PM ਮੋਦੀ ਨੇ ਸੋਨੀਆ ਗਾਂਧੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ
Monday, Dec 09, 2024 - 10:14 AM (IST)
ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ। ਸਭ ਤੋਂ ਲੰਬੇ ਸਮੇਂ ਤੱਕ ਕਾਂਗਰਸ ਪ੍ਰਧਾਨ ਰਹਿਣ ਵਾਲੀ ਸੋਨੀਆ ਗਾਂਧੀ ਨੇ ਸਿਹਤ ਕਾਰਨਾਂ ਕਰਕੇ ਪਿਛਲੇ ਕੁਝ ਸਾਲਾਂ ਤੋਂ ਸਰਗਰਮ ਰਾਜਨੀਤੀ ਤੋਂ ਦੂਰੀ ਬਣਾ ਲਈ ਹੈ। ਉਹ ਰਾਜ ਸਭਾ ਮੈਂਬਰ ਅਤੇ ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਹੈ।
ਸੋਨੀਆ ਗਾਂਧੀ ਸੋਮਵਾਰ ਨੂੰ 78 ਸਾਲ ਦੀ ਹੋ ਗਈ ਹੈ। ਮੋਦੀ ਨੇ 'ਐਕਸ' 'ਤੇ ਲਿਖਿਆ,"ਸ਼੍ਰੀਮਤੀ ਸੋਨੀਆ ਗਾਂਧੀ ਨੂੰ ਜਨਮ ਦਿਨ ਮੁਬਾਰਕ। ਮੈਂ ਉਨ੍ਹਾਂ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਲਈ ਪ੍ਰਾਰਥਨਾ ਕਰਦਾ ਹਾਂ।"
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8