ਬਿਰਸਾ ਮੁੰਡਾ ਜਯੰਤੀ ''ਤੇ ਪੀ. ਐੱਮ. ਮੋਦੀ ਨੇ ਕੀਤਾ ਨਮਨ, ਕਿਹਾ- ''ਉਹ ਗਰੀਬਾਂ ਦੇ ਸੱਚੇ ਮਸੀਹਾ ਸਨ''
Sunday, Nov 15, 2020 - 10:36 AM (IST)
ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਰਸਾ ਮੁੰਡਾ ਦੀ ਜਯੰਤੀ ਅਤੇ ਝਾਰਖੰਡ ਸਥਾਪਨਾ ਦਿਵਸ 'ਤੇ ਦੇਸ਼ ਵਾਸੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਮੋਦੀ ਨੇ ਆਜ਼ਾਦੀ ਲਈ ਆਦਿਵਾਸੀ ਸੰਘਰਸ਼ ਦੇ ਮਹਾਨਾਇਕ ਬਿਰਸਾ ਮੁੰਡਾ ਨੂੰ ਯਾਦ ਕਰਦਿਆਂ ਕਿਹਾ ਕਿ ਭਗਵਾਨ ਬਿਰਸਾ ਮੁੰਡਾ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਨਮਨ। ਉਹ ਗਰੀਬਾਂ ਦੇ ਸੱਚੇ ਮਸੀਹਾ ਸਨ, ਜਿਨ੍ਹਾਂ ਨੇ ਸ਼ੋਸ਼ਿਤ ਅਤੇ ਵਾਂਝੇ ਵਰਗ ਦੇ ਕਲਿਆਣਾ ਲਈ ਜ਼ਿੰਦਗੀ ਭਰ ਸੰਘਰਸ਼ ਕੀਤਾ। ਸੁਤੰਤਰਤਾ ਅੰਦੋਲਨ 'ਚ ਉਨ੍ਹਾਂ ਦਾ ਯੋਗਦਾਨ ਅਤੇ ਸਮਾਜਿਕ ਸਦਭਾਵਨਾ ਲਈ ਕੀਤੀਆਂ ਗਈਆਂ ਉਨ੍ਹਾਂ ਦੀਆਂ ਕੋਸ਼ਿਸ਼ਾਂ ਦੇਸ਼ ਵਾਸੀਆਂ ਨੂੰ ਸਦਾ ਪ੍ਰੇਰਿਤ ਕਰਦੀਆਂ ਰਹਿਣਗੀਆਂ।
ਪ੍ਰਧਾਨ ਮੰਤਰੀ ਨੇ ਝਾਰਖੰਡ ਸਥਾਪਨਾ ਦਿਵਸ 'ਤੇ ਵੀ ਸੂਬੇ ਦੇ ਨਾਗਰਿਕਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਟਵੀਟ ਕਰ ਕੇ ਕਿਹਾ ਕਿ ਝਾਰਖੰਡ ਦੇ ਸਥਾਪਨਾ ਦਿਵਸ 'ਤੇ ਸੂਬੇ ਦੇ ਸਾਰੇ ਵਾਸੀਆਂ ਨੂੰ ਮੇਰੀ ਦਿਲੋਂ ਸ਼ੁੱਭ ਕਾਮਨਾਵਾਂ। ਇਸ ਮੌਕੇ 'ਤੇ ਮੈਂ ਇੱਥੋਂ ਦੇ ਸਾਰੇ ਲੋਕਾਂ ਦੇ ਸੁੱਖ, ਖ਼ੁਸ਼ਹਾਲੀ, ਤਰੱਕੀ ਅਤੇ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ।