਾਂ ਅਨੁਸਾਰ,''ਮੋਦੀ ਜਿਸ ਸਮੇਂ ਗੁਰਦੁਆਰਾ ਗਏ, ਉਸ ਸਮੇਂ ਸੜਕਾਂ 'ਤੇ ਕਿਸੇ ਤਰ੍ਹਾਂ ਦਾ ਪੁਲਸ ਬੰਦੋਬਸਤ ਨਹੀਂ ਕੀਤਾ ਗਿਆ ਸੀ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਦੇਖਦੇ ਹੋਏ ਨਾ ਹੀ ਬੈਰੀਕੇਡ ਲਗਾਏ ਗਏ ਸਨ। ਪ੍ਰਧਾਨ ਮੰਤਰੀ ਨੇ ਇਸ ਦੌਰਾਨ ਮਾਸਕ ਪਹਿਨ ਰੱਖਿਆ ਸੀ ਅਤੇ ਉਨ੍ਹਾਂ ਨੇ ਉੱਥੇ ਰਵਾਇਤੀ ਤਰੀਕੇ ਨਾਲ ਪੂਜਾ ਕੀਤੀ ਅਤੇ ਉੱਥੇ ਮੌਜੂਦ ਲੋਕਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਨਾਲ ਇਸ ਮੌਕੇ ਭਾਜਪਾ ਦੇ ਰਾਸ਼ਟਰੀ ਸਕੱਤਰ ਆਰ.ਪੀ. ਸਿੰਘ ਵੀ ਮੌਜੂਦ ਸਨ। 

PunjabKesari

ਇਸ ਤੋਂ ਪਹਿਲਾਂ ਮੋਦੀ ਨੇ ਇਕ ਹੋਰ ਟਵੀਟ 'ਚ ਕਿਹਾ,''ਸ੍ਰੀ ਗੁਰੂ ਤੇਗ ਬਹਾਦਰ ਦੇ 400ਵੇਂ ਪ੍ਰਕਾਸ਼ ਪੁਰਬ ਦੇ ਵਿਸ਼ੇਸ਼ ਮੌਕੇ ਮੈਂ ਉਨ੍ਹਾਂ ਨੂੰ ਨਮਨ ਕਰਦਾ ਹਾਂ। ਪਿਛੜਿਆਂ ਦੀ ਸੇਵਾ ਕਰਨ ਦੀਆਂ ਕੋਸ਼ਿਸ਼ਾਂ ਅਤੇ ਆਪਣੇ ਸਾਹਸ ਲਈ ਦੁਨੀਆ ਭਰ 'ਚ ਉਨ੍ਹਾਂ ਸਨਮਾਨ ਹੈ।'' ਕੇਂਦਰ ਸਰਕਾਰ ਨੇ ਪਿਛਲੇ ਸਾਲ ਗੁਰੂ ਤੇਗ ਬਹਾਦਰ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਧੂਮਧਾਮ ਨਾਲ ਮਨਾਉਣ ਦਾ ਫ਼ੈਸਲਾ ਕੀਤਾ ਸੀ। ਇਸ ਸਿਲਸਿਲੇ 'ਚ ਪ੍ਰਧਾਨ ਮੰਤਰੀ ਜੀ ਦੀ ਪ੍ਰਧਾਨਗੀ 'ਚ ਗਠਿਤ ਉੱਚ ਪੱਧਰੀ ਕਮੇਟੀ ਦੀ ਪਿਛਲੇ ਦਿਨੀਂ ਇਕ ਬੈਠਕ ਵੀ ਹੋਈਸੀ। ਇਸ ਬੈਠਕ 'ਚ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਗੁਰੂ ਤੇਗ ਬਹਾਦਰ ਦੇ 400ਵੇਂ ਪ੍ਰਕਾਸ਼ ਪੁਰਬ ਮੌਕਾ ਇਕ ਰਾਸ਼ਟਰੀ ਕਰਤੱਵ ਹੈ।

PunjabKesari


author

DIsha

Content Editor

Related News