PM ਮੋਦੀ ਦੀ ਅਗਵਾਈ ''ਚ ਕੇਂਦਰੀ ਮੰਤਰੀ ਮੰਡਲ ਨੇ ਪੁਡੂਚੇਰੀ ''ਚ ਰਾਸ਼ਟਰਪਤੀ ਸ਼ਾਸਨ ਨੂੰ ਦਿੱਤੀ ਮਨਜ਼ੂਰੀ

02/24/2021 4:30:35 PM

ਨਵੀਂ ਦਿੱਲੀ- ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਪੁਡੂਚੇਰੀ 'ਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ। ਇਸ ਹਫ਼ਤੇ ਭਰੋਸੇ ਦੀ ਵੋਟ ਪ੍ਰਸਤਾਵ 'ਤੇ ਵੋਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਵੀ. ਨਾਰਾਇਣਸਾਮੀ ਨੇ ਅਸਤੀਫ਼ਾ ਦੇ ਦਿੱਤਾ ਸੀ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੀ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਡਿੱਗ ਗਈ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਹੋਈ ਕੇਂਦਰੀ ਮੰਤਰੀਮੰਡਲ ਦੀ ਬੈਠਕ 'ਚ ਇਸ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ। ਬੈਠਕ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਦੱਸਿਆ ਕਿ ਪੁਡੂਚੇਰੀ 'ਚ ਸੱਤਾਧਾਰੀ ਦਲ ਦੇ ਕੁਝ ਵਿਧਾਇਕਾਂ ਨੇ ਪਾਰਟੀ ਤੋਂ ਵੱਖ ਹੋਣ ਤੋਂ ਬਾਅਦ ਨਾਰਾਇਣਸਾਮੀ ਦੀ ਅਗਵਾਈ ਵਾਲੀ ਸਰਕਾਰ ਨੇ ਅਸਤੀਫ਼ਾ ਦੇ ਦਿੱਤਾ ਸੀ।

ਇਹ ਵੀ ਪੜ੍ਹੋ : ਪੁਡੂਚੇਰੀ 'ਚ ਡਿੱਗੀ ਕਾਂਗਰਸ ਦੀ ਸਰਕਾਰ, ਫਲੋਰ ਟੈਸਟ 'ਚ ਫ਼ੇਲ ਹੋਏ CM ਨਾਰਾਇਣਸਾਮੀ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਅਸਤੀਫ਼ਾ ਦੇਣ ਤੋਂ ਬਾਅਦ ਕਿਸੇ ਨੇ ਵੀ ਸਰਕਾਰ ਗਠਨ ਦਾ ਦਾਅਵਾ ਪੇਸ਼ ਨਹੀਂ ਕੀਤਾ। ਇਸ ਤੋਂ ਬਾਅਦ ਉੱਪ ਰਾਜਪਾਲ ਨੇ ਪੁਡੂਚੇਰੀ 'ਚ ਵਿਧਾਨ ਸਭਾ ਭੰਗ ਕਰਨ ਦੀ ਸਿਫ਼ਾਰਿਸ਼ ਕੀਤੀ। ਜਾਵਡੇਕਰ ਨੇ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤੋਂ ਬਾਅਦ ਰਾਸ਼ਟਰਪਤੀ ਦੀ ਮਨਜ਼ੂਰੀ ਤੋਂ ਬਾਅਦ ਵਿਧਾਨ ਸਭਾ ਭੰਗ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁਡੂਚੇਰੀ 'ਚ ਵਿਧਾਨ ਸਭਾ ਚੋਣਾਂ ਦੀਆਂ ਤਰੀਖ਼ਾਂ ਦਾ ਐਲਾਨ ਆਉਣ ਵਾਲੇ ਦਿਨਾਂ 'ਚ ਹੋਣ ਦੀ ਉਮੀਦ ਹੈ ਅਤੇ ਇਸ ਤੋਂ ਬਾਅਦ ਚੋਣ ਜ਼ਾਬਤਾ ਲਾਗੂ ਹੋ ਜਾਵੇਗੀ।

ਇਹ ਵੀ ਪੜ੍ਹੋ : ਪੁਡੂਚੇਰੀ ਨੂੰ ਲੈ ਕੇ ਕੇਂਦਰ 'ਤੇ ਭੜਕੇ ਰਾਹੁਲ, ਬੋਲੇ- ਚੁਣੀਆਂ ਹੋਈਆਂ ਸਰਕਾਰਾਂ ਸੁੱਟਦੇ ਹਨ PM ਮੋਦੀ


DIsha

Content Editor

Related News