PM ਮੋਦੀ ਦੇ ਵੈਕਸੀਨ ਲਗਵਾਉਣ ''ਤੇ ਬੋਲੇ ਏਮਜ਼ ਮੁਖੀ- ਲੋਕਾਂ ਦਾ ਭਰੋਸਾ ਵਧੇਗਾ, ਝਿਜਕ ਟੁੱਟੇਗੀ

Monday, Mar 01, 2021 - 03:34 PM (IST)

PM ਮੋਦੀ ਦੇ ਵੈਕਸੀਨ ਲਗਵਾਉਣ ''ਤੇ ਬੋਲੇ ਏਮਜ਼ ਮੁਖੀ- ਲੋਕਾਂ ਦਾ ਭਰੋਸਾ ਵਧੇਗਾ, ਝਿਜਕ ਟੁੱਟੇਗੀ

ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਸਥਿਤ ਅਖਿਲ ਭਾਰਤੀ ਆਯੂਵਿਗਿਆਨ ਸੰਸਥਾ (ਏਮਜ਼) ਦੇ ਮੁਖੀ ਡਾ. ਰਣਦੀਪ ਗੁਲੇਰੀਆ ਨੇ ਸੋਮਵਾਰ ਨੂੰ ਕਿਹਾ ਕਿ ਸੀਨੀਅਰ ਨਾਗਰਿਕਾਂ ਅਤੇ ਹੋਰ ਬੀਮਾਰੀਆਂ ਤੋਂ ਪੀੜਤ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਟੀਕਾਕਰਨ ਮੁਹਿੰਮ ਸ਼ੁਰੂ ਹੋਣ ਦੇ ਪਹਿਲੇ ਹੀ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਟੀਕੇ ਦੀ ਪਹਿਲੀ ਖੁਰਾਕ ਲੈਣ ਤੋਂ ਲੋਕਾਂ ਦੇ ਮਨ 'ਚ ਟੀਕੇ ਦੇ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਝਿਜਕ ਦੂਰ ਹੋ ਜਾਣੀ ਚਾਹੀਦੀ ਹੈ। ਮੋਦੀ ਨੇ ਸੋਮਵਾਰ ਸਵੇਰੇ ਭਾਰਤ ਬਾਇਓਟੇਕ ਵਲੋਂ ਦੇਸ਼ 'ਚ ਬਣੀ ਕੋਵੈਕਸੀਨ ਟੀਕੇ ਦੀ ਪਹਿਲੀ ਖੁਰਾਕ ਲਈ।

ਪ੍ਰਧਾਨ ਮੰਤਰੀ ਦੇ ਟੀਕਾ ਲਗਵਾਉਣ ਨਾਲ ਆਮ ਲੋਕਾਂ 'ਚ ਭਰੋਸਾ ਜਾਗੇਗਾ
ਗੁਲੇਰੀਆ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਦੇ ਟੀਕਾ ਲਗਵਾਉਣ ਬਾਰੇ ਏਮਜ਼ ਨੂੰ ਐਤਵਾਰ ਦੇਰ ਰਾਤ ਸੂਚਨਾ ਦਿੱਤੀ ਗਈ ਅਤੇ ਉਨ੍ਹਾਂ ਲਈ ਕੋਈ ਵਿਸ਼ੇਸ਼ ਪ੍ਰਬੰਧ ਨਹੀਂ ਕੀਤੇ ਗਏ। ਗੁਲੇਰੀਆ ਨੇ ਕਿਹਾ,''ਕਿਉਂਕਿ ਸੋਮਵਾਰ (ਕੰਮਕਾਜੀ) ਦਾ ਦਿਨ ਸੀ, ਇਸ ਲਈ ਉਨ੍ਹਾਂ ਨੇ ਸਵੇਰੇ ਜਲਦੀ ਟੀਕਾ ਲਗਵਾਉਣ ਦਾ ਫੈਸਲਾ ਕੀਤਾ, ਜਿਸ ਨਾਲ ਹਸਪਤਾਲ ਆਉਣ ਵਾਲੇ ਹੋਰ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਅਸਹੂਲਤ ਨਾ ਹੋਵੇ।'' ਉਨ੍ਹਾਂ ਕਿਹਾ,''ਪਹਿਲੇ ਹੀ ਦਿਨ ਪ੍ਰਧਾਨ ਮੰਤਰੀ ਦੇ ਟੀਕਾ ਲਗਵਾਉਣ ਨਾਲ ਆਮ ਲੋਕਾਂ 'ਚ ਭਰੋਸਾ ਜਾਗੇਗਾ ਅਤੇ ਟੀਕੇ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਝਿਜਕ ਦੂਰ ਹੋਵੇਗੀ। ਲੋਕਾਂ ਨੂੰ ਟੀਕਾ ਲਗਵਾਉਣ ਲਈ ਅੱਗੇ ਆਉਣੇ ਚਾਹੀਦੇ ਅਤੇ ਭਾਰਤ ਨੂੰ ਇਸ ਬੀਮਾਰੀ ਤੋਂ ਮੁਕਤ ਕਰਨਾ ਚਾਹੀਦਾ।''

ਇਹ ਵੀ ਪੜ੍ਹੋ : ਵੈਕਸੀਨ ਲਗਵਾਉਂਦੇ ਹੀ ਟਵਿੱਟਰ 'ਤੇ ਟਰੈਂਡ ਹੋਣ ਲੱਗੇ PM ਮੋਦੀ, ਲੋਕ ਬੋਲੇ- ਤੁਹਾਡੇ 'ਤੇ ਮਾਣ ਹੈ

ਮੋਦੀ ਨੂੰ ਸਵੇਰੇ ਕਰੀਬ 6.30 ਵਜੇ ਟੀਕਾ ਲਗਵਾਇਆ
ਗੁਲੇਰੀਆ ਨੇ ਕਿਹਾ ਕਿ ਪੁਡੂਚੇਰੀ ਦੀ ਰਹਿਣ ਵਾਲੀ ਸਿਸਟਰ ਪੀ ਨਿਵੇਦਾ ਨੂੰ ਪ੍ਰਧਾਨ ਮੰਤਰੀ ਨੂੰ ਟੀਕਾ ਲਗਾਉਣ ਦੇ 'ਹਾਈਪ੍ਰੋਫਾਈਲ' ਕੰਮ ਬਾਰੇ ਸਵੇਰੇ ਹੀ ਜਾਣਕਾਰੀ ਦਿੱਤੀ ਗਈ। ਏਮਜ਼ ਦੇ ਡਾਇਰੈਕਟਰ ਨੇ ਕਿਹਾ ਕਿ ਮੋਦੀ ਨੂੰ ਸਵੇਰੇ ਕਰੀਬ 6.30 ਵਜੇ ਟੀਕਾ ਲਗਾਇਆ ਗਿਆ ਅਤੇ ਉਸ ਤੋਂ ਬਾਅਦ ਤੈਅ ਪ੍ਰਕਿਰਿਆ ਅਨੁਸਾਰ ਕਰੀਬ ਅੱਧੇ ਘੰਟੇ ਤੱਕ ਉਨ੍ਹਾਂ ਨੂੰ ਨਿਗਰਾਨੀ 'ਚ ਰੱਖਿਆ ਗਿਆ, ਜਿਸ ਤੋਂ ਬਾਅਦ ਉਹ ਚੱਲੇ ਗਏ।

ਅਸੀਂ ਸਾਰੇ ਮਿਲ ਕੇ ਭਾਰਤ ਨੂੰ ਕੋਵਿਡ-19 ਤੋਂ ਮੁਕਤ ਬਣਾਈਏ
ਗੁਲੇਰੀਆ ਨੇ ਕਿਹਾ,''ਟੀਕਾ ਲਗਵਾਉਣ ਤੋਂ ਬਾਅਦ ਉਹ ਠੀਕ ਹਨ।'' ਟੀਕਾ ਲਗਵਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ,''ਮੈਂ ਏਮਜ਼ 'ਚ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਲਈ। ਕੋਵਿਡ-19 ਵਿਰੁੱਧ ਗਲੋਬਲ ਲੜਾਈ 'ਚ ਸਾਡੇ ਡਾਕਟਰਾਂ ਅਤੇ ਵਿਗਿਆਨੀਆਂ ਨੇ ਬਹੁਤ ਘੱਟ ਸਮੇਂ 'ਚ ਅਸਾਧਾਰਨ ਕੰਮ ਕੀਤਾ ਹੈ।'' ਉਨ੍ਹਾਂ ਕਿਹਾ,''ਮੈਂ ਉਨ੍ਹਾਂ ਸਾਰੇ ਲੋਕਾਂ ਤੋਂ ਕੋਰੋਨਾ ਵਾਇਰਸ ਦਾ ਟੀਕਾ ਲਗਵਾਉਣ ਦੀ ਅਪੀਲ ਕਰਦਾ ਹਾਂ, ਜੋ ਇਸ ਦੇ ਪਾਤਰ ਹਨ। ਆਓ, ਅਸੀਂ ਸਾਰੇ ਮਿਲ ਕੇ ਭਾਰਤ ਨੂੰ ਕੋਵਿਡ-19 ਤੋਂ ਮੁਕਤ ਬਣਾਈਏ।'' ਨਰਸ ਨਿਵੇਦਾ ਨੇ ਬਾਅਦ 'ਚ ਪੱਤਰਕਾਰਾਂ ਨੂੰ ਕਿਹਾ ਕਿ ਟੀਕਾ ਲਗਵਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਕਿਹਾ,''ਲਗਾ ਵੀ ਦਿੱਤਾ, ਪਤਾ ਵੀ ਨਹੀਂ ਲੱਗਾ।'' ਉਨ੍ਹਾਂ ਦੱਸਿਆ ਕਿ ਉਹ 3 ਸਾਲਾਂ ਤੋਂ ਏਮਜ਼ 'ਚ ਤਾਇਨਾਤ ਹੈ ਅਤੇ ਇਸ ਸਮੇਂ ਟੀਕਾਕਰਨ ਕੇਂਦਰ 'ਚ ਸੇਵਾਵਾਂ ਦੇ ਰਹੀ ਹੈ।

ਇਹ ਵੀ ਪੜ੍ਹੋ : PM ਮੋਦੀ ਨੇ ਏਮਜ਼ 'ਚ ਲਗਵਾਈ 'ਕੋਰੋਨਾ ਵੈਕਸੀਨ', ਦੇਸ਼ ਵਾਸੀਆਂ ਨੂੰ ਕੀਤੀ ਇਹ ਅਪੀਲ


author

DIsha

Content Editor

Related News