ਜਲਦ ਹੋਵੇਗੀ PM ਮੋਦੀ ਦੀ ਅਮਰੀਕਾ ਯਾਤਰਾ
Friday, Jan 31, 2025 - 06:01 PM (IST)

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਬੁਲਾਵੇ 'ਤੇ ਜਲਦ ਅਮਰੀਕਾ ਦੀ ਯਾਤਰਾ ਦੀ ਤਿਆਰੀ ਚੱਲ ਰਹੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਸ਼ੁੱਕਰਵਾਰ ਨੂੰ ਇੱਥੇ ਨਿਯਮਿਤ ਬ੍ਰੀਫਿੰਗ 'ਚ ਇਕ ਸਵਾਲ ਦੇ ਜਵਾਬ 'ਚ ਕਿਹਾ,''ਪ੍ਰਧਾਨ ਮੰਤਰੀ ਅਤੇ ਸ਼੍ਰੀ ਟਰੰਪ ਨੇ ਹਾਲ ਹੀ 'ਚ ਟੈਲੀਫੋਨ 'ਤੇ ਗੱਲਬਾਤ ਕੀਤੀ ਸੀ। ਦੋਵੇਂ ਪੱਖ ਭਾਰਤ-ਅਮਰੀਕਾ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਨੂੰ ਹੋਰ ਡੂੰਘਾ ਕਰਨ ਲਈ ਪ੍ਰਧਾਨ ਮੰਤਰੀ ਦੀ ਅਮਰੀਕਾ ਦੀ ਯਾਤਰਾ 'ਤੇ ਕੰਮ ਕਰ ਰਹੇ ਹਨ। ਯਾਤਰਾ ਲਈ ਵਿਸ਼ੇਸ਼ ਤਾਰੀਖ਼ਾਂ ਦਾ ਐਲਾਨ ਉੱਚਿਤ ਸਮੇਂ 'ਤੇ ਕੀਤਾ ਜਾਵੇਗਾ।''
ਇਹ ਵੀ ਪੜ੍ਹੋ : ਮੁੱਖ ਮੰਤਰੀ ਖ਼ਿਲਾਫ਼ ਵੱਡੀ ਬਗਾਵਤ, ਇਸ ਮੰਤਰੀ ਨੇ ਖੋਲ੍ਹਿਆ ਮੋਰਚਾ; ਦਿੱਤੀ ਚਿਤਾਵਨੀ
ਟਰੰਪ ਨੇ 20 ਜਨਵਰੀ 2025 ਨੂੰ ਹੀ ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕੀ ਹੈ। ਟਰੰਪ ਦੇ ਸਹੁੰ ਚੁੱਕ ਸਮਾਰੋਹ 'ਚ ਪ੍ਰਧਾਨ ਮੰਤਰੀ ਮੋਦੀ ਦੇ ਸ਼ਾਮਲ ਹੋਣ ਦੀ ਚਰਚਾ ਸੀ ਪਰ ਅਜਿਹਾ ਨਹੀਂ ਹੋਇਆ। ਹਾਲਾਂਕਿ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਉਸ ਸਮਾਰੋਹ 'ਚ ਮੋਦੀ ਦੇ ਵਿਸ਼ੇਸ਼ ਪ੍ਰਤੀਨਿਧੀ ਵਜੋਂ ਸ਼ਾਮਲ ਹੋਏ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8