ਲਾਕਡਾਊਨ : PM ਮੋਦੀ ਕੱਲ ਵੀਡੀਓ ਕਾਨਫਰੰਸਿੰਗ ਜ਼ਰੀਏ ਮੁੱਖ ਮੰਤਰੀਆਂ ਨਾਲ ਕਰਨਗੇ ਗੱਲ

05/10/2020 3:55:32 PM

ਨਵੀਂ ਦਿੱਲੀ (ਭਾਸ਼ਾ)— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਭਾਵ ਕੱਲ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਗੱਲਬਾਤ ਕਰਨਗੇ। ਪ੍ਰਧਾਨ ਮੰਤਰੀ ਦਫਤਰ ਨੇ ਇਹ ਜਾਣਕਾਰੀ ਦਿੱਤੀ ਹੈ। ਕੋਰੋਨਾ ਵਾਇਰਸ ਦੇ ਕਹਿਰ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਮੁੱਖ ਮੰਤਰੀਆਂ ਨਾਲ ਇਹ 5ਵੀਂ ਬੈਠਕ ਹੋਵੇਗੀ। ਪ੍ਰਧਾਨ ਮੰਤਰੀ ਲਾਕਡਾਊਨ-3 ਤੋਂ ਬਾਅਦ ਬਣੇ ਹਾਲਾਤ 'ਤੇ ਮੁੱਖ ਮੰਤਰੀਆਂ ਨਾਲ ਚਰਚਾ ਕਰਨਗੇ। ਮੁੱਖ ਮੰਤਰੀਆਂ ਨਾਲ ਪ੍ਰਧਾਨ ਮੰਤਰੀ ਮੋਦੀ ਦੀ ਇਹ ਬੈਠਕ ਸੋਮਵਾਰ ਦੁਪਹਿਰ ਬਾਅਦ 3 ਵਜੇ ਵੀਡੀਓ ਕਾਨਫਰੰਸਿੰਗ ਜ਼ਰੀਏ ਹੋਵੇਗੀ।

ਕੋਰੋਨਾ ਤੋਂ ਜਾਰੀ ਜੰਗ 'ਚ ਕੀ ਲਾਕਡਾਊਨ ਨੂੰ ਇਕ ਵਾਰ ਵਧਾਇਆ ਜਾਵੇਗਾ, ਇਹ ਚਰਚਾ ਦਾ ਵਿਸ਼ਾ ਹੈ। 17 ਮਈ ਤੋਂ ਬਾਅਦ ਦੇਸ਼ ਕੋਰੋਨਾ ਨਾਲ ਕਿਵੇਂ ਲੜੇਗਾ, ਸੋਮਵਾਰ ਨੂੰ ਮੁੱਖ ਮੰਤਰੀਆਂ ਨਾਲ ਹੋਣ ਵਾਲੀ ਪ੍ਰਧਾਨ ਮੰਤਰੀ ਮੋਦੀ ਦੀ ਵੀਡੀਓ ਕਾਨਫਰੰਸਿੰਗ 'ਚ ਇਸ 'ਤੇ ਰਸਤਾ ਤੈਅ ਕੀਤਾ ਜਾਵੇਗਾ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ 28 ਅਪ੍ਰੈਲ ਨੂੰ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਦੇਸ਼ 'ਚ ਲਾਗੂ ਲਾਕਡਾਊਨ ਦਰਮਿਆਨ ਚੌਥੀ ਵਾਰ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਗੱਲਬਾਤ ਕੀਤੀ ਸੀ।

Tanu

This news is Content Editor Tanu